08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਜਗਰਾਉਂ, 3 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ ਜਗਰਾਉਂ ਵਿਖੇ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਵਿਚ ਇਲਾਕੇ ਦੀਆਂ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਸਮਾਗਮ ਵਿਚ ਸਭ ਤੋਂ ਪਹਿਲਾਂ ਪ੍ਰੋ : ਜਸਪ੍ਰੀਤ ਸਿੰਘ ਹੋਰਾਂ ਦੇ ਕੀਰਤਨੀ ਜਥੇ ਵਲੋਂ ਰਾਗਾਂ ’ਚ ਗੁਰਬਾਣੀ ਦਾ ਕੀਰਤਨ ਕੀਤਾ।

Ad Position 21
No active advertisement
ਅਜੀਤ ਡੈਸਕ 04-08-2026
ਜਗਰਾਉਂ, 3 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ ਜਗਰਾਉਂ ਵਿਖੇ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਵਿਚ ਇਲਾਕੇ ਦੀਆਂ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਸਮਾਗਮ ਵਿਚ ਸਭ ਤੋਂ ਪਹਿਲਾਂ ਪ੍ਰੋ : ਜਸਪ੍ਰੀਤ ਸਿੰਘ ਹੋਰਾਂ ਦੇ ਕੀਰਤਨੀ ਜਥੇ ਵਲੋਂ ਰਾਗਾਂ ’ਚ ਗੁਰਬਾਣੀ ਦਾ ਕੀਰਤਨ ਕੀਤਾ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਨੇ ਗੁਰਬਾਣੀ ਦਾ ਰਸਭਿੰਨ੍ਹਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਅਪਾਰ ਸਿੰਘ ਨੇ ਕਿਹਾ ਕਿ ਗੁਰਬਾਣੀ ਸਾਰੇ ਦੁੱਖਾਂ ਦਾ ਦਾਰੂ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਸੀ ਚੰਗੇ ਸਮਾਜ ਦੀ ਸਿਰਜਣਾ ਕਰਨੀ ਚਾਹੁੰਦੇ ਹੋ ਤਾਂ ਤੁਹਾਨੂੰ ਖੁਦ ਅਤੇ ਆਪਣੇ ਪਰਿਵਾਰ ਨੂੰ ਗੁਰਬਾਣੀ ਨਾਲ ਜੋੜਨਾ ਪਵੇਗਾ। ਉਨ੍ਹਾਂ ਕਿਹਾ ਕਿ ਇਸ ਭਾਵਨਾ ਦੀ ਪੂਰਤੀ ਲਈ ਅਜਿਹੇ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਵਲੋਂ ਕੀਰਤਨੀ ਜਥਿਆਂ ਵਲੋਂ ਨਿਰੋਲ ਕੀਰਤਨ ਕਰਨ ’ਤੇ ਖੁਸ਼ੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਮਰਿਯਦਾ ਅਨੁਸਾਰ ਗੁਰਬਾਣੀ ਦੇ ਕੀਰਤਨ ਮੌਕੇ ਸਿਰਫ਼ ਤੇ ਸਿਰਫ਼ ਕੀਰਤਨ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਦੁਨਿਆਵੀ ਸਿੱਖਿਆ ਦੇ ਨਾਲ ਨਾਲ ਧਾਰਮਿਕ ਵਿਦਿਆ ਦੀ ਵੀ ਸਿਖਲਾਈ ਦਿਵਾਉਂਣੀ ਚਾਹੀਦਾ ਹੈ। ਇਸ ਮੌਕੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਪ੍ਰੋ: ਸੁਖਵਿੰਦਰ ਸਿੰਘ, ਚੇਅਰਮੈਨ ਕੁਲਵਿੰਦਰ ਸਿੰਘ ਕਾਲਾ, ਰਾਜੇਸ਼ਇੰਦਰ ਸਿੰਘ ਸਿੱਧੂ, ਸੁਖਵਿੰਦਰ ਸਿੰਘ ਸਿੱਧੂ ਨੇ ਵੀ ਆਪਣੇ ਵਿਚਾਰ ਰੱਖੇ। ਅੰਤ ਵਿਚ ਐਡਵੋਕੇਟ ਮਹਿੰਦਰ ਸਿੰਘ ਸਿੱਧਵਾਂ, ਪਰਮਵੀਰ ਸਿੰਘ ਗਿੱਲ ਨੇ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤਰਲੋਚਨ ਸਿੰਘ, ਪ੍ਰਿੰ: ਚਰਨਜੀਤ ਸਿੰਘ ਭੰਡਾਰੀ, ਭਾਈ ਲਛਮਣ ਸਿੰਘ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ , ਗੁਰਮੀਤ ਸਿੰਘ, ਜਗਜੀਤ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ ਹੈਪੀ, ਅਜੀਤ ਸਿੰਘ ਮਿਗਲਾਨੀ, ਇੰਦਰਵੀਰ ਸਿੰਘ, ਅਵਤਾਰ ਸਿੰਘ ਮਿਗਲਾਨੀ, ਪਰਮਜੀਤ ਸਿੰਘ ਪੰਮਾ, ਇਕਬਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਅਗਲੀ ਖ਼ਬਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਸਮਾਜਿਕ ਲੜਾਈ ’ਚ ਲੋਕ ਸਹਿਯੋਗ ਦੇਣ- ਮਨਜੀਤ ਸਿੰਘ ਰਾਏਕੋਟ
Ad Position 24