09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਆਗੂ ਇਯਾਲੀ ਦੀ ਬੜੈਚ ਵਿਖੇ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਮੁੱਲਾਂਪੁਰ-ਦਾਖਾ, 3 ਅਗਸਤ (ਨਿਰਮਲ ਸਿੰਘ ਧਾਲੀਵਾਲ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਨੌਜਵਾਨਾਂ ਅਤੇ ਆਮ ਲੋਕਾਂ ’ਚ ਏਨਾ ਭਰੋਸਾ ਬਣ ਗਿਆ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਮੁੱਖ ਆਗੂ ਐੱਮ. ਐੱਲ.

Ad Position 21
No active advertisement
ਅਜੀਤ ਡੈਸਕ 04-08-2026
ਮੁੱਲਾਂਪੁਰ-ਦਾਖਾ, 3 ਅਗਸਤ (ਨਿਰਮਲ ਸਿੰਘ ਧਾਲੀਵਾਲ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਨੌਜਵਾਨਾਂ ਅਤੇ ਆਮ ਲੋਕਾਂ ’ਚ ਏਨਾ ਭਰੋਸਾ ਬਣ ਗਿਆ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਮੁੱਖ ਆਗੂ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਵਲੋਂ ਹਲਕਾਵਾਰ ਮੀਟਿੰਗਾਂ ਰੈਲੀ ਦਾ ਰੂਪ ਧਾਰਨ ਕਰਨ ਲੱਗ ਪਈਆਂ। ਇਯਾਲੀ ਦੁਆਰਾ ਰੈਲੀਆਂ ਦਾ ਇਕੱਠ ਵੇਖ ਹੁਣ ਸਪੱਸ਼ਟ ਹੋਣ ਲੱਗ ਪਿਆ ਕਿ ਇਸ ਪਾਰਟੀ ਦੀ ਸਰਗਰਮੀ ਕੇਵਲ ਬਿਆਨਾਂ ਤੱਕ ਨਹੀਂ ਸਗੋਂ ਜ਼ਮੀਨੀ ਪੱਧਰ ’ਤੇ ਵੀ ਦਿਖਾਈ ਦੇਣ ਲੱਗ ਪਈ। ਮਨਪ੍ਰੀਤ ਸਿੰਘ ਇਯਾਲੀ ਵਲੋਂ ਹਲਕਾ ਗਿੱਲ ’ਚ ਪਿੰਡ ਪੋਹੀੜ ਬਾਅਦ ਹਲਕਾ ਦਾਖਾ ’ਚ ਪਿੰਡ ਬੜੈਚ ਵਿਖੇ ਮੀਟਿੰਗ ’ਚ ਨੌਜਵਾਨ, ਔਰਤਾਂ ਅਤੇ ਬਜ਼ੁਰਗਾਂ ਦੀ ਸ਼ਮੂਲੀਅਤ ਨੇ ਸਾਲ 2027 ਦੀ ਤਸਵੀਰ ਪੇਸ਼ ਕਰ ਦਿੱਤੀ। ਪਿੰਡ ਬੜੈਚ ’ਚ ਵੱਡੇ ਇਕੱਠ ਨੂੰ ਸੰਬੋਧਨ ਹੁੰਦਿਆਂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸਿੱਖ ਕੌਮ ਅਤੇ ਪੰਜਾਬ ਦੇ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ (ਬ) ਤੋਂ ਮੋਹ ਹੀ ਭੰਗ ਨਹੀਂ ਹੋਇਆ, ਸਗੋਂ ਭਰੋਸਾ ਪੂਰੀ ਤਰ੍ਹਾਂ ਟੁੱਟ ਗਿਆ, ਕਾਰਨ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਨਾਲ ਨਾਂਅ ਜੁੜਨਾ ਹੈ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸਾਡੀ ਪਾਰਟੀ ਸੱਤ੍ਹਾ ’ਚ ਆ ਕੇ ਪੰਜਾਬ ਦੇ ਪਾਣੀਆਂ ਦਾ ਮਸਲਾ, ਲੈਂਡ ਪੂਲਿੰਗ ਮਾਮਲਾ, ਬੰਦੀ ਸਿੰਘਾਂ ਦੀ ਰਿਹਾਈ, ਹੋਰ ਅਹਿਮ ਮਾਮਲਿਆਂ ਨੂੰ ਸੰਜੀਦਗੀ ਨਾਲ ਨਜਿੱਠੇਗੀ। ਪਿੰਡ ਬੜੈਚ ਵਿਖੇ ਜਥੇਦਾਰ ਮੱਘਰ ਸਿੰਘ ਬੜੈਚ, ਅਕਾਲੀ ਹਰਚੰਦ ਸਿੰਘ, ਨੰਬਰਦਾਰ ਰਣਜੀਤ ਸਿੰਘ, ਬਲਜੀਤ ਸਿੰਘ, ਕਰਮਜੀਤ ਸਿੰਘ, ਵਰਿੰਦਰ ਸਿੰਘ, ਮਨਵੀਰ ਸਿੰਘ, ਸੰਦੀਪ ਸਿੰਘ, ਜਗਦੇਵ ਸਿੰਘ, ਨਰਿੰਦਰ ਸਿੰਘ, ਸੁਰਜੀਤ ਸਿੰਘ, ਖੁਸ਼ਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਮੌਨਟੇਕ ਸਿੰਘ, ਲਵਪ੍ਰੀਤ ਸਿੰਘ, ਸੁਖਪ੍ਰੀਤ ਸਿੰਘ, ਗੋਗਾ, ਗਾਂਧੀ, ਅਰਸ਼, ਜੰਟੀ, ਹੋਰਨਾਂ ਵਲੋਂ ਭਰੋਸਾ ਦਿੱਤਾ ਕਿ ਪਿਛਲੀਆਂ ਸਰਕਾਰ ਾਂ ਵੋਟਰਾਂ ਦੇ ਵਿਸ਼ਲੇਸ਼ਣ ’ਚ ਫੇਲ੍ਹ ਹੋ ਗਈਆਂ, ਹੁਣ ਪੰਜਾਬ ਦਾ ਵੋਟਰ ਵਾਰਿਸ ਪੰਜਾਬ ਦੇ ਉਮੀਦਵਾਰਾਂ ਨੂੰ ਵੋਟ ਪਾਏਗਾ। ਬੀਬੀਆਂ ਦਾ ਲਾਮਿਸਾਲ ਇਕੱਠ ਜੁੜਿਆ- ਪਿੰਡ ਬੜੈਚ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮੀਟਿੰਗ ਸਮੇਂ ਬੀਬੀਆਂ ਦਾ ਵੱਡਾ ਇਕੱਠ ਜੁੜਿਆ। ਮਹਿਲਾਵਾਂ ਵਲੋਂ ਮਨਪ੍ਰੀਤ ਸਿੰਘ ਇਯਾਲੀ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਚੋਣਾਂ ਦਾ ਦ੍ਰਿਸ਼ ਮੁੜ ਦੁਹਰਾਇਆ ਜਾਵੇਗਾ, ਸ਼ਰਤ ਇਹ ਕਿ ਵਾਰਿਸ ਪੰਜਾਬ ਦੇ ਪਾਰਟੀ ਸੱਤਾ ’ਚ ਆਉਣ ’ਤੇ ਮਹਿਲਾਵਾਂ ਨੂੰ ਮਿਲਣ ਵਾਲੀਆਂ ਰਿਆਇਤਾਂ ਬਰਕਰਾਰ ਰੱਖੀਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਪਿੰਡ ਢੋਲਣ ਦੇ ਤਿੰਨ ਪੰਚ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਨਾਜਾਇਜ਼ ਹਥਿਆਰਾਂ ਸਮੇਤ 2 ਕਾਬੂ-ਪਿਸਤੌਲ, ਦੋ ਜ਼ਿੰਦਾ ਕਾਰਤੂਸ ਅਤੇ ਇਕ ਕਾਰ ਵੀ ਬਰਾਮਦ
Ad Position 24