06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡ ਮੁਕਾਬਲਿਆਂ ’ਚ ਮੱਲਾਂ ਮਾਰੀਆਂ

ਰਾਏਕੋਟ, 5 ਅਗਸਤ (ਸੁਸ਼ੀਲ)-ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਦੇੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ’ਚ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਕੇ ਮੱਲਾਂ ਮਾਰੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਹੈਂਡਬਾਲ (ਅੰਡਰ-14) ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।

Ad Position 21
No active advertisement
ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਮਨਪ੍ਰੀਤ ਸਿੰਘ ਅਤੇ ਹੋਰ ਸਟਾਫ਼ ਮੈਂਬਰ। ਅਜੀਤ ਤਸਵੀਰ ਸਨਮਤੀ ਸਕੂਲ ਦੇ ਜੇਤੂ ਖਿਡਾਰੀਆਂ ਨਾਲ ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਅਤੇ ਸਟਾਫ਼। ਅਜੀਤ ਤਸਵੀਰ 06-08-2026
ਰਾਏਕੋਟ, 5 ਅਗਸਤ (ਸੁਸ਼ੀਲ)-ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਦੇੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ’ਚ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਕੇ ਮੱਲਾਂ ਮਾਰੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਹੈਂਡਬਾਲ (ਅੰਡਰ-14) ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਇਸ ਤੋਂ ਇਲਾਵਾ ਲੜਕੀਆਂ ਦੀ ਰੱਸਾਕਸੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਅੰਡਰ-19 (ਲੜਕੇ) ਦੇ ਰੱਸਾਕਸ਼ੀ ਮੁਕਾਬਲੇ ਵਿੱਚ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਕਾਮਯਾਬੀ ਲਈ ਉਨ੍ਹਾਂ ਜੇਤੂ ਖਿਡਾਰੀਆਂ ਅਰਮਾਨਵੀਰ ਸਿੰਘ, ਅਰਸ਼ਦੀਪ ਸਿੰਘ, ਹਰਸ਼ਦੀਪ ਸਿੰਘ, ਹਰਨੂਰ ਸਿੰਘ, ਅੰਮ੍ਰਿਤ ਸਿੰਘ, ਤਨਵੀਰ ਸਿੰਘ, ਕ੍ਰਿਸ਼ ਸ਼ਰਮਾਂ, ਪ੍ਰਸ਼ਾਂਤ ਕੁਮਾਰ, ਮਨਜਿੰਦਰ ਸਿੰਘ, ਬਲਜੋਤ ਸਿੰਘ, ਗੁਰਸਿਮਰਨ ਸਿੰਘ, ਅਨਮੋਲ ਸਿੰਘ, ਅਵੀਜੀਤ ਸਿੰਘ, ਮਨਿੰਦਰ ਸਿੰਘ, ਨਵਜੋਤ ਸਿੰਘ, ਵਿਦਿਆਰਥਣ ਸੁਖਮਨੀ ਕੌਰ, ਪ੍ਰਭਜੋਤ ਕੌਰ, ਮੰਨਤਪ੍ਰੀਤ ਕੌਰ, ਗੁਰਲੀਨ ਕੌਰ, ਰਾਜਵੀਰ ਕੌਰ, ਜੈਸਮੀਨ ਕੌਰ, ਲਵਦੀਪ ਕੌਰ, ਏਕਮਪ੍ਰੀਤ ਕੌਰ, ਜਸਪ੍ਰੀਤ ਕੌਰ ਨੂੰ ਮੈਡਲ ਪਾ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਗਈ ਅਤੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਮੈਡਮ ਗੁਰਜੀਤ ਕੌਰ ਅਤੇ ਹੋਰ ਅਧਿਆਪਕ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹੰਬੜਾਂ ਵਲੀਪੁਰ ਕਲਾਂ 18 ਫੁੱਟੀ ਸੜਕ ਬਚਾਉਣ ਲਈ ਮਹਿਕਮਾਂ ਅੱਗੇ ਆਵੇ-ਸੋਨੀ, ਤੂਰ, ਧਾਲੀਵਾਲ ਅਗਲੀ ਖ਼ਬਰ ਜੀ.ਐੱਚ.ਜੀ. ਇੰਸਟੀਚਿਊਟ ਆਫ਼ ਲਾਅ ਵਿਖੇ ਜਸਟਿਸ ਪਰਮਜੀਤ ਸਿੰਘ ਧਾਲੀਵਾਲ ਨੇ ਉੱਭਰਦੇ ਵਕੀਲਾਂ ਨੂੰ ਕੀਤਾ ਪ੍ਰੇਰਿਤ
Ad Position 24
No active advertisement