ਸੱਤ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ
ਈਸੜੂ, 1 ਅਗਸਤ (ਬਲਵਿੰਦਰ ਸਿੰਘ)-ਪੰਜਾਬ ਏਡਿਡ ਸਕੂਲ ਟੀਚਰਜ਼ ਯੂਨੀਅਨ ਨੇ ਪਿਛਲੇ ਸੱਤ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਕੀਤੀ ਹੈ। ਬਲਾਕ ਖੰਨਾ ਯੂਨੀਅਨ ਦੇ ਪ੍ਰਧਾਨ ਇੰਦਰਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸੱਤ ਮਹੀਨਿਆਂ ਤੋਂ ਏਡਿਡ ਸਕੂਲਾਂ ਦੀਆਂ ਗਰਾਂਟਾਂ ਜਾਰੀ ਨਹੀਂ ਕੀਤੀਆਂ ਗਈਆਂ, ਜਦੋਂ ਕਿ ਏਡਿਡ ਪੋਸਟ ਤੇ ਕੰਮ ਕਰਨ ਵਾਲੇ ਕਰਮਚਾਰੀ ਲਗਾਤਾਰ ਆਪਣੇ ਸਕੂਲਾਂ ਵਿੱਚ ਬੱਚਿਆਂ ਨੂੰ ਸਿੱਖਿਆ ਦੇ ਰਹੇ ਹਨ।
ਈਸੜੂ, 1 ਅਗਸਤ (ਬਲਵਿੰਦਰ ਸਿੰਘ)-ਪੰਜਾਬ ਏਡਿਡ ਸਕੂਲ ਟੀਚਰਜ਼ ਯੂਨੀਅਨ ਨੇ ਪਿਛਲੇ ਸੱਤ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਕੀਤੀ ਹੈ। ਬਲਾਕ ਖੰਨਾ ਯੂਨੀਅਨ ਦੇ ਪ੍ਰਧਾਨ ਇੰਦਰਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸੱਤ ਮਹੀਨਿਆਂ ਤੋਂ ਏਡਿਡ ਸਕੂਲਾਂ ਦੀਆਂ ਗਰਾਂਟਾਂ ਜਾਰੀ ਨਹੀਂ ਕੀਤੀਆਂ ਗਈਆਂ, ਜਦੋਂ ਕਿ ਏਡਿਡ ਪੋਸਟ ਤੇ ਕੰਮ ਕਰਨ ਵਾਲੇ ਕਰਮਚਾਰੀ ਲਗਾਤਾਰ ਆਪਣੇ ਸਕੂਲਾਂ ਵਿੱਚ ਬੱਚਿਆਂ ਨੂੰ ਸਿੱਖਿਆ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਟੀਚਰ ਸਰਕਾਰ ਦੇ ਹੋਰ ਕੰਮਾਂ ਵਿੱਚ ਵੀ ਸਹਿਯੋਗ ਕਰਦੇ ਰਹੇ ਹਨ ਇਸ ਕਰਕੇ ਸਰਕਾਰ ਨੂੰ ਇਹਨਾਂ ਅਧਿਆਪਕਾਂ ਦੀਆਂ ਤਨਖਾਹਾਂ ਜਾਰੀ ਕਰਨੀਆਂ ਚਾਹੀਦੀਆਂ ਹਨ। ਬਲਾਕ ਖੰਨਾ ਦੇ ਸਕੱਤਰ ਭੀਮ ਸੈਨ ਨੇ ਕਿਹਾ ਕਿ ਜਿਸ ਵਕਤ ਡਿਊਟੀਆਂ ਲਗਾਉਣੀਆਂ ਨੇ ਤਦ ਇਹ ਏਡਿਡ ਸਕੂਲਾਂ ਦੇ ਅਧਿਆਪਕ ਸਰਕਾਰੀ ਅਧਿਆਪਕ ਬਣ ਜਾਂਦੇ ਹਨ ਪਰ ਜਦੋਂ ਤਨਖਾਹਾਂ ਦੀ ਗੱਲ ਆਉਂਦੀ ਹੈ ਤਾਂ ਇਹਨਾਂ ਸਕੂਲਾਂ ਦੇ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪ ਸਰਕਾਰ ਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਇਹ ਸਕੂਲ 1967 ਤੋਂ ਗਰਾਂਟ ਇੰਨ ਏਡ ਦੇ ਤਹਿਤ ਕੰਮ ਕਰ ਰਹੇ ਹਨ, ਜਿੱਥੇ ਵੱਡੇ ਵੱਡੇ ਲੀਡਰ, ਆਜ਼ਾਦੀ ਘੁਲਾਟੀਏ ਇਨ੍ਹਾਂ ਸਕੂਲਾਂ ਵਿੱਚ ਪੜੇ ਹਨ ਸੋ ਇਹਨਾਂ ਸਕੂਲਾਂ ਦੇ ਅਧਿਆਪਕਾਂ ਦੇ ਦਰਦਾਂ ਨੂੰ ਸਮਝੋ। ਪੰਜਾਬ ਦੇ ਬਹੁਤ ਸਾਰੇ ਸਕੂਲਾਂ ਵਿਚ ਸਾਲ-ਡੇਢ ਸਾਲ ਤੋਂ ਤਨਖਾਹਾਂ ਨਹੀਂ ਮਿਲੀਆਂ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੇ ਘਰਾਂ ਦਾ ਖਰਚਾ, ਬੱਚਿਆਂ ਦੀ ਪੜ੍ਹਾਈ ਤੇ ਹੋਰ ਵੀ ਸਮਾਜ ਵਿਚ ਰਹਿੰਦਿਆਂ ਬਹੁਤ ਜ਼ਿੰਮੇਵਾਰੀਆਂ ਹਨ। ਸੂਬਾ ਸਰਕਾਰ ਪੰਜਾਬ ਏਡਿਡ ਸਕੂਲ ਅਧਿਆਪਕਾਂ ਦੀਆਂ ਤਨਖਾਹਾਂ ਜਲਦ ਜਾਰੀ ਕਰੇ ਤਾਂ ਜੋ ਉਹਨਾਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਰਕੇਸ਼ ਕੁਮਾਰ, ਸੁਰਿੰਦਰ ਸਿੰਘ ਵਾਲੀਆ, ਮਨ ਮੜਕਨ, ਜਗਪ੍ਰੀਤ ਸਿੰਘ, ਦੇਸਰਾਜ ਨਾਗਪਾਲ, ਜਤਿੰਦਰ ਕੁਮਾਰ, ਸ਼ਿਵ ਸ਼ੰਕਰ, ਪੂਜਾ ਸ਼ਰਮਾ, ਅਨੀਤਾ ਸ਼ਰਮਾ, ਅਨੀਤਾ ਵਾਲੀਆ, ਬਬੀਤਾ ਬਾਂਸਲ, ਕਮਲਜੀਤ ਕੌਰ, ਸੁਖਵਿੰਦਰ ਸਿੰਘ ਹਾਜ਼ਰ ਸਨ।