ਐੱਸ.ਜੀ.ਜੀ. ਸਕੂਲ ਦੇ ਵਿਦਿਆਰਥੀ ਨੇ ਜ਼ੋਨਲ ਕੁਸ਼ਤੀ ਮੁਕਾਬਲੇ ਤੀਜੀ ਵਾਰ ਸੋਨ ਤਗਮਾ ਜਿੱਤਿਆ
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਯਤਨਾਂ ਸਦਕਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ.ਏ. ਮਿਲਣ ਦੀ ਆਸ ਬੱਝੀ- ਜਗਰੂਪ ਸਿੰਘ ਖ਼ਾਲਸਾ
ਰਾਏਕੋਟ, 4 ਅਗਸਤ (ਸੁਸ਼ੀਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਸ. ਜੀ.
ਰਾਏਕੋਟ, 4 ਅਗਸਤ (ਸੁਸ਼ੀਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਸ.ਜੀ.ਜੀ. ਸੀਨੀਅਰ ਸੈਕੰਡਰੀ ਸਕੂਲ ਗੋਂਦਵਾਲ ਦੇ ਵਿਦਿਆਰਥੀ ਨਮਨਪ੍ਰੀਤ ਸਿੰਘ ਨੇ ਰਾਏਕੋਟ ਜ਼ੋਨਲ ਕੁਸ਼ਤੀ ਮੁਕਾਬਲੇ (ਅੰਡਰ -19) ਵਿੱਚ ਲਗਾਤਾਰ ਤੀਜੀ ਵਾਰ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ ਅਤੇ ਜ਼ਿਲ੍ਹਾ ਪੱਧਰ ’ਤੇ ਚੁਣਿਆ ਗਿਆ। ਪ੍ਰਿੰਸੀਪਲ ਡਾ. ਮਨਦੀਪ ਚਾਹਲ ਨੇ ਦੱਸਿਆ ਕਿ ਜ਼ੋਨਲ ਕੁਸ਼ਤੀ ਮੁਕਾਬਲਿਆ ਵਿੱਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਜਿਸ ਵਿੱਚ ਵੱਖ-ਵੱਖ ਸਕੂਲਾਂ ਨਾਲ ਮੁਕਾਬਲਾ ਕਰਦੇ ਹੋਏ ਸਕੂਲ ਦੇ ਵਿਦਿਆਰਥੀ ਨਮਨਪ੍ਰੀਤ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਤੀਜੀ ਵਾਰ ਲਗਾਤਾਰ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼ਤੀਸ ਅੱਗਰਵਾਲ, ਨੀਰਜ਼ ਗੁਪਤਾ, ਰਾਜ ਕੁਮਾਰ ਰਾਜੂ ਅਤੇ ਹੋਰ ਸਕੂਲ ਕਮੇਟੀ ਮੈਂਬਰਾਂ ਨੇ ਖਿਡਾਰੀ ਨਮਨਪ੍ਰੀਤ ਸਿੰਘ ਨੁੰ ਵਧਾਈ ਦਿੱਤੀ। ਇਸ ਮੌਕੇ ਵਾਇਸ ਪ੍ਰਿੰਸੀਪਲ ਸੁਨੀਲ ਸ਼ਰਮਾਂ ਅਤੇ ਸਪੋਰਟਸ ਇੰਚਾਰਜ ਮਨਦੀਪ ਸਿੰਘ, ਛਿੰਦਰਪਾਲ ਕੌਰ ਅਤੇ ਸਕੂਲ ਦੇ ਹੋਰ ਕਈ ਸਟਾਫ਼ ਮੈਂਬਰ ਹਾਜ਼ਰ ਸਨ।