06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੰਠ ਮੁਕਾਬਲੇ ’ਚ ਜਿੱਤੇ 15 ਹਜ਼ਾਰ ਦੇ ਨਕਦ ਇਨਾਮ ਅਮਨ ਉੱਪਲ ਅਕੈਡਮੀ ਵਲੋਂ ਕੀਤਾ ਉਪਰਾਲਾ ਬੜਾ ਸ਼ਲਾਘਾਯੋਗ-ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ

ਰਾਏਕੋਟ, 5 ਅਗਸਤ (ਬਲਵਿੰਦਰ ਸਿੰਘ ਲਿੱਤਰ)-ਅਮਨ ਉੱਪਲ ਅਕੈਡਮੀ ਬੱਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਚੌਥਾ ਗੁਰਬਾਣੀ ਕੰਠ ਮੁਕਾਬਲਾ ਗੁਰਦੁਆਰਾ ਬਾਬੇ ਸ਼ਹੀਦ ਸਿੰਘਾਂ ਪਿੰਡ ਬੱਸੀਆਂ ਵਿਖੇ ਕਰਵਾਇਆ ਗਿਆ। ਜਿਸ ਵਿਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

Ad Position 21
No active advertisement
ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਸਿੱਧੂ ਤੇ ਪ੍ਰਬੰਧਕ ਹਰਜੋਤ ਸਿੰਘ ਸਿੱਧੂ। ਤਸਵੀਰ: ਬਲਵਿੰਦਰ ਸਿੰਘ ਲਿੱਤਰ 06-08-2026
ਰਾਏਕੋਟ, 5 ਅਗਸਤ (ਬਲਵਿੰਦਰ ਸਿੰਘ ਲਿੱਤਰ)-ਅਮਨ ਉੱਪਲ ਅਕੈਡਮੀ ਬੱਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਚੌਥਾ ