05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸ਼ਹੀਦ ਕਿਰਨਜੀਤ ਕੌਰ ਦੇ 29ਵੇਂ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਲਈ ਲਾਮਬੰਦੀ ਜਾਰੀ

ਰਾਏਕੋਟ, 4 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲ ਕਲਾਂ ਦੀ ਅਗਵਾਈ ਵਿਚ ਦਾਣਾ ਮੰਡੀ ਮਹਿਲ ਕਲਾਂ ਵਿਖੇ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦਾ 29ਵਾਂ ਯਾਦਗਾਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਤਿਆਰੀਆਂ ਲਈ ਲਾਮਬੰਦੀ ਜਾਰੀ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਅਤੇ ਇਨਕਲਾਬੀ ਕੇਂਦਰ ਪੰਜਾਬ ਵਲੋਂ ਪਿੰਡ ਹਰਦਾਸਪੁਰਾ ਤੋਂ ਸ਼ੁਰੂ ਹੋਈ ਮੁਹਿੰਮ ਅੱਜ ਪਿੰਡ ਦੱਧਾਹੂਰ ਵਿਖੇ ਪੁੱਜੀ।

Ad Position 21
No active advertisement
ਅਜੀਤ ਡੈਸਕ 05-08-2026
ਰਾਏਕੋਟ, 4 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲ ਕਲਾਂ ਦੀ ਅਗਵਾਈ ਵਿਚ ਦਾਣਾ ਮੰਡੀ ਮਹਿਲ ਕਲਾਂ ਵਿਖੇ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦਾ 29ਵਾਂ ਯਾਦਗਾਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਤਿਆਰੀਆਂ ਲਈ ਲਾਮਬੰਦੀ ਜਾਰੀ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਅਤੇ ਇਨਕਲਾਬੀ ਕੇਂਦਰ ਪੰਜਾਬ ਵਲੋਂ ਪਿੰਡ ਹਰਦਾਸਪੁਰਾ ਤੋਂ ਸ਼ੁਰੂ ਹੋਈ ਮੁਹਿੰਮ ਅੱਜ ਪਿੰਡ ਦੱਧਾਹੂਰ ਵਿਖੇ ਪੁੱਜੀ। ਇਸ ਮੌਕੇ ਗੁਰਦੇਵ ਸਿੰਘ ਮਾਂਗੇਵਾਲ, ਜਗਰਾਜ ਸਿੰਘ ਹਰਦਾਸਪੁਰਾ, ਜਗਜੀਤ ਸਿੰਘ ਬੱਲਮਗੜ੍ਹ ਨੇ ਕਿਰਨਜੀਤ ਕੌਰ ਮਹਿਲ ਕਲਾਂ ਲੋਕ ਘੋਲ ਦੇ ਇਤਿਹਾਸ ਅਤੇ ਵਿਗਿਆਨ ਬਾਰੇ ਦੱਸਦੇ ਹੋਏ ਲੋਕਾਂ ਦੇ ਏਕੇ, ਜ਼ੁਲਮ ਨਾ ਸਹਿਣ, ਕੁੜੀਆਂ ਨੂੰ ਚੰਗੀ ਜ਼ਿੰਦਗੀ ਜਿਊਣ ਲਈ, ਜ਼ਿੰਦਗੀ ਜਿਊਣ ਦੇ ਸਹੀ ਅਰਥਾਂ ਨੂੰ ਜਾਨਣ ਲਈ ਕਿਤਾਬਾਂ ਦੇ ਲੜ੍ਹ ਲੱਗਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੁਹਿੰਮ ਵਿਚ ਦਰਸ਼ਨ ਸਿੰਘ ਦਸੌਂਦਾ ਸਿੰਘ ਵਾਲਾ, ਸੁਖਵਿੰਦਰ ਸਿੰਘ ਠੀਕਰੀਵਾਲ, ਗੋਰਾ ਸਿੰਘ ਰਾਏਸਰ, ਅਜਮੇਰ ਸਿੰਘ ਕਾਲਸਾਂ, ਮਨਦੀਪ ਸਿੰਘ ਦੱਧਾਹੂਰ, ਹਰਪ੍ਰੀਤ ਸਿੰਘ, ਪ੍ਰਦੀਪ ਮੁਸਾਹਿਬ, ਤਾਨੀਆ, ਹਰਪ੍ਰੀਤ ਕੌਰ, ਹਰਮਨ ਸਿੰਘ ਰਾਏਸਰ, ਰੁਪਿੰਦਰ ਕੌਰ ਨੇ ਵੱਡੀ ਗਿਣਤੀ ’ਚ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਮਹਿਲ ਕਲਾਂ ਲੋਕ ਘੋਲ ਦੇ ਵਿਗਿਆਨ ਬਾਰੇ ਵਿਸਥਾਰ ਵਿਚ ਚਾਨਣਾ ਪਾਇਆ। ਉਨ੍ਹਾਂ ਲੋਕਾਂ ਨੂੰ ਜ਼ਬਰ ਜ਼ੁਲਮ ਖਿਲਾਫ਼ ਲੋਕ ਟਾਕਰੇ ਦੀ ਲਹਿਰ ਉਸਾਰਨ ਲਈ ਔਰਤਾਂ ਨੂੰ ਸੰਘਰਸ਼ਾਂ ਵਿਚ ਮੋਹਰੀ ਰੋਲ ਅਦਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਲੋਕਾਂ ਉੱਪਰ ਪੈਣ ਵਾਲੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਇਸ ਸਮਝੌਤੇ ਖ਼ਿਲਾਫ਼ ਲਾਮਬੰਦੀ ਕਰਨ ਲਈ ਪ੍ਰੇਰਿਆ। ਇਸ ਸਮੇਂ ਲਖਵਿੰਦਰ ਠੀਕਰੀਵਾਲਾ, ਨਵਜੀਤ ਉੱਗੋਕੇ ਨੇ ਇਨਕਲਾਬੀ ਗੀਤ ਪੇਸ਼ ਕੀਤੇ। ਮੀਟਿੰਗਾਂ ਦੌਰਾਨ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਪੱਤਰ ਵੀ ਵੰਡੇ ਗਏ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿਚ ਭੁਪਿੰਦਰ ਸਿੰਘ, ਦਲਜੀਤ ਸਿੰਘ, ਅਮਰਜੀਤ ਕੌਰ, ਮਨਵੀਰ ਸਿੰਘ ਆਦਿ ਆਗੂਆਂ ਦਾ ਅਹਿਮ ਯੋਗਦਾਨ ਰਿਹਾ। ਆਗੂਆਂ ਨੇ 12 ਅਗਸਤ ਨੂੰ ਸ਼ਹੀਦ ਕਿਰਨਜੀਤ ਕੌਰ ਦੀ ਬਰਸੀ ਲਈ ਹਰ ਸੰਭਵ ਸਹਿਯੋਗ ਕਰਦਿਆਂ ਮਹਿਲ ਕਲਾਂ ਵਿਖੇ ਵਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਬਿਨਾਂ ਦੇਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਡੀ.ਏ. ਜਾਰੀ ਕਰੇ-ਧਰਮਜੀਤ ਸਿੰਘ ਢਿੱਲੋਂ ਅਗਲੀ ਖ਼ਬਰ ਸਕੂਲ ਆਫ ਐਮੀਨੈਂਸ ਬੱਦੋਵਾਲ ਵਿਖੇ ਗਰਮ ਰੁੱਤ ਜ਼ੋਨਲ ਕਬੱਡੀ ਮੁਕਾਬਲੇ ਹੋਏ
Ad Position 24
No active advertisement