ਸ੍ਰੀ ਗੁਰੂ ਤੇਗ ਬਹਾਦਰ ਮਾਡਲ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ
ਮਾਛੀਵਾੜਾ ਸਾਹਿਬ, 02 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੇਡੋਂ ਬੇਟ ਵਿਖੇ ਤੀਆਂ ਦਾ ਤਿਉਹਾਰ ਐੱਮ. ਡੀ.
ਮਾਛੀਵਾੜਾ ਸਾਹਿਬ, 02 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੇਡੋਂ ਬੇਟ ਵਿਖੇ ਤੀਆਂ ਦਾ ਤਿਉਹਾਰ ਐੱਮ. ਡੀ. ਹਰਪਾਲ ਕੌਰ ਦੀ ਰਹਿਨੁਮਾਈ ਹੇਠ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸਭਿਆਚਾਰ ਨੂੰ ਦਰਸਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ। ਵਿਦਿਆਰਥਣਾਂ ਨੇ ਗਿੱਧਾ, ਬੋਲੀਆਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥਣਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਛੇਵੀਂ ਕਲਾਸ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਦੀਆਂ ਵਿਦਿਆਰਥਣਾਂ ‘ਚੋਂ ਮਿਸ ਤੀਜ ਸੱਤਵੀਂ ਜਮਾਤ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਰਹੀ ਅਤੇ ਰਮਨਦੀਪ ਕੌਰ ਅੱਠਵੀਂ ਕਲਾਸ ਦੀ ਵਿਦਿਆਰਥਣ ਬੈੱਸਟ ਡਾਂਸਰ ਰਹੀ। ਸੀਨੀਅਰ ਵਿਦਿਆਰਥਣਾਂ ‘ਚੋਂ ਸੁਖਪ੍ਰੀਤ ਕੌਰ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਮਿਸ ਤੀਜ ਰਹੀ, ਸਿਮਰਨਪ੍ਰੀਤ ਕੌਰ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਬੈੱਸਟ ਡਾਂਸਰ ਰਹੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਬੰਤ ਸਿੰਘ ਨੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਇਸ ਦਿਨ ਨੂੰ ਉਤਸ਼ਾਹ ਦੇ ਨਾਲ ਮਨਾਉਣ ਲਈ ਪ੍ਰੇਰਿਤ ਕੀਤਾ। ਸਕੂਲ ‘ਚ ਪਹੁੰਚੇ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਵਿਦਿਆਰਥੀਆਂ ਲਈ ਸਾਵਣ ਮਹੀਨੇ ਨੂੰ ਮੁੱਖ ਰੱਖਦੇ ਹੋਏ ਖ਼ਾਸ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਰਜਿੰਦਰ ਸਿੰਘ ਬਾਜਵਾ, ਦਵਿੰਦਰ ਸਿੰਘ ਡੀ.ਪੀ. ਅਤੇ ਸਮੂਹ ਸਟਾਫ਼ ਵੀ ਮੌਜੂਦ ਸੀ।