02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਅਧਿਆਪਕ ਯੂਨੀਅਨ ਦੀ ਮੀਟਿੰਗ ‘ਚ ਮ੍ਰਿਤਕ ਅਧਿਆਪਕ ਅਜਮੇਰ ਸਿੰਘ ਨੂੰ ਬਣਦੇ ਹੱਕ ਦਿਵਾਉਣ ਲਈ ਕੀਤਾ ਵਿਚਾਰ ਵਟਾਂਦਰਾ

ਮਾਛੀਵਾੜਾ ਸਾਹਿਬ, 1 ਅਗਸਤ (ਰਾਜਦੀਪ ਸਿੰਘ ਅਲਬੇਲਾ)-ਅਧਿਆਪਕ ਯੂਨੀਅਨ ਦੀ ਇੱਕ ਮੀਟਿੰਗ ਹੋਈ ਜਿਸ ਵਿਚ ਐਸੋਸੀਏਟ ਅਧਿਆਪਕ ਅਜਮੇਰ ਸਿੰਘ ਦੀ ਬੇਵਕਤੀ ਮੌਤ ਤੋਂ ਬਾਅਦ ਉਸ ਨੂੰ ਸਰਕਾਰ ਵਲੋਂ ਜੋ ਲਾਭ ਨਹੀਂ ਦਿੱਤੇ ਗਏ ਉਸ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਅਧਿਆਪਕ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਮ੍ਰਿਤਕ ਅਧਿਆਪਕ ਅਜਮੇਰ ਸਿੰਘ ਸਿੱਖਿਆ ਵਿਭਾਗ ਵਿਚ 18 ਸਾਲ ਤੋਂ ਲਗਾਤਾਰ ਸੇਵਾਵਾਂ ਨਿਭਾ ਰਿਹਾ ਸੀ ਜਦਕਿ ਸਰਕਾਰ ਵਲੋਂ ਪਿਛਲੇ 3 ਸਾਲ ਤੋਂ ਕੰਮ ਕਰ ਰਹੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਿਯਮ ਬਣਾਉਣ ਦੀ ਗੱਲ ਆਖੀ ਸੀ।

Ad Position 21
No active advertisement
ਅਜੀਤ ਡੈਸਕ 02-08-2026
ਮਾਛੀਵਾੜਾ ਸਾਹਿਬ, 1 ਅਗਸਤ (ਰਾਜਦੀਪ ਸਿੰਘ ਅਲਬੇਲਾ)-ਅਧਿਆਪਕ ਯੂਨੀਅਨ ਦੀ ਇੱਕ ਮੀਟਿੰਗ ਹੋਈ ਜਿਸ ਵਿਚ ਐਸੋਸੀਏਟ ਅਧਿਆਪਕ ਅਜਮੇਰ ਸਿੰਘ ਦੀ ਬੇਵਕਤੀ ਮੌਤ ਤੋਂ ਬਾਅਦ ਉਸ ਨੂੰ ਸਰਕਾਰ ਵਲੋਂ ਜੋ ਲਾਭ ਨਹੀਂ ਦਿੱਤੇ ਗਏ ਉਸ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਅਧਿਆਪਕ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਮ੍ਰਿਤਕ ਅਧਿਆਪਕ ਅਜਮੇਰ ਸਿੰਘ ਸਿੱਖਿਆ ਵਿਭਾਗ ਵਿਚ 18 ਸਾਲ ਤੋਂ ਲਗਾਤਾਰ ਸੇਵਾਵਾਂ ਨਿਭਾ ਰਿਹਾ ਸੀ ਜਦਕਿ ਸਰਕਾਰ ਵਲੋਂ ਪਿਛਲੇ 3 ਸਾਲ ਤੋਂ ਕੰਮ ਕਰ ਰਹੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਿਯਮ ਬਣਾਉਣ ਦੀ ਗੱਲ ਆਖੀ ਸੀ। ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਸਰਕਾਰ ਨੇ ਨਿਯਮ ਲਾਗੂ ਨਹੀਂ ਕੀਤੇ ਅਤੇ ਹੁਣ ਮ੍ਰਿਤਕ ਅਧਿਆਪਕ ਅਜਮੇਰ ਸਿੰਘ ਨੂੰ ਵੀ ਰੈਗੂਲਰ ਨਾ ਹੋਣ ਕਾਰਨ ਇਹ ਬਣਦੇ ਹੱਕ ਨਹੀਂ ਮਿਲ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ, ਪੈਨਸ਼ਨ ਅਤੇ ਹੋਰ ਹੱਕ ਦੇਣੇ ਚਾਹੀਦੇ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਬੇਸ਼ੱਕ ਸਰਕਾਰ ਵਲੋਂ ਐਸੋਸ਼ੀਏਟ ਅਧਿਆਪਕਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ ਪਰ ਉਨ੍ਹਾਂ ਨੂੰ ਬਣਦੇ ਹੱਕ ਨਹੀਂ ਮਿਲ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੁਲਾਈ 2023 ਵਿਚ ਰਾਜ ਪੱਧਰੀ ਸਮਾਗਮ ਦੌਰਾਨ ਐਸੋਸ਼ੀਏਟ ਅਧਿਆਪਕਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ ਪਰ ਅਜੇ ਤੱਕ ਇਸ ਸਬੰਧੀ ਕੋਈ ਨਿਯਮ ਲਾਗੂ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਐਸੋਸ਼ੀਏਟ ਅਧਿਆਪਕ ਅੱਜ ਵੀ ਮਾਮੂਲੀ ਤਨਖ਼ਾਹਾਂ ‘ਤੇ ਕੰਮ ਕਰ ਰਹੇ ਹਨ ਅਤੇ ਮਾਨਸਿਕ ਤੇ ਸਰੀਰਕ ਤੌਰ ‘ਤੇ ਪੀੜਾ ਝੱਲ ਰਹੇ ਹਨ। ਅਧਿਆਪਕ ਯੂਨੀਅਨ ਨੇ ਮੰਗ ਕੀਤੀ ਕਿ ਐਸੋਸ਼ੀਏਟ ਅਧਿਆਪਕਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ ਅਤੇ ਬਣਦੇ ਹੱਕ ਦਿੱਤੇ ਜਾਣ। ਇਸ ਮੌਕੇ ਸੁਖਜਿੰਦਰ ਸਿੰਘ, ਬੱਗਾ ਸਿੰਘ, ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਦਾ 7 ਅਗਸਤ ਨੂੰ ਦੌਰਾ ਅਗਲੀ ਖ਼ਬਰ ਸੱਤ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ
Ad Position 24
No active advertisement