02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

‘ ਆਪ’ ਜ਼ਿਲ੍ਹਾ ਲੁਧਿਆਣਾ ਦੇ ਨੈਸ਼ਨਲ ਕੌਂਸਲ ਦੇ ਨਵ-ਨਿਯੁਕਤ ਕਨਵੀਨਰ ਬਲਜਿੰਦਰ ਸਿੰਘ ਚੌਂਦਾ ਦਾ ਰਾਏਕੋਟ ਵਿਖੇ ਵਿਸ਼ੇਸ਼ ਸਨਮਾਨ ਬਲਜਿੰਦਰ ਚੌਂਦਾ ਦੀ ਯੋਗ ਅਗਵਾਈ ਹੇਠ ‘ਆਪ’ ਪਾਰਟੀ ਜ਼ਿਲ੍ਹਾ ਲੁਧਿਆਣਾ ਵਿਚ ਹੋਰ ਬੁਲੰਦੀਆਂ ਨੂੰ ਛੂਹੇਗੀ- ਤੂਰ/ਆਂਡਲੂ

ਰਾਏਕੋਟ, 2 ਅਗਸਤ (ਬਲਵਿੰਦਰ ਸਿੰਘ ਲਿੱਤਰ) ਆਮ ਆਦਮੀ ਪਾਰਟੀ ਦੇ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਵਲੋਂ ਪਾਰਟੀ ਦੇ ਸੂਝਵਾਨ ਅਤੇ ਮਿਹਨਤੀ ਆਗੂ ਬਲਜਿੰਦਰ ਸਿੰਘ ਚੌਂਦਾ ਨੂੰ ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦੇ ਨੈਸ਼ਨਲ ਕੌਂਸਲ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਵਲੋਂ ਦਿੱਤੀ ਗਈ।

