05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਭਾਜਪਾ ਵਲੋਂ ਅਨਿਲ ਸਰੀਂਨ ਨੂੰ ਪੰਜਾਬ ਭਾਜਪਾ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਕਦਮ-ਮੀਲੂ, ਢੋਲਣਵਾਲ ਰਸ਼ਪਾਲ ਸਿੰਘ ਮੀਲੂ ਅਤੇ ਸੋਹਣ ਸਿੰਘ ਢੋਲਨਵਾਲ ਨੇ ਅਨਿਲ ਸਰੀਂਨ ਦਾ ਕੀਤਾ ਸਨਮਾਨ

ਸਾਹਨੇਵਾਲ/ਕੁਹਾੜਾ, 4 ਅਗਸਤ (ਹਨੀ ਚਾਠਲੀ,ਸੰਦੀਪ ਸਿੰਘ ਕੁਹਾੜਾ)-ਭਾਰਤੀ ਜਨਤਾ ਪਾਰਟੀ ਵੱਲੋਂ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਮਿਹਨਤੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣ ਦੇ ਸਿਲਸਿਲੇ ਤਹਿਤ ਤਜ਼ਰਬੇਕਾਰ ਆਗੂ ਅਨਿਲ ਸਰੀਂਨ ਨੂੰ ਪੰਜਾਬ ਭਾਜਪਾ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨਾਂ ਦੀ ਇਸ ਅਹਿਮ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 05-08-2026
ਸਾਹਨੇਵਾਲ/ਕੁਹਾੜਾ, 4 ਅਗਸਤ (ਹਨੀ ਚਾਠਲੀ,ਸੰਦੀਪ ਸਿੰਘ ਕੁਹਾੜਾ)-ਭਾਰਤੀ ਜਨਤਾ ਪਾਰਟੀ ਵੱਲੋਂ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਮਿਹਨਤੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣ ਦੇ ਸਿਲਸਿਲੇ ਤਹਿਤ ਤਜ਼ਰਬੇਕਾਰ ਆਗੂ ਅਨਿਲ ਸਰੀਂਨ ਨੂੰ ਪੰਜਾਬ ਭਾਜਪਾ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨਾਂ ਦੀ ਇਸ ਅਹਿਮ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਅਤੇ ਸੋਹਣ ਸਿੰਘ ਢੋਲਨਵਾਲ ਨੇ ਨਵ ਨਿਯੁਕਤ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਂਨ ਦਾ ਮੂੰਹ ਮਿੱਠਾ ਕਰਵਾਉਣ ਸਮੇਂ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਰਸ਼ਪਾਲ ਸਿੰਘ ਮੀਲੂ ਅਤੇ ਸੋਹਣ ਸਿੰਘ ਢੋਲਨਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਅਨਿਲ ਸਰੀਂਨ ਨੂੰ ਜੋ ਪੰਜਾਬ ਭਾਜਪਾ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਮੀਲੂ ਅਤੇ ਢੋਲਣਵਾਲ ਨੇ ਕਿਹਾ ਕਿ ਅਨਿਲ ਸਰੀਂਨ ਨੇ ਪਾਰਟੀ ਦੀ ਮਜ਼ਬੂਤੀ ਅਤੇ ਸੰਗਠਨ ਦੇ ਵਿਸਥਾਰ ਲਈ ਲੰਬੇ ਸਮੇਂ ਤੋਂ ਨਿਰੰਤਰ ਅਤੇ ਸਮਰਪਿਤ ਸੇਵਾਵਾਂ ਨਿਭਾਈਆਂ ਹਨ, ਜਿਸ ਦੇ ਸਦਕਾ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ। ਮੀਲੂ ਅਤੇ ਢੋਲਣਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵੱਲੋਂ ਅਨਿਲ ਸਰੀਂਨ ਉੱਪਰ ਜਤਾਇਆ ਗਿਆ ਭਰੋਸਾ ਉਨ੍ਹਾਂ ਦੀ ਕਾਬਲੀਅਤ, ਨਿਸ਼ਠਾ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਮੀਲੂ ਅਤੇ ਢੋਲਣਵਾਲ ਨੇ ਕਿਹਾ ਕਿ ਅਨਿਲ ਸਰੀਨ ਨੇ ਸਾਡੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਜ਼ਦੀਕ ਆ ਰਹੀਆਂ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੂੰ ਬੂਥ ਪੱਧਰ ਤੇ ਮਜਬੂਤ ਕਰਨ ਲਈ ਭਾਜਪਾ ਦੇ ਵਰਕਰਾਂ ਦੀਆਂ ਡਿਊਟੀਆਂ ਲਗਾਈਆ ਜਾਣ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ਵਲੋ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਅਸੀਂ ਅਨਿਲ ਸਰੀਨ ਨੂੰ ਵਿਸ਼ਵਾਸ ਦਿਵਾਇਆ ਕਿ ਭਾਜਪਾ ਦੇ ਵਰਕਰਾਂ ਦੇ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਲਗਾਉਂਣਗੇ ਕਿ ਉਹ ਪਿੰਡਾਂ ਵਿਚ ਜਾ ਕੇ ਭਾਜਪਾ ਦਾ ਪ੍ਰਚਾਰ ਕਰਨ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆ ਜਾ ਰਹੀਆਂ ਸਹੂਲਤਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਇਸ ਮੌਕੇ ਵਿਨੈ ਕੁਮਾਰ, ਜਗਤਾਰ ਸਿੰਘ ਗਿਆਨੀ, ਜਗਤਾਰ ਸਿੰਘ ਗੋਸ਼ਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਸਪਾ ਦੇ ਵਫ਼ਦ ਨੇ ਏ.ਡੀ.ਸੀ. ਜਗਰਾਉਂ ਨੂੰ ਦਿੱਤਾ ਮੰਗ ਪੱਤਰ ਲੋੜਵੰਦਾਂ ਨੂੰ ਅਲਾਟ ਕੀਤੇ ਪਲਾਟ ਜਲਦੀ ਦੇਣ ਦੀ ਕੀਤੀ ਮੰਗ... ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਦੋਰਾਹਾ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਾਂਗੇ - ਵਿਧਾਇਕ ਗਿਆਸਪੁਰਾ ਨਵੇਂ ਬਣੇ ਪ੍ਰਧ...
Ad Position 24
No active advertisement