02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਕੈਂਬਰਿਜ ਮਾਡਰਨ ਸਕੂਲ, ਚੋਮੋਂ ਦੇ ਵਿਦਿਆਰਥੀਆਂ ਨੇ ਕ੍ਰਿਕਟ ਵਿੱਚ ਵੀ ਜਿੱਤਿਆ ਸਿਲਵਰ ਮੈਡਲ ਸਿੱਖਿਆ ਦੇ ਨਾਲ ਖੇਡਾਂ ਵਿਚ ਵੀ ਮੱਲਾਂ ਮਾਰਨੀਆਂ ਕੈਂਬਰਿਜ਼ ਸਕੂਲ ਦੇ ਹਿੱਸੇ- ਮੋਦਗਿੱਲ

ਮਲੌਦ, 1 ਅਗਸਤ (ਸਹਾਰਨ ਮਾਜਰਾ)-ਕੈਂਬਰਿਜ ਮੋਡਰਨ ਸੀਨੀਅਰ ਸੈਕੰਡਰੀ ਸਕੂਲ, ਚੋਮੋਂ ਮਲੌਦ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਅੰਡਰ-14 ਲੜਕਿਆਂ ਦੀ ਕ੍ਰਿਕਟ ਟੀਮ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਆਪਣੇ ਨਾਮ ਕੀਤਾ। ਇਸ ਸ਼ਾਨਦਾਰ ਉਪਲਬਧੀ ਨਾਲ ਟੀਮ ਨੇ ਅਗਲੇ ਪੜਾਅ ਦੇ ਮੁਕਾਬਲਿਆਂ ਲਈ ਆਪਣੀ ਯੋਗਤਾ ਵੀ ਸਾਬਤ ਕੀਤੀ।

Ad Position 21
No active advertisement
ਅਜੀਤ ਡੈਸਕ 02-08-2026
ਮਲੌਦ, 1 ਅਗਸਤ (ਸਹਾਰਨ ਮਾਜਰਾ)-ਕੈਂਬਰਿਜ ਮੋਡਰਨ ਸੀਨੀਅਰ ਸੈਕੰਡਰੀ ਸਕੂਲ, ਚੋਮੋਂ ਮਲੌਦ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਅੰਡਰ-14 ਲੜਕਿਆਂ ਦੀ ਕ੍ਰਿਕਟ ਟੀਮ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਆਪਣੇ ਨਾਮ ਕੀਤਾ। ਇਸ ਸ਼ਾਨਦਾਰ ਉਪਲਬਧੀ ਨਾਲ ਟੀਮ ਨੇ ਅਗਲੇ ਪੜਾਅ ਦੇ ਮੁਕਾਬਲਿਆਂ ਲਈ ਆਪਣੀ ਯੋਗਤਾ ਵੀ ਸਾਬਤ ਕੀਤੀ। ਸਕੂਲ ਦੇ ਪ੍ਰਿੰਸੀਪਲ ਸੰਜੀਵ ਮੋਦਗਿੱਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਟੀਮ ਭਾਵਨਾ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਨੇ ਡੀ. ਪੀ. ਹਰਪ੍ਰੀਤ ਸਿੰਘ ਅਤੇ ਅਧਿਆਪਕ ਤਰਲੋਚਨ ਸਿੰਘ ਦੀ ਮਿਹਨਤ ਅਤੇ ਮਾਰਗਦਰਸ਼ਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੋਚਿੰਗ ਸਦਕਾ ਟੀਮ ਨੇ ਇਹ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਸੰਜੀਵ ਮੋਦਗਿੱਲ ਨੇ ਖਿਡਾਰੀਆਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਟੀਮ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਏਗੀ ਅਤੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਹੋਰ ਵੀ ਰੌਸ਼ਨ ਕਰੇਗੀ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਅਤੇ ਮਾਪਿਆਂ ਨੇ ਵੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਜਿਕਰਯੋਗ ਹੈ ਕਿ ਕੈਂਬਰਿਜ ਮੋਡਰਨ ਸੀਨੀਅਰ ਸੈਕੰਡਰੀ ਸਕੂਲ, ਚੋਮੋਂ ਮਲੌਦ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਨੇ ਸਿਹੌੜਾ-ਲਸਾੜਾ ਸਾਢੇ ਪੰਜ ਕਿਲੋਮੀਟਰ ਲੰਮੀ 18 ਫੁੱਟ ਚੌੜੀ ਸੜਕ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਸੰਤ ਪਿਆਰਾ ਸਿੰਘ ਦੀ 38ਵੀਂ ਬਰਸੀ ਪਿੰਡ ਪਪੜੌਦੀ ਵਿਖੇ 5 ਨੂੰ ਮਨਾਈ ਜਾਵੇਗੀ
Ad Position 24
No active advertisement