09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਐੱਸ.ਐੱਸ.ਪੀ. ਦਫ਼ਤਰ ਪੁੱਜ ਕਿਸਾਨ ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ

ਜਗਰਾਉਂ, 3 ਅਗਸਤ (ਗੁਰਦੀਪ ਸਿੰਘ ਮਲਕ)-ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਆਗੂਆਂ ਨੇ ਸੋਮਵਾਰ ਨੂੰ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 04-08-2026
ਜਗਰਾਉਂ, 3 ਅਗਸਤ (ਗੁਰਦੀਪ ਸਿੰਘ ਮਲਕ)-ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਆਗੂਆਂ ਨੇ ਸੋਮਵਾਰ ਨੂੰ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਐੱਸ.ਐੱਸ.ਪੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਥਾਣਾ ਹਠੂਰ ਵਿੱਚ ਤਾਇਨਾਤ ਏ.ਐੱਸ.ਆਈ. ਗੀਤਿੰਦਰ ਸਿੰਘ ’ਤੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਨਾਲ ਕਥਿਤ ਤੌਰ ’ਤੇ ਦੁਰਵਿਵਹਾਰ ਕਰਨ, ਧਮਕੀ ਭਰੇ ਲਹਿਜ਼ੇ ਵਿੱਚ ਗੱਲ ਕਰਨ ਅਤੇ ਕਿਸਾਨ ਯੂਨੀਅਨ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਲਗਾਏ। ਮਾਮਲੇ ਦਾ ਨੋਟਿਸ ਲੈਂਦਿਆਂ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਨੇ ਸੰਬੰਧਿਤ ਏ.ਐੱਸ.ਆਈ. ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ ਅਤੇ ਉਸ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਸੋਮਵਾਰ ਨੂੰ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਆਪਣੇ ਸਮਰਥਕਾਂ ਅਤੇ ਯੂਨੀਅਨ ਆਗੂਆਂ ਸਮੇਤ ਐੱਸ.ਐੱਸ.ਪੀ. ਦਫ਼ਤਰ ਪੁੱਜੇ, ਜਿੱਥੇ ਉਨ੍ਹਾਂ ਨੇ ਐੱਸ.ਪੀ. (ਐੱਚ) ਨੂੰ ਲਿਖਤੀ ਸ਼ਿਕਾਇਤ ਦੇ ਕੇ ਸੰਬੰਧਿਤ ਪੁਲਿਸ ਮੁਲਾਜ਼ਮ ਖ਼ਿਲਾਫ਼ ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਸ਼ਿਕਾਇਤ ਵਿੱਚ ਉਨ੍ਹਾਂ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਵੀ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਥਾਣਾ ਹਠੂਰ ਵਿੱਚ ਤਾਇਨਾਤ ਏ.ਐੱਸ.ਆਈ. ਗੀਤਿੰਦਰ ਸਿੰਘ ਜ਼ਿੰਮੇਵਾਰ ਹੋਣਗੇ। ਉਨ੍ਹਾਂ ਨੇ ਸੰਬੰਧਿਤ ਪੁਲਿਸ ਮੁਲਾਜ਼ਮ ਦਾ ਡੋਪ ਟੈਸਟ ਕਰਵਾਉਣ ਦੀ ਵੀ ਮੰਗ ਕੀਤੀ। ਮਹਿੰਦਰ ਸਿੰਘ ਕਮਾਲਪੁਰਾ ਨੇ ਦੱਸਿਆ ਕਿ ਉਨ੍ਹਾਂ ਦੇ ਇੱਕ ਨਜ਼ਦੀਕੀ ਪਰਿਵਾਰਕ ਮੈਂਬਰ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਕਾਰਵਾਈ ਤਹਿਤ ਥਾਣਾ ਹਠੂਰ ਦੇ ਇੱਕ ਏ.ਐੱਸ.ਆਈ. ਦੀ ਡਿਊਟੀ ਪਰਿਵਾਰਕ ਮੈਂਬਰਾਂ ਦੇ ਘਰ ਜਾ ਕੇ ਲੋੜੀਂਦੇ ਦਸਤਾਵੇਜ਼ਾਂ ’ਤੇ ਦਸਤਖ਼ਤ ਕਰਵਾਉਣ ਦੀ ਸੀ। ਜਦ ਕਿ ਕਈ ਵਾਰ ਫ਼ੋਨ ਕਰਨ ਦੇ ਬਾਵਜੂਦ ਪੁਲਿਸ ਮੁਲਾਜ਼ਮ ਮੌਕੇ ’ਤੇ ਨਹੀਂ ਪੁੱਜਿਆ, ਜਿਸ ਤੋਂ ਬਾਅਦ ਉਹ ਕੁਝ ਹੋਰ ਲੋਕਾਂ ਨਾਲ ਥਾਣਾ ਹਠੂਰ ਚਲੇ ਗਏ। ਕਿਸਾਨ ਆਗੂ ਦਾ ਦੋਸ਼ ਹੈ ਕਿ ਥਾਣੇ ਵਿੱਚ ਪੁੱਜਣ ’ਤੇ ਏ.ਐੱਸ.ਆਈ. ਨੇ ਉਨ੍ਹਾਂ ਨਾਲ ਕਥਿਤ ਤੌਰ ’ਤੇ ਦੁਰਵਿਵਹਾਰ ਕੀਤਾ ਅਤੇ ਧਮਕੀ ਭਰੇ ਲਹਿਜ਼ੇ ਵਿੱਚ ਗੱਲਬਾਤ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਦੌਰਾਨ ਪੁਲਿਸ ਮੁਲਾਜ਼ਮ ਨੇ ਕਿਸਾਨ ਯੂਨੀਅਨ ਬਾਰੇ ਵੀ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ। ਐੱਸ.ਪੀ. (ਐੱਚ) ਨੂੰ ਦਿੱਤੀ ਸ਼ਿਕਾਇਤ ਵਿੱਚ ਮਹਿੰਦਰ ਸਿੰਘ ਕਮਾਲਪੁਰਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਹੋਣ ਦੇ ਨਾਤੇ ਉਨ੍ਹਾਂ ਨੂੰ ਹਰ ਰੋਜ਼ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚ ਆਉਣਾ-ਜਾਣਾ ਪੈਂਦਾ ਹੈ। ਅਜਿਹੇ ਵਿੱਚ ਉਨ੍ਹਾਂ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਜਤਾਉਂਦਿਆਂ ਕਿਹਾ ਕਿ ਜੇਕਰ ਭਵਿੱਖ ਵਿੱਚ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਲਈ ਸੰਬੰਧਿਤ ਪੁਲਿਸ ਮੁਲਾਜ਼ਮ ਜ਼ਿੰਮੇਵਾਰ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਦੀ ਭੈਣੀ ਬੜਿੰਗਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਕਮੇਟੀ ਦੀ ਚੋਣ ਦੌਰਾਨ ਆਮ ਆਦਮੀ ਪਾਰਟੀ ਦਾ ਕਬਜ਼ਾ ਅਗਲੀ ਖ਼ਬਰ ਗੁਰਦੁਆਰਾ ਰਤਨਗੜ੍ਹ ਸਾਹਿਬ ਸ੍ਰੀ ਹਜ਼ੂਰ ਦੇ ਦਰਬਾਰ ਸਾਹਿਬ ਦੀ ਨਵੀਂ ਇਮਾਰਤ ਸੰਗਤਾਂ ਨੂੰ ਸਮਰਪਿਤ
Ad Position 24