ਸਰਕਾਰ ਬਿਨਾਂ ਦੇਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਡੀ.ਏ. ਜਾਰੀ ਕਰੇ-ਧਰਮਜੀਤ ਸਿੰਘ ਢਿੱਲੋਂ
ਭੂੰਦੜੀ, 4 ਅਗਸਤ (ਕੁਲਦੀਪ ਸਿੰਘ ਮਾਨ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.)
ਭੂੰਦੜੀ, 4 ਅਗਸਤ (ਕੁਲਦੀਪ ਸਿੰਘ ਮਾਨ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਸਬੰਧੀ ਦਿੱਤੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਫੈਸਲੇ ਨਾਲ ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਰੋਕੇ ਗਏ ਡੀ.ਏ. ਦੇ ਬਕਾਏ ਜਾਰੀ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਹੁਣ ਬਿਨਾਂ ਕਿਸੇ ਹੋਰ ਦੇਰੀ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ। ਧਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਇਸ਼ਤਿਹਾਰਬਾਜ਼ੀ ਰਾਹੀਂ ਵੱਡੇ-ਵੱਡੇ ਦਾਅਵੇ ਕੀਤੇ ਗਏ, ਪਰ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਏ ਜਾਰੀ ਕਰਨ ਲਈ ਤੁਰੰਤ ਕਾਰਵਾਈ ਕਰੇਗੀ। ਇਸ ਮੌਕੇ ਯੂਨੀਅਨ ਆਗੂ ਦਵਿੰਦਰ ਸਿੰਘ ਗੁਰੂ, ਜਸਪਾਲ ਸਿੰਘ, ਅਮਰਜੀਤ ਸਿੰਘ ਘੁਢਾਣੀ (ਸਲਾਹਕਾਰ), ਜ਼ਿਲ੍ਹਾ ਪ੍ਰੈੱਸ ਸਕੱਤਰ ਅਲਬੇਲ ਸਿੰਘ ਪੁੜੈਣ, ਮਨਦੀਪ ਸਿੰਘ ਸੇਖੋਂ ਅਤੇ ਹਰਪ੍ਰੀਤ ਸਿੰਘ ਸਾਹਨੇਵਾਲ ਨੇ ਵੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁਲਾਜ਼ਮ ਵਰਗ ਇਕਜੁੱਟ ਹੋ ਕੇ ਅਗਲੀ ਰਣਨੀਤੀ ਤੈਅ ਕਰੇਗਾ। ਉਨ੍ਹਾਂ ਦੱਸਿਆ ਕਿ 7 ਅਗਸਤ ਨੂੰ ਮੋਹਾਲੀ ਵਿਖੇ ਹੋਣ ਵਾਲੀ ਰੈਲੀ ਦੌਰਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।