ਭਾਈ ਦਾਨ ਸਿੰਘ ਸਕੂਲ ਮਾਣੂੰਕੇ ਦੇ 10 ਬੱਚੇ ਜ਼ਿਲ੍ਹਾ ਮੁਕਾਬਲੇ ਲਈ ਚੁਣੇ
ਹਠੂਰ, 4 ਅਗਸਤ (ਜਸਵਿੰਦਰ ਸਿੰਘ ਛਿੰਦਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜ਼ੋਨ ਪੱਧਰੀ ਟੂਰਨਾਮੈਂਟ ’ਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਾਣੂੰਕੇ ਦੇ ਵਿਦਿਆਰਥੀਆਂ ਨੇ ਪ੍ਰਿੰ. ਸੁਰਿੰਦਰ ਕੌਰ ਦੀ ਅਗਵਾਈ ਹੇਠ ਫੁੱਟਬਾਲ ਅੰਡਰ 19 (ਲੜਕੇ) ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ।
ਹਠੂਰ, 4 ਅਗਸਤ (ਜਸਵਿੰਦਰ ਸਿੰਘ ਛਿੰਦਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜ਼ੋਨ ਪੱਧਰੀ ਟੂਰਨਾਮੈਂਟ ’ਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਾਣੂੰਕੇ ਦੇ ਵਿਦਿਆਰਥੀਆਂ ਨੇ ਪ੍ਰਿੰ. ਸੁਰਿੰਦਰ ਕੌਰ ਦੀ ਅਗਵਾਈ ਹੇਠ ਫੁੱਟਬਾਲ ਅੰਡਰ 19 (ਲੜਕੇ) ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰ. ਸੁਰਿੰਦਰ ਕੌਰ ਸੋਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਟੂਰਨਾਮੈਂਟ ’ਚੋਂ ਉਨ੍ਹਾਂ ਦੇ ਸਕੂਲ ਦੀ ਟੀਮ ਦੇ ਵਧੀਆਂ ਖੇਡ ਪ੍ਰਦਰਸ਼ਨ ਕਰਨ ’ਤੇ 6 ਖਿਡਾਰੀ ਬੱਚਿਆਂ ਨੂੰ ਜ਼ਿਲ੍ਹਾ ਪੱਧਰ ਲਈ ਚੁਣਿਆ ਗਿਆ ਹੈ। ਜੋ ਕਿ ਸਕੂਲ ਲਈ ਇਕ ਹੋਰ ਵੱਡੀ ਪ੍ਰਾਪਤੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਸਰਕਲ ਕਬੱਡੀ ਅੰਡਰ 14 (ਲੜਕੇ) ਮੁਕਾਬਲੇ ’ਚੋਂ ਉਨ੍ਹਾਂ ਦੇ ਸਕੂਲ ਦੀ ਟੀਮ ਨੇ ਤੀਜਾ ਸਥਾਨ ਲਿਆ ਹੈ ਅਤੇ ਅੰਡਰ 17 ਦੇ ਸਰਕਲ ਕਬੱਡੀ ਮੁਕਾਬਲੇ ’ਚੋਂ ਵੀ ਉਨ੍ਹਾਂ ਦੇ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ ਸਰਕਲ ਕਬੱਡੀ ਅੰਡਰ 19 ਮੁਕਬਲੇ ਵਿਚੋਂ 6 ਬੱਚੇ, ਕਬੱਡੀ ਅੰਡਰ 17 ’ਚੋਂ ਦੋ ਬੱਚੇ ਅਤੇ ਕਬੱਡੀ 14 ਵਰਗ ’ਚੋਂ ਵੀ ਦੋ ਬੱਚੇ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੁਣੇ ਗਏ ਹਨ। ਇਨ੍ਹਾਂ ਜੇਤੂ ਬੱਚਿਆਂ ਦੇ ਸਕੂਲ ਪਹੁੰਚਣ ’ਤੇ ਮੈਨੇਜ਼ਮੈਂਟ ਵਲੋਂ ਪ੍ਰਿੰ. ਸੁਰਿੰਦਰ ਕੌਰ ਸੋਹਲ ਨੇ ਉਨ੍ਹਾਂ ਦਾ ਨਕਦ ਰਾਸ਼ੀ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨ ਕਰਦਿਆਂ ਸਮੂਹ ਜੇਤੂ ਬੱਚਿਆਂ ਨੂੰ ਉਨ੍ਹਾਂ ਦੀ ਮਿਹਨਤ ਲਈ ਵਧਾਈਆਂ ਦਿੱਤੀਆਂ ਅਤੇ ਟੀਮ ਨੂੰ ਸਹਿਯੋਗ ਦੇਣ ਲਈ ਸਨਦੀਪ ਸਿੰਘ ਮਾਣੂੰਕੇ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।