Ad Position 21
No active advertisement
ਬਲਜਿੰਦਰ ਸਿੰਘ ਚੌਂਦਾ ਨੂੰ ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦੇ ਨੈਸ਼ਨਲ ਕੌਂਸਲ ਦਾ ਕਨਵੀਨਰ ਨਿਯੁਕਤ ਹੋਣ ’ਤੇ ਸਨਮਾਨਿਤ ਕਰਦੇ ਹੋਏ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਤੇ ਚੇਅਰਮੈਨ ਰਾਜਦੀਪ ਸਿੰਘ ਆਂਡਲੂ। ਤਸਵੀਰ: ਬਲਵਿੰਦਰ ਸਿੰਘ ਲਿੱਤਰ 03-08-2026
ਰਾਏਕੋਟ, 2 ਅਗਸਤ (ਬਲਵਿੰਦਰ ਸਿੰਘ ਲਿੱਤਰ) ਆਮ ਆਦਮੀ ਪਾਰਟੀ ਦੇ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਵਲੋਂ ਪਾਰਟੀ ਦੇ ਸੂਝਵਾਨ ਅਤੇ ਮਿਹਨਤੀ ਆਗੂ ਬਲਜਿੰਦਰ ਸਿੰਘ ਚੌਂਦਾ ਨੂੰ ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦੇ ਨੈਸ਼ਨਲ ਕੌਂਸਲ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਵਲੋਂ ਦਿੱਤੀ ਗਈ। ਇਸ ਅਹਿਮ ਜਿੰਮੇਵਾਰੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮਾਰਕੀਟ ਕਮੇਟੀ /ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਅਤੇ ਰਾਜਦੀਪ ਸਿੰਘ ਆਂਡਲੂ ਚੇਅਰਮੈਨ ਲੈਂਡਮਾਰਗੇਜ਼ ਬੈਂਕ /ਰਾਏਕੋਟ ਵਲੋਂ ਬਲਜਿੰਦਰ ਸਿੰਘ ਚੌਂਦਾ ਨੂੰ ਵਿਸ਼ੇਸ਼ ਤੌਰ ’ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਅਤੇ ਚੇਅਰਮੈਨ ਰਾਜਦੀਪ ਸਿੰਘ ਆਂਡਲੂ ਨੇ ਆਖਿਆ ਕਿ ਪਾਰਟੀ ਹਾਈਕਮਾਂਡ ਵਲੋਂ ਬਲਜਿੰਦਰ ਸਿੰਘ ਚੌਂਦਾ ਦੀ ਪਿਛਲੇ ਲੰਮੇ ਸਮੇਂ ਤੋਂ ਚੱਲੀ ਆ ਰਹੀ ਵਫਾਦਾਰੀ, ਅਣਥੱਕ ਮਿਹਨਤ ਅਤੇ ਸਮਰਪਣ ਭਾਵਨਾ ਨੂੰ ਦੇਖਦਿਆਂ ਹੀ ਉਨ੍ਹਾਂ ਨੂੰ ਇਹ ਮਹੱਤਵਪੂਰਨ ਅਤੇ ਜ਼ਿੰਮੇਵਾਰੀ ਵਾਲਾ ਅਹੁਦਾ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਲਜਿੰਦਰ ਸਿੰਘ ਚੌਂਦਾ ਨੇ ਹਮੇਸ਼ਾ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ-ਹਿੱਤ ਫ਼ੈਸਲਿਆਂ ਨੂੰ ਘਰ-ਘਰ ਪ ਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ।‘ਆਪ’ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਬਲਜਿੰਦਰ ਸਿੰਘ ਚੌਂਦਾ ਦੀ ਯੋਗ ਅਗਵਾਈ ਹੇਠ ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਵਿਚ ਹੋਰ ਮਜ਼ਬੂਤ ਹੋਵੇਗੀ ਅਤੇ ਸੰਗਠਨਾਤਮਕ ਤੌਰ ’ਤੇ ਨਵੀਆਂ ਬੁਲੰਦੀਆਂ ਨੂੰ ਛੂਹੇਗੀ। ਉਨ੍ਹਾਂ ਕਿਹਾ ਕਿ ਬਲਜਿੰਦਰ ਸਿੰਘ ਚੌਂਦਾ ਦੀ ਇਹ ਨਿਯੁਕਤੀ ਪਾਰਟੀ ਦੇ ਸਮਰਪਿਤ ਵਰਕਰਾਂ ਦਾ ਮਨੋਬਲ ਉੱਚਾ ਚੁੱਕਣ ਵਾਲੀ ਹੈ, ਜਿਸ ਨਾਲ ਜ਼ਿਲ੍ਹੇ ਅੰਦਰ ਪਾਰਟੀ ਗਤੀਵਿਧੀਆਂ ਨੂੰ ਹੋਰ ਤੇਜ਼ੀ ਮਿਲੇਗੀ। ਅਖ਼ੀਰ ਵਿਚ ਨਵ-ਨਿਯੁਕਤ ਕਨਵੀਨਰ ਬਲਜਿੰਦਰ ਸਿੰਘ ਚੌਂਦਾ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਇਸ ਜ਼ਿੰਮੇਵਾਰੀ ਦੇਣ ’ਤੇ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਜ਼ਿਲ੍ਹਾ ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਪੂਰੀ ਲਗਨ ਨਾਲ ਸੇਵਾ ਨਿਭਾਉਣਗੇ। ਇਸ ਮੌਕੇ ਚੇਅਰਮੈਨ ਜਗਰਾਜ ਸਿੰਘ ਰਾਜ, ਰਿੰਕੂ ਸਿੰਘ ਆਂਡਲੂ, ਅਵਤਾਰ ਸਿੰਘ ਰਾਏਕੋਟ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਠੂਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕੀਤੇ ਗ੍ਰਿਫ਼ਤਾਰ ਅਗਲੀ ਖ਼ਬਰ ਲਾਠੀਚਾਰਜ ਕਰਕੇ ਹੱਕ ਮੰਗਣ ਵਾਲਿਆਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ- ਚੱਕ
Ad Position 24
No active advertisement