03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਗੁੱਡਅਰਥ ਸਕੂਲ ਸਿਆੜ ਦਾ ਜ਼ੋਨਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ

ਡੇਹਲੋਂ, 2 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਗੁੱਡਅਰਥ ਕਾਨਵੈਂਟ ਸਕੂਲ ਸਿਆੜ ਦੇ ਵਿਦਿਆਰਥੀ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਵਿਚ ਵੀ ਨਿਰੰਤਰ ਮੱਲ੍ਹਾਂ ਮਾਰਦੇ ਰਹਿੰਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜ਼ੋਨਲ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 03-08-2026
ਡੇਹਲੋਂ, 2 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਗੁੱਡਅਰਥ ਕਾਨਵੈਂਟ ਸਕੂਲ ਸਿਆੜ ਦੇ ਵਿਦਿਆਰਥੀ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਵਿਚ ਵੀ ਨਿਰੰਤਰ ਮੱਲ੍ਹਾਂ ਮਾਰਦੇ ਰਹਿੰਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜ਼ੋਨਲ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਗੁੱਡਅਰਥ ਕਾਨਵੈਂਟ ਸਕੂਲ ਸਿਆੜ ਦੇ ਵਿਦਿਆਰਥੀਆਂ ਨੇ ਕਬੱਡੀ ਸਰਕਲ ਸਟਾਈਲ -17 ਸਾਲ ਲੜਕੀਆਂ, ਰੱਸਾਕਸ਼ੀ ਅੰਡਰ-17 ਸਾਲ ਲੜਕੇ, ਰੱਸਾਕਸ਼ੀ ਅੰਡਰ-19 ਸਾਲ ਲੜਕੇ, ਵਾਲੀਬਾਲ ਅੰਡਰ-19 ਸਾਲ ਲੜਕੇ, ਬਾਸਕਟਬਾਲ ਅੰਡਰ-17 ਸਾਲ ਲੜਕੇ, ਖੋ-ਖੋ ਅੰਡਰ-17 ਸਾਲ ਲੜਕਿਆਂ ਦੇ ਮੁਕਾਬਲਿਆਂ ਵਿਚ ਸੋਨੇ ਦੇ ਤਗਮੇ ਪ੍ਰਾਪਤ ਕੀਤੇ ਅਤੇ ਕਬੱਡੀ ਸਰਕਲ ਅੰਡਰ-17 ਸਾਲ ਲੜਕੇ, ਕ੍ਰਿਕਟ ਅੰਡਰ-17ਸਾਲ ਲੜਕੇ, ਬੈਡਮਿੰਟਨ ਅੰਡਰ-14 ਸਾਲ ਲੜਕੀਆਂ, ਬੈਡਮਿੰਟਨ ਅੰਡਰ-19 ਸਾਲ ਲੜਕੀਆਂ, ਬੈਡਮਿੰਟਨ ਅੰਡਰ-17 ਸਾਲ ਲੜਕੇ, ਖੋ-ਖੋ ਅੰਡਰ-17 ਸਾਲ ਲੜਕੀਆਂ ਦੇ ਮੁਕਾਬਲਿਆਂ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਕੁੱਲ 236 ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਭਾਗ ਲਿਆ ਜਿਨ੍ਹਾਂ ਵਿਚੋਂ 77 ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਚੋਣ ਹੋਈ। ਇਨ੍ਹਾਂ ਖੇਡਾਂ ਵਿਚ ਕੀਤੀਆਂ ਪ੍ਰਾਪਤੀਆਂ ਲਈ ਸਕੂਲ ਦੇ ਚੇਅਰਮੈਨ ਅਮਰਜੀਤ ਸਿੰਘ ਸਿੱਧੂ, ਵਾਈਸ ਚੇਅਰਮੈਨ ਪ੍ਰੋ. ਗੁਰਮੁਖ ਸਿੰਘ ਗੋਮੀ ਅਤੇ ਪ੍ਰਦੀਪ ਸੇਠੀ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਸਕੂਲ ਪ੍ਰਿੰਸੀਪਲ ਨਵੀਨ ਬਾਂਸਲ ਨੇ ਇਹਨਾਂ ਜਿੱਤਾਂ ਦਾ ਸਿਹਰਾ ਸਕੂਲ ਦੇ ਖੇਡ ਵਿਭਾਗ ਦੇ ਮਿਹਨਤੀ ਸਟਾਫ਼ ਜਸਵੰਤ ਸਿੰਘ ਪੰਨੂ, ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ, ਵਰਿੰਦਰਪਾਲ ਸਿੰਘ, ਵਿਸਕੀ ਸਿੰਘ, ਅਜੇਪਾਲ ਸਿੰਘ ਅਤੇ ਮਨਪ੍ਰੀਤ ਸਿੰਘ ਹੋਰਾਂ ਨੂੰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਰੁਪਾਲੋਂ ਵਿਖੇ ਲੋਪੋਂ ਦੀ ਅਗਵਾਈ ’ਚ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਿਲ ਬਰਜਿੰਦਰ ਸਿੰਘ ਬੱਬਲੂ ਲ... ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਮਾਡਲ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ
Ad Position 24
No active advertisement