02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪਿੰਡ ਢੱਟ ਵਿਖੇ ਮਹਾਨਦਾਨੀ ਬਾਬਾ ਭਾਨ ਸਿੰਘ ਦੀ ਬਰਸੀ ਮਨਾਈ

ਚੌਂਕੀਮਾਨ, 2 ਅਗਸਤ (ਤੇਜਿੰਦਰ ਸਿੰਘ ਚੱਢਾ) ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਿੰਡ ਢੱਟ (ਜ਼ਿਲ੍ਹਾ ਲੁਧਿਆਣਾ) ਵਿਖੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਂਮ ਪੰਚਾਇਤ, ਐੱਨ. ਆਰ.

Ad Position 21
No active advertisement
ਅਜੀਤ ਡੈਸਕ 03-08-2026
ਚੌਂਕੀਮਾਨ, 2 ਅਗਸਤ (ਤੇਜਿੰਦਰ ਸਿੰਘ ਚੱਢਾ) ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਿੰਡ ਢੱਟ (ਜ਼ਿਲ੍ਹਾ ਲੁਧਿਆਣਾ) ਵਿਖੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਂਮ ਪੰਚਾਇਤ, ਐੱਨ.ਆਰ.ਆਈਜ਼, ਬਾਬਾ ਭਾਨ ਸਿੰਘ ਜੀ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਨਦਾਨੀ ਬਾਬਾ ਭਾਨ ਸਿੰਘ ਦੀ ਸਲਾਨਾ ਬਰਸੀ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸਮੁੱਚੀ ਸੰਗਤ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਉਪਰੰਤ ਭਾਈ ਸਤਨਾਮ ਸਿੰਘ ਤੇ ਭਾਈ ਜਸਵੀਰ ਸਿੰਘ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਇਸ ਉਪਰੰਤ ਸਜਾਏ ਦੀਵਾਨਾਂ ਵਿਚ ਨਿਹੰਗ ਸਿੰਘ ਭਾਈ ਬਲਦੇਵ ਸਿੰਘ ਰਕਬਾ ਵਾਲਿਆ ਦੇ ਢਾਡੀ ਜੱਥੇ ਨੇ ਮਹਾਨਦਾਨੀ ਬਾਬਾ ਭਾਨ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ ਤੇ ਸੰਗਤਾਂ ਨੂੰ ਵਾਰਾਂ ਰਾਹੀ ਗੁਰਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਤਵੰਤੇ ਸੱਜਣਾ ਵੱਲੋਂ ਨਿਹੰਗ ਸਿੰਘ ਭਾਈ ਬਲਦੇਵ ਸਿੰਘ ਰਕਬਾ ਵਾਲਿਆ ਦੇ ਢਾਡੀ ਜੱਥੇ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਮਰੀਕ ਸਿੰਘ ਢੱਟ ਤੇ ਕਮੇਟੀ ਮੈਂਬਰ ਬਲਵਿੰਦਰ ਸਿੰਘ ਢੱਟ ਨੇ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼, ਬਾਬਾ ਭਾਨ ਸਿੰਘ ਜੀ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਵੱਡੇ ਸਹਿਯੋਗ ਸਦਕਾ ਮਹਾਨਦਾਨੀ ਬਾਬਾ ਭਾਨ ਸਿੰਘ ਦੀ ਬਰਸੀ ਮਨਾਈ ਜਾਦੀ ਹੈ ਤੇ ਉਨ੍ਹਾਂ ਨੇ ਸੇਵਾਦਾਰਾਂ ਦਾ ਵੀ ਧੰਨਵਾਦ ਕੀਤਾ । ਇਸ ਮੌਕੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਵਿਸ਼ੇਸ਼ ਤੌਰ ’ਤੇ ਪਿੰਡ ਦੀਆਂ ਔਰਤਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸੰਗਤਾਂ ਲਈ ਗੁਰੂ ਕਾ ਲੰਗਰ ਤਿਆਰ ਕੀਤਾ। ਇਸ ਮੌਕੇ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਬਰਸੀ ਸਮਾਗਮਾਂ ਵਿਚ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਨਿਰਮਲੇ ਡੇਰਾ ਬਾਬਾ ਮਹਾਂ ਸਿੰਘ ਤੇ ਬਾਬਾ ਲਾਭ ਸਿੰਘ ਬੱਸੀਆਂ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਵੰਡੇ ਅਗਲੀ ਖ਼ਬਰ ਹਠੂਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕੀਤੇ ਗ੍ਰਿਫ਼ਤਾਰ
Ad Position 24
No active advertisement