ਸਿੱਧਵਾਂ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਤ ਭਾਰਤ ਸੰਕਲਪ ਅਭਿਆਨ’ ਦਾ ਲਾਈਵ ਵੈੱਬਕਾਸਟ ਸਕ੍ਰੀਨਿੰਗ ਆਯੋਜਿਤ
ਚੌਂਕੀਮਾਨ, 4 ਅਗਸਤ (ਤੇਜਿੰਦਰ ਸਿੰਘ ਚੱਢਾ) ਖ਼ਾਲਸਾ ਕਾਲਜ ਫ਼ਾਰ ਵਿਮਨ ਸਿੱਧਵਾਂ ਖੁਰਦ ਵਿਖੇ ਪਿ੍ੰਸੀਪਲ ਡਾ. ਸਤਿੰਦਰ ਕੌਰ ਦੀ ਅਗਵਾਈ ਅਧੀਨ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਤ ਭਾਰਤ ਸੰਕਲਪ ਅਭਿਆਨ’ ਦਾ ‘ਰਾਸ਼ਟਰੀ ਲਾਈਵ ਵੈਬਕਾਸਟ ਸਕ੍ਰੀਨਿੰਗ’ ਸਫ਼ਲਤਾਪੂਰਵਕ ਆਯੋਜਿਤ ਕੀਤਾ ਗਿਆ।
ਖ
ਖ਼ਾਲਸਾ ਕਾਲਜ ਫ਼ਾਰ ਵਿਮਨ ਸਿੱਧਵਾਂ ਖੁਰਦ ਵਿਖੇ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਤ ਭਾਰਤ ਸੰਕਲਪ ਅਭਿਆਨ’ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਆਨਲਾਈਨ ਭਾਸ਼ਣ ਸੁਣਨ ਦੇ ਹੋਏ ਕਾਲਜ ਅਧਿਆਪਕ ਤੇ ਵਿਦਿਆਰਥਣਾਂ। ਤਸਵੀਰ: ਤੇਜਿੰਦਰ ਸਿੰਘ ਚੱਢਾ
05-08-2026
ਚੌਂਕੀਮਾਨ, 4 ਅਗਸਤ (ਤੇਜਿੰਦਰ ਸਿੰਘ ਚੱਢਾ) ਖ਼ਾਲਸਾ ਕਾਲਜ ਫ਼ਾਰ ਵਿਮਨ ਸਿੱਧਵਾਂ ਖੁਰਦ ਵਿਖੇ ਪਿ੍ੰਸੀਪਲ ਡਾ. ਸਤਿੰਦਰ ਕੌਰ ਦੀ ਅਗਵਾਈ ਅਧੀਨ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਤ ਭਾਰਤ ਸੰਕਲਪ ਅਭਿਆਨ’ ਦਾ ‘ਰਾਸ਼ਟਰੀ ਲਾਈਵ ਵੈਬਕਾਸਟ ਸਕ੍ਰੀਨਿੰਗ’ ਸਫ਼ਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਲਾਈਵ ਪ੍ਰੋਗਰਾਮ ਵਿਚ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਸੰਬੋਧਨ ਕੀਤਾ। ਪ੍ਰਿੰਸੀਪਲ ਡਾ. ਸਤਿੰਦਰ ਕੌਰ, ਫੈਕਲਟੀ ਮੈਂਬਰ ਡਾ. ਜਸਪ੍ਰੀਤ ਕੌਰ ਅਤੇ ਡਾ. ਗੌਰਵ ਸ਼ਰਮਾ ਸਹਿਤ ਕੁੱਲ 30 ਵਿਦਿਆਰਥਣਾਂ ਨੇ ਉਤਸ਼ਾਹਪੂਰਵਕ ਭਾਗ ਲਿਆ। ਇਸ ਲਾਈਵ ਪ੍ਰੋਗਰਾਮ ਵਿਚ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਮੀਨਾਕਸ਼ੀ ਗੋਇਲ ਵੀ ਸ਼ਾਮਿਲ ਸਨ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਭਾਰਤ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਯੁਵਾ ਪੀੜ੍ਹੀ ਨੂੰ ਭਾਈਚਾਰਕ ਸਾਂਝ ਬਣਾਉਂਦਿਆਂ ਸਮਾਜ ਵਿਚ ਸਬੰਧਿਤ ਵਿਸ਼ੇ ’ਤੇ ਜਾਗਰੂਕਤਾ ਫੈਲਾਉਣ ਲਈ ਸੰਦੇਸ਼ ਦਿੱਤਾ। ਇਹ ਸਮਾਗਮ ਵਿਦਿਆਰਥਣਾਂ ਲਈ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਹੋਣ ਦਾ ਇਕ ਅਜਿਹਾ ਮੰਚ ਸਾਬਿਤ ਹੋਇਆ, ਜਿਸ ਦਾ ਉਦੇਸ਼ ਨਸ਼ਾ ਮੁਕਤ ਭਾਰਤ ਦੀ ਸਿਰਜਣਾ ਕਰਨਾ ਸੀ। ਜਿੱਥੇ ਇਸ ਸਮਾਗਮ ਨੇ ਨੌਜਵਾਨਾਂ ਦਾ ਮਾਰਗ ਦਰਸ਼ਨ ਕੀਤਾ ਉੱਥੇ ਹੀ ਸੰਸਥਾ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ। ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਤ ਭਾਰਤ’ ਹਿੱਤ 100 ਤੋਂ ਵੱਧ ਵਿਦਿਆਰਥਣਾਂ ਨੇ ਆਨਲਾਈਨ ਮਾਧਿਅਮ ਰਾਹੀਂ ਨਸ਼ਾ ਮੁਕਤ ਭਾਰਤ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਲਈ ਸੁੰਹ ਚੁੱਕੀ।