05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਸਮਾਪਤ, ਪੰਜਾਬ ਸਰਕਾਰ ਨੇ ਮੁੱਖ ਮੰਗਾਂ ਮੰਨੀਆਂ

ਜਗਰਾਉਂ, 4 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਅਣਮਿੱਥੇ ਸਮੇਂ ਲਈ ਚੱਲ ਰਹੀ ਹੜਤਾਲ ਅੱਜ ਪੰਜਾਬ ਸਰਕਾਰ ਵੱਲੋਂ ਮੁੱਖ ਮੰਗਾਂ ਮੰਨਣ ਤੋਂ ਬਾਅਦ ਅਧਿਕਾਰਕ ਤੌਰ ’ਤੇ ਸਮਾਪਤ ਕਰ ਦਿੱਤੀ ਗਈ। ਇਸ ਇਤਿਹਾਸਕ ਜਿੱਤ ਨਾਲ ਪੰਜਾਬ ਭਰ ਦੇ ਸਫ਼ਾਈ ਸੇਵਕਾਂ, ਸੀਵਰਮੈਨਾਂ ਅਤੇ ਸਮੂਹ ਮਿਉਂਸਪਲ ਕਾਮਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।

Ad Position 21
No active advertisement
ਅਜੀਤ ਡੈਸਕ 05-08-2026
ਜਗਰਾਉਂ, 4 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਅਣਮਿੱਥੇ ਸਮੇਂ ਲਈ ਚੱਲ ਰਹੀ ਹੜਤਾਲ ਅੱਜ ਪੰਜਾਬ ਸਰਕਾਰ ਵੱਲੋਂ ਮੁੱਖ ਮੰਗਾਂ ਮੰਨਣ ਤੋਂ ਬਾਅਦ ਅਧਿਕਾਰਕ ਤੌਰ ’ਤੇ ਸਮਾਪਤ ਕਰ ਦਿੱਤੀ ਗਈ। ਇਸ ਇਤਿਹਾਸਕ ਜਿੱਤ ਨਾਲ ਪੰਜਾਬ ਭਰ ਦੇ ਸਫ਼ਾਈ ਸੇਵਕਾਂ, ਸੀਵਰਮੈਨਾਂ ਅਤੇ ਸਮੂਹ ਮਿਉਂਸਪਲ ਕਾਮਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਲੋਕਲ ਬਾਡੀ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਵਿਸਥਾਰਪੂਰਵਕ ਮੀਟਿੰਗ ਅਤੇ ਵਿਚਾਰ-ਚਰਚਾ ਤੋਂ ਬਾਅਦ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ‘ਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 2021 ਦੀ ਪਾਲਿਸੀ ਅਨੁਸਾਰ ਕੰਟਰੈਕਟ ਬੇਸ ’ਤੇ ਕੰਮ ਕਰਦੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਪੱਕਾ ਕੀਤਾ ਜਾਵੇਗਾ, ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਸਮੂਹ ਮਿਉਂਸਪਲ ਕਰਮਚਾਰੀਆਂ ਨੂੰ ਕੰਟਰੈਕਟ ਬੇਸ ’ਤੇ ਲਿਆਂਦਾ ਜਾਵੇਗਾ, ਸਮੂਹ ਯੋਗ ਕਰਮਚਾਰੀਆਂ ਲਈ 20,520 ਮਹੀਨਾਵਾਰ ਤਨਖਾਹ 01-08-2026 ਤੋਂ ਲਾਗੂ ਕਰ ਦਿੱਤੀ ਗਈ ਹੈ। ਹੜਤਾਲ ਖ਼ਤਮ ਹੋਣ ਤੋਂ ਬਾਅਦ ਅੱਜ ਜਗਰਾਉਂ ਵਿਖੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੇ ਮੁੜ ਸ਼ਹਿਰ ਦੀ ਸਫ਼ਈ ਅਤੇ ਸੀਵਰ ਪ੍ਰਬੰਧ ਦਾ ਕੰਮ ਸ਼ੁਰੂ ਕਰ ਦਿੱਤਾ, ਜਿਸ ਨਾਲ ਸ਼ਹਿਰ ਦੀਆਂ ਸੇਵਾਵਾਂ ਆਮ ਵਾਂਗ ਬਹਾਲ ਹੋ ਗਈਆਂ। ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਇਹ ਜਿੱਤ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੰਜਾਬ ਦੇ ਸਮੂਹ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਮਿਉਂਸਪਲ ਕਾਮਿਆਂ ਦੀ ਏਕਤਾ, ਹੌਂਸਲੇ ਅਤੇ ਲੰਮੇ ਸੰਘਰਸ਼ ਦੀ ਜਿੱਤ ਹੈ। ਉਨ੍ਹਾਂ ਸੰਘਰਸ਼ ਦੌਰਾਨ ਸਾਥ ਦੇਣ ਵਾਲੀਆਂ ਸਮੂਹ ਜਥੇਬੰਦੀਆਂ, ਕਰਮਚਾਰੀਆਂ ਅਤੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਸਪਾ ਦੇ ਵਫ਼ਦ ਨੇ ਏ.ਡੀ.ਸੀ. ਜਗਰਾਉਂ ਨੂੰ ਦਿੱਤਾ ਮੰਗ ਪੱਤਰ ਲੋੜਵੰਦਾਂ ਨੂੰ ਅਲਾਟ ਕੀਤੇ ਪਲਾਟ ਜਲਦੀ ਦੇਣ ਦੀ ਕੀਤੀ ਮੰਗ ਅਗਲੀ ਖ਼ਬਰ ਲੋੜਵੰਦ ਪਰਿਵਾਰਾਂ ਤੱਕ ਪਾਰਦਰਸ਼ੀ ਢੰਗ ਨਾਲ ਸਰਕਾਰੀ ਸਹੂਲਤਾਂ ਪਹੁੰਚਾਉਣ ਲਈ ‘ਮਾਨ ਸਰਕਾਰ’ ਵਚਨਬੱਧ– ਵਿਧਾਇਕ ਗਿਆਸਪੁਰਾ...
Ad Position 24
No active advertisement