ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਗਰਾਉਂ ’ਚ ਮੀਟਿੰਗ 13 ਨੂੰ
ਜਗਰਾਉਂ, 5 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਜਗਰਾਉਂ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਹਰਨੇਕ ਸਿੰਘ ਅਤੇ ਸਰਕਲ ਜਗਰਾਉਂ ਪ੍ਰਧਾਨ ਮਹਿੰਦਰ ਸਿੰਘ ਨੇ ਦੱਸਿਆ ਕਿ 13 ਅਗਸਤ 2026 ਨੂੰ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਵੇਰੇ 11 ਵਜੇ ਗੁਰਦੁਆਰਾ ਵਿਸ਼ਕਰਮਾ ਰਾਏਕੋਟ ਅੱਡਾ ਜਗਰਾਉਂ ਵਿਖੇ ਵਰਕਰਾਂ ਨਾਲ ਰੂ-ਬਰੂ ਹੋਣਗੇ।
ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਹਰਨੇਕ ਸਿੰਘ ਤੇ ਸਰਕਲ ਜਗਰਾਉਂ ਪ੍ਰਧਾਨ ਮਹਿੰਦਰ ਸਿੰਘ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ
06-08-2026