08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਤਪ ਅਸਥਾਨ ਸੰਤ ਨਗੀਨਾ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਜਸਪਾਲ ਸਿੰਘ ਦਾ ਸੰਗਤਾਂ ਵਲੋਂ ਵਿਸ਼ੇਸ਼ ਸਨਮਾਨ

ਹਲਵਾਰਾ, 3 ਅਗਸਤ (ਮਨਦੀਪ ਸਿੰਘ ਉੱਭੀ)-ਪਿੰਡ ਬੁਰਜ ਲਿੱਟਾਂ ਵਿਖੇ ਸਥਿਤ ਸੰਤ ਅਤਰ ਸਿੰਘ ਅਤੇ ਸੰਤ ਨਗੀਨਾ ਸਿੰਘ ਦੇ ਤਪ ਅਸਥਾਨ ਵਿਖੇ ਧਾਰਮਿਕ ਸ਼ਰਧਾ ਅਤੇ ਸਤਿਕਾਰ ਨਾਲ ਭਰਪੂਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਜਸਪਾਲ ਸਿੰਘ ਨੂੰ ਇਲਾਕੇ ਦੀਆਂ ਸੰਗਤਾਂ ਵੱਲੋਂ ਉਨ੍ਹਾਂ ਦੀ ਨਿਰਸਵਾਰਥ ਸੇਵਾ, ਗੁਰੂ ਘਰ ਪ੍ਰਤੀ ਸਮਰਪਣ ਅਤੇ ਧਾਰਮਿਕ ਕਾਰਜਾਂ ਵਿੱਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 04-08-2026
ਹਲਵਾਰਾ, 3 ਅਗਸਤ (ਮਨਦੀਪ ਸਿੰਘ ਉੱਭੀ)-ਪਿੰਡ ਬੁਰਜ ਲਿੱਟਾਂ ਵਿਖੇ ਸਥਿਤ ਸੰਤ ਅਤਰ ਸਿੰਘ ਅਤੇ ਸੰਤ ਨਗੀਨਾ ਸਿੰਘ ਦੇ ਤਪ ਅਸਥਾਨ ਵਿਖੇ ਧਾਰਮਿਕ ਸ਼ਰਧਾ ਅਤੇ ਸਤਿਕਾਰ ਨਾਲ ਭਰਪੂਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਜਸਪਾਲ ਸਿੰਘ ਨੂੰ ਇਲਾਕੇ ਦੀਆਂ ਸੰਗਤਾਂ ਵੱਲੋਂ ਉਨ੍ਹਾਂ ਦੀ ਨਿਰਸਵਾਰਥ ਸੇਵਾ, ਗੁਰੂ ਘਰ ਪ੍ਰਤੀ ਸਮਰਪਣ ਅਤੇ ਧਾਰਮਿਕ ਕਾਰਜਾਂ ਵਿੱਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ, ਜਿਸ ਉਪਰੰਤ ਸਰਬੱਤ ਦੇ ਭਲੇ, ਦੇਸ਼-ਵਿਦੇਸ਼ ਦੀਆਂ ਸੰਗਤਾਂ ਦੀ ਚੜ੍ਹਦੀ ਕਲਾ ਅਤੇ ਸਮਾਜ ਵਿੱਚ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਬਾਬਾ ਜਸਪਾਲ ਸਿੰਘ ਪਿਛਲੇ ਕਈ ਸਾਲਾਂ ਤੋਂ ਨਿਮਰਤਾ, ਸੇਵਾ ਭਾਵਨਾ ਅਤੇ ਸਮਰਪਣ ਨਾਲ ਤਪ ਅਸਥਾਨ ਦੀ ਸੇਵਾ ਨਿਭਾ ਰਹੇ ਹਨ। ਉਨ੍ਹਾਂ ਦੀ ਅਗਵਾਈ ਹੇਠ ਤਪ ਅਸਥਾਨ ਵਿਖੇ ਧਾਰਮਿਕ ਸਮਾਗਮਾਂ, ਗੁਰਮਤਿ ਪ੍ਰਚਾਰ ਅਤੇ ਸੰਗਤਾਂ ਦੀ ਸੇਵਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਨਾਲ ਜੁੜੇ ਸੇਵਾਦਾਰ ਸਮਾਜ ਨੂੰ ਸੇਵਾ, ਸਿਮਰਨ ਅਤੇ ਪਰਉਪਕਾਰ ਦਾ ਸੰਦੇਸ਼ ਦਿੰਦੇ ਹਨ, ਜਿਸ ਕਾਰਨ ਅਜਿਹੀਆਂ ਸ਼ਖਸੀਅਤਾਂ ਦਾ ਸਨਮਾਨ ਸਮੁੱਚੇ ਸਮਾਜ ਲਈ ਮਾਣ ਵਾਲੀ ਗੱਲ ਹੈ। ਇਸ ਦੌਰਾਨ ਨੰਬਰਦਾਰ ਬਲਵੰਤ ਸਿੰਘ, ਨਿਰਮਲ ਸਿੰਘ ਪੰਚ, ਨੰਬਰਦਾਰ ਚਰਨਜੀਤ ਸਿੰਘ, ਸ਼ਿੰਗਾਰਾ ਸਿੰਘ ਸਿੱਧੂ, ਡਾ. ਗੁਲਵੰਤ ਸਿੰਘ, ਮਲਕੀਤ ਸਿੰਘ ਪੰਚ, ਮਾਸਟਰ ਸ਼ਮਸ਼ੇਰ ਸਿੰਘ, ਅਜਮੇਰ ਸਿੰਘ ਸਾਬਕਾ ਪੰਚ, ਮੇਹਰ ਸਿੰਘ, ਦਲਵੀਰ ਸਿੰਘ, ਮੁਖਤਿਆਰ ਸਿੰਘ ਫੌਜੀ, ਨਛੱਤਰ ਸਿੰਘ ਅਤੇ ਹੋਰ ਸੰਗਤਾਂ ਨੇ ਬਾਬਾ ਜਸਪਾਲ ਸਿੰਘ ਨੂੰ ਸਿਰੋਪਾਓ ਤੇ ਨਗਦ ਰਾਸ਼ੀ ਭੇਟ ਕਰਕੇ ਸਨਮਾਨਿਤ ਕੀਤਾ । ਸਮਾਗਮ ਦੇ ਅੰਤ ਵਿੱਚ ਗੁਰੂ ਘਰ ਦਾ ਅਤੁੱਟ ਲੰਗਰ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਦੇ ਸੁੰਦਰ ਨਗਰ ’ਚ ਬੀਬੀਆਂ ਨੇ ਮਨਾਈਆਂ ਤੀਆਂ ਅਗਲੀ ਖ਼ਬਰ ਗੁਰਦੁਆਰਾ ਛੇਵੀਂਂ ਪਾਤਿਸ਼ਾਹੀ ਪਿੰਡ ਸਿੱਧਵਾਂ ਕਲਾਂ ਵਿਖੇ ਮਹਾਨ ਦੀਵਾਨ ਦੇ ਅਖ਼ਰੀਲੇ ਦਿਨ ਭਾਈ ਮਨਜੀਤ ਸਿੰਘ ਬੁਟਾਹਾਰੀ ਦੇ...
Ad Position 24