09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਕੋਮਲਜੀਤ ਸਿੰਘ ਗਰੇਵਾਲ ਤੇ ਪ੍ਰਗਟ ਸਿੰਘ ਢਿੱਲੋਂ

ਭੂੰਦੜੀ, 3 ਅਗਸਤ (ਕੁਲਦੀਪ ਸਿੰਘ ਮਾਨ)- ਚੰਡੀਗੜ੍ਹ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਗਏ ਰਿਹਾਈ ਮਾਰਚ ਉਪਰੰਤ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸਮੇਤ ਹੋਰ ਆਗੂਆਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲਿਆਂ ਦੇ ਵਿਰੋਧ ਵਿਚ ਹਲਕਾ ਦਾਖਾ ਦੇ ਆਗੂਆਂ ਵਲੋਂ ਆਪਣਾ ਸਮਰਥਨ ਜਾਰੀ ਰੱਖਿਆ ਜਾ ਰਿਹਾ ਹੈ। ਇਸ ਮੌਕੇ ਸਥਾਨਕ ਕਸਬਾ ਭੂੰਦੜੀ ਦੇ ਸਰਪੰਚ ਕੋਮਲਜੀਤ ਸਿੰਘ ਗਰੇਵਾਲ ਅਤੇ ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਆਲੀਵਾਲ ਨੇ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਵਲੋਂ ਹਮੇਸ਼ਾ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਉਠਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 04-08-2026
ਭੂੰਦੜੀ, 3 ਅਗਸਤ (ਕੁਲਦੀਪ ਸਿੰਘ ਮਾਨ)- ਚੰਡੀਗੜ੍ਹ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਗਏ ਰਿਹਾਈ ਮਾਰਚ ਉਪਰੰਤ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸਮੇਤ ਹੋਰ ਆਗੂਆਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲਿਆਂ ਦੇ ਵਿਰੋਧ ਵਿਚ ਹਲਕਾ ਦਾਖਾ ਦੇ ਆਗੂਆਂ ਵਲੋਂ ਆਪਣਾ ਸਮਰਥਨ ਜਾਰੀ ਰੱਖਿਆ ਜਾ ਰਿਹਾ ਹੈ। ਇਸ ਮੌਕੇ ਸਥਾਨਕ ਕਸਬਾ ਭੂੰਦੜੀ ਦੇ ਸਰਪੰਚ ਕੋਮਲਜੀਤ ਸਿੰਘ ਗਰੇਵਾਲ ਅਤੇ ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਆਲੀਵਾਲ ਨੇ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਵਲੋਂ ਹਮੇਸ਼ਾ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਉਠਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਨਾ ਕੋਈ ਗਲਤ ਕੰਮ ਨਹੀਂ, ਸਗੋਂ ਇਹ ਇਨਸਾਫ਼ ਨਾਲ ਜੁੜਿਆ ਮੁੱਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਨਾ ਕਿ ਪਰਚਿਆਂ ਅਤੇ ਦਬਾਅ ਰਾਹੀਂ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਝੂਠੇ ਪਰਚਿਆਂ ਨਾਲ ਨਾ ਤਾਂ ਮਨਪ੍ਰੀਤ ਸਿੰਘ ਇਯਾਲੀ ਦੇ ਹੌਸਲੇ ਟੁੱਟਣਗੇ ਅਤੇ ਨਾ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਿਹਾ ਸੰਘਰਸ਼ ਰੁਕੇਗਾ। ਸਰਪੰਚ ਕੋਮਲਜੀਤ ਸਿੰਘ ਗਰੇਵਾਲ ਅਤੇ ਪ੍ਰਗਟ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਦਾਖਾ ਦੀ ਲੀਡਰਸ਼ਿਪ ਅਤੇ ਇਲਾਕੇ ਦੇ ਲੋਕ ਮਨਪ੍ਰੀਤ ਸਿੰਘ ਇਯਾਲੀ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ ਅਤੇ ਹਰ ਲੋਕਤੰਤਰੀ ਸੰਘਰਸ਼ ਵਿਚ ਉਨ੍ਹਾਂ ਦਾ ਸਾਥ ਦਿੰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪਮਾਲ ਗੁੱਗਾ ਮਾੜੀ ਮੇਲਾ ਪ੍ਰਬੰਧਕਾਂ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਢੋਲਣ ਦੇ ਤਿੰਨ ਪੰਚ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ
Ad Position 24