ਸਰਕਾਰੀ ਸੈਕੰਡਰੀ ਸਕੂਲ ਅਖਾੜਾ ਦੀਆਂ ਵਿਦਿਆਰਥਣਾਂ ਦਾ ਜ਼ੋਨਲ ਪੱਧਰੀ ਹਾਕੀ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ
ਜਗਰਾਉਂ, 4 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-70ਵੀਆਂ ਜ਼ੋਨਲ ਪੱਧਰੀ ਸਕੂਲ ਖੇਡਾਂ ਵਿੱਚ ਪਿੰਡ ਅਖਾੜਾ ਦੀਆਂ ਧੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਹਾਕੀ ਦੇ ਅੰਡਰ-14 ਅਤੇ ਅੰਡਰ-17 ਸਾਲ ਲੜਕੀਆਂ ਦੇ ਮੁਕਾਬਲਿਆਂ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਚਚਰਾੜੀ ਵਿਖੇ ਕਰਵਾਈਆਂ ਜਾ ਰਹੀਆਂ ਇੰਨ੍ਹਾਂ ਖੇਡਾਂ ਵਿੱਚ ਸਰਕਾਰੀ ਸੈਕੰਡਰੀ ਸਕੂਲ ਅਖਾੜਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਅੰਡਰ-17 ’ਚ ਮਲਕ ਨੂੰ ਜਦਕਿ ਅੰਡਰ-14 ’ਚ ਚਚਰਾੜੀ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਦੋਵਾਂ ਵਰਗਾਂ ਵਿੱਚ ਜੇਤੂ ਟਰਾਫ਼ੀਆਂ ਆਪਣੇ ਨਾਮ ਕੀਤੀਆਂ।
ਜਗਰਾਉਂ, 4 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-70ਵੀਆਂ ਜ਼ੋਨਲ ਪੱਧਰੀ ਸਕੂਲ ਖੇਡਾਂ ਵਿੱਚ ਪਿੰਡ ਅਖਾੜਾ ਦੀਆਂ ਧੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਹਾਕੀ ਦੇ ਅੰਡਰ-14 ਅਤੇ ਅੰਡਰ-17 ਸਾਲ ਲੜਕੀਆਂ ਦੇ ਮੁਕਾਬਲਿਆਂ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਚਚਰਾੜੀ ਵਿਖੇ ਕਰਵਾਈਆਂ ਜਾ ਰਹੀਆਂ ਇੰਨ੍ਹਾਂ ਖੇਡਾਂ ਵਿੱਚ ਸਰਕਾਰੀ ਸੈਕੰਡਰੀ ਸਕੂਲ ਅਖਾੜਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਅੰਡਰ-17 ’ਚ ਮਲਕ ਨੂੰ ਜਦਕਿ ਅੰਡਰ-14 ’ਚ ਚਚਰਾੜੀ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਦੋਵਾਂ ਵਰਗਾਂ ਵਿੱਚ ਜੇਤੂ ਟਰਾਫ਼ੀਆਂ ਆਪਣੇ ਨਾਮ ਕੀਤੀਆਂ। ਸਕੂਲ ਦੀ ਪ੍ਰਿੰਸੀਪਲ ਸਰਬਦੀਪ ਕੌਰ ਚੌਂਕੀਮਾਨ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਸਦਕਾ ਇਹ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਉਨ੍ਹਾਂ ਖਿਡਾਰਨਾਂ, ਕੋਚਿੰਗ ਸਟਾਫ਼ ਅਤੇ ਮਾਪਿਆਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਧੀਆਂ ਅਗਲੇ ਪੜਾਅ ਦੀਆਂ ਖੇਡਾਂ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਕਰਨਗੀਆਂ। ਕੋਚ ਕੁਲਵਿੰਦਰ ਸਿੰਘ ਸਮਰਾ ਨੇ ਆਖਿਆ ਕਿ ਇਹ ਹੋਣਹਾਰ ਖਿਡਾਰਨਾਂ ਲੰਘੇ ਵਰ੍ਹੇ ਵਾਲਾ ਇਤਿਹਾਸ ਦੁਹਰਾਉਂਦਿਆਂ ਸੂਬਾ ਪੱਧਰੀ ਪੁਜੀਸ਼ਨਾਂ ਹਾਸਲ ਕਰਨਗੀਆਂ।