05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਤੇਜਸ ਪਬਲਿਕ ਸਕੂਲ ਚੌਂਕੀਮਾਨ ਦੀ ਅੰਡਰ-14 ਵਰਗ ਲੜਕੀਆਂ ਦੀ ਬੈਡਮਿੰਟਨ ਟੀਮ ਨੇ ਜਗਰਾਉਂ ਜ਼ੋਨਲ ਬੈਡਮਿੰਟਨ ਟੂਰਨਾਮੈਂਟ ’ਚ ਪਹਿਲਾ ਸਥਾਨ ਕੀਤਾ ਪ੍ਰਾਪਤ

ਜਗਰਾਉਂ, 4 ਅਗਸਤ (ਵਿਨੋਦ ਕੁਮਾਰ)-ਸੀ. ਬੀ.

Ad Position 21
No active advertisement
ਤੇਜਸ ਪਬਲਿਕ ਸਕੂਲ ਚੌਂਕੀਮਾਨ ਦੀ ਅੰਡਰ-14 ਵਰਗ ਲੜਕੀਆਂ ਦੀ ਬੈਡਮਿੰਟਨ ਟੀਮ ਨੇ ਜਗਰਾਉਂ ਜ਼ੋਨਲ ਬੈਡਮਿੰਟਨ ਟੂਰਨਾਮੈਂਟ ’ਚ ਪਹਿਲਾ ਸਥਾਨ ਕੀਤਾ ਪ੍ਰਾਪਤ 05-08-2026
ਜਗਰਾਉਂ, 4 ਅਗਸਤ (ਵਿਨੋਦ ਕੁਮਾਰ)-ਸੀ.ਬੀ.ਐੱਸ.ਈ. ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਵੈਸਟ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਪਰਿੰਗ ਡਿਊ ਪਬਲਿਕ ਸਕੂਲ ਜਗਰਾਉਂ ਵਿਖੇ ਅੰਤਰ ਸਕੂਲੀ ਸ਼ਤਰੰਜ ਟੂਰਨਾਮੈਂਟ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਲੁਧਿਆਣਾ ਜ਼ਿਲ੍ਹੇ ਦੇ 20 ਪ੍ਰਮੁੱਖ ਸੀ.ਬੀ.ਐੱਸ.ਈ. ਸਕੂਲਾਂ ਦੇ ਲਗਭਗ 350 ਵਿਦਿਆਰਥੀਆਂ ਨੇ ਭਾਗ ਲਿਆ। ਖਿਡਾਰੀਆਂ ਨੇ ਅੰਡਰ-14, ਅੰਡਰ-17 ਅਤੇ ਅੰਡਰ-19 (ਲੜਕੇ ਅਤੇ ਲੜਕੀਆਂ) ਵਰਗਾਂ ਵਿੱਚ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਅੰਡਰ-14 (ਲੜਕੇ) ਵਿੱਚ ਪੀਸ ਪਬਲਿਕ ਸਕੂਲ ਮੁੱਲਾਂਪੁਰ ਪਹਿਲੇ, ਟੈਗੋਰ ਪਬਲਿਕ ਸਕੂਲ ਬੀਰਮੀ ਦੂਜੇ ਅਤੇ ਸਪਰਿੰਗ ਡਿਊ ਪਬਲਿਕ ਸਕੂਲ ਜਗਰਾਉਂ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 (ਲੜਕੇ) ਵਿੱਚ ਪੀਸ ਪਬਲਿਕ ਸਕੂਲ ਪਹਿਲੇ, ਨਿਊ ਜੀ.ਐੱਮ.ਟੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹੈਬੋਵਾਲ ਕਲਾਂ ਦੂਜੇ ਅਤੇ ਸਪਰਿੰਗ ਬੈਲਜ਼ ਡੇ ਬੋਰਡਿੰਗ ਸਕੂਲ ਤੀਜੇ ਸਥਾਨ ’ਤੇ ਰਿਹਾ। ਅੰਡਰ-19 (ਲੜਕੇ) ਵਿੱਚ ਨਿਊ ਜੀ.ਐੱਮ.ਟੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇ ਪਹਿਲਾ, ਜਤਿੰਦਰਾ ਗ੍ਰੀਨਫੀਲਡ ਸਕੂਲ ਨੇ ਦੂਜਾ ਅਤੇ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-14 (ਲੜਕੀਆਂ) ਵਿੱਚ ਨਿਊ ਜੀ.ਐੱਮ.ਟੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹੈਬੋਵਾਲ ਕਲਾਂ ਨੇ ਪਹਿਲਾ, ਟੈਗੋਰ ਪਬਲਿਕ ਸਕੂਲ ਬੀਰਮੀ ਨੇ ਦੂਜਾ ਅਤੇ ਬੀ.ਐੱਸ.ਬੀ.ਕੇ.ਐੱਸ. ਪਬਲਿਕ ਸਕੂਲ ਝੋਰੜਾਂ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 (ਲੜਕੀਆਂ) ਵਿੱਚ ਟੈਗੋਰ ਪਬਲਿਕ ਸਕੂਲ ਪਹਿਲੇ, ਨਿਊ ਜੀ.ਐੱਮ.ਟੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੂਜੇ ਅਤੇ ਈਸਟਵੁੱਡ ਇੰਟਰਨੈਸ਼ਨਲ ਸਕੂਲ ਮੁੱਲਾਂਪੁਰ ਤੀਜੇ ਸਥਾਨ ’ਤੇ ਰਿਹਾ। ਅੰਡਰ-19 (ਲੜਕੀਆਂ) ਵਿੱਚ ਨਿਊ ਜੀ.ਐੱਮ . ਟੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇ ਪਹਿਲਾ, ਟੈਗੋਰ ਪਬਲਿਕ ਸਕੂਲ ਨੇ ਦੂਜਾ ਅਤੇ ਆਤਮ ਦੇਵਕੀ ਨਿਕੇਤਨ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰੀਨਾ ਜੈਦਿਕਾ ਅਤੇ ਵਾਈਸ ਪ੍ਰਿੰਸੀਪਲ ਬੇਅੰਤ ਬਾਵਾ ਨੇ ਜੇਤੂ ਟੀਮਾਂ ਅਤੇ ਸਾਰੇ ਭਾਗੀਦਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਤਰੰਜ ਵਿਦਿਆਰਥੀਆਂ ਵਿੱਚ ਤਰਕਸ਼ੀਲ ਸੋਚ, ਧੀਰਜ, ਫੈਸਲਾ ਲੈਣ ਦੀ ਯੋਗਤਾ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਬੌਧਿਕ ਸਮਰੱਥਾ ਨੂੰ ਨਿਖਾਰਨ ਦੇ ਨਾਲ-ਨਾਲ ਸਿਹਤਮੰਦ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੇ ਹਨ। ਇਸ ਮੌਕੇ ਸਮੂਹ ਮੈਨੇਜਮੈਂਟ ਮੈਂਬਰਜ਼ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੱਧੂ ਯੂ.ਐੱਸ.ਏ. ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਵਾ ਔਰਤ ਨਾਲ ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ 11 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਭਾਈ ਦਾਨ ਸਿੰਘ ਸਕੂਲ ਮਾਣੂੰਕੇ ਦੇ 10 ਬੱਚੇ ਜ਼ਿਲ੍ਹਾ ਮੁਕਾਬਲੇ ਲਈ ਚੁਣੇ
Ad Position 24
No active advertisement