09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪਿੰਡ ਢੋਲਣ ਦੇ ਤਿੰਨ ਪੰਚ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਚੌਂਕੀਮਾਨ, 3 ਅਗਸਤ (ਤੇਜਿੰਦਰ ਸਿੰਘ ਚੱਢਾ)-ਪਨਗਰੇਨ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਦੀ ਹਾਜ਼ਰੀ ਵਿਚ ਪਿੰਡ ਢੋਲਣ ਦੇ ਮੌਜੂਦਾ ਤਿੰਨ ਪੰਚ ਦਵਿੰਦਰ ਸਿੰਘ, ਪੰਚ ਜਸਪ੍ਰੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਅਤੇ ਪੰਚ ਮਨਦੀਪ ਸਿੰਘ ਨੇ ਸਰਪੰਚ ਗੁਰਮੇਲ ਸਿੰਘ ਢੋਲਣ ਦੀ ਪ੍ਰੇਰਨਾ ਸਦਕਾ ‘ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਿਆ। ਇਸ ਮੌਕੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਨੇ ਤਿੰਨਾਂ ਮੌਜੂਦਾ ਪੰਚਾਂ ਨੂੰ ਪਾਰਟੀ ਵਿਚ ਜੀ ਆਇਆਂ ਕਿਹਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 04-08-2026
ਚੌਂਕੀਮਾਨ, 3 ਅਗਸਤ (ਤੇਜਿੰਦਰ ਸਿੰਘ ਚੱਢਾ)-ਪਨਗਰੇਨ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਦੀ ਹਾਜ਼ਰੀ ਵਿਚ ਪਿੰਡ ਢੋਲਣ ਦੇ ਮੌਜੂਦਾ ਤਿੰਨ ਪੰਚ ਦਵਿੰਦਰ ਸਿੰਘ, ਪੰਚ ਜਸਪ੍ਰੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਅਤੇ ਪੰਚ ਮਨਦੀਪ ਸਿੰਘ ਨੇ ਸਰਪੰਚ ਗੁਰਮੇਲ ਸਿੰਘ ਢੋਲਣ ਦੀ ਪ੍ਰੇਰਨਾ ਸਦਕਾ ‘ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਿਆ। ਇਸ ਮੌਕੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਨੇ ਤਿੰਨਾਂ ਮੌਜੂਦਾ ਪੰਚਾਂ ਨੂੰ ਪਾਰਟੀ ਵਿਚ ਜੀ ਆਇਆਂ ਕਿਹਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਆਪ ਮੁਹਾਰੇ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ ਜੋ ਕਿ ਸੁਭ ਸੰਕੇਤ ਹੈ ਕਿ ਸੂਬੇ ਦੇ ਲੋਕ ਮੁੜ ਤੋਂ ਸੂਬੇ ਵਿਚ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਵਾਂਗਡੋਰ ਸੌਪਣਾ ਚਾਹੁੰਦੇ ਹਨ। ਇਸ ਮੌਕੇ ‘ਆਪ’ ਵਿਚ ਸ਼ਾਮਿਲ ਹੋਏ ਤਿੰਨੋਂ ਪੰਚ ਸਹਿਬਾਨਾਂ ਨੇ ਆਖਿਆ ਕਿ ਉਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਨੇ ਜੋ ਕਿਹਾ ਉਹ ਕਰਕੇ ਵਿਖਾਇਆ ਤੇ ਹਰ ਵਰਗ ਨੂੰ ਬਿਨਾਂ ਕਿਸੇ ਮਤਭੇਦ ਦੇ ਸਹੂਲਤਾਂ ਦਿੱਤੀਆਂ। ਇਸ ਮੌਕੇ ਸਰਪੰਚ ਗੁਰਮੇਲ ਸਿੰਘ ਢੋਲਣ ਨੇ ਤਿੰਨੋਂ ਪੰਚਾਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਪਿੰਡ ਦੇ ਵਿਚ ਕਾਰਜਾਂ ਲਈ ਅਹਿਮ ਕਦਮ ਪੁੱਟਿਆ ਤੇ ਹੁਣ ਪਿੰਡ ਦਾ ਵਿਕਾਸ ਨਿਰਵਿਘਨ ਚੱਲੇਗਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਕੋਮਲਜੀਤ ਸਿੰਘ ਗਰੇਵਾਲ ਤੇ ਪ੍ਰਗਟ ਸਿੰਘ ਢਿੱਲੋਂ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਆਗੂ ਇਯਾਲੀ ਦੀ ਬੜੈਚ ਵਿਖੇ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ
Ad Position 24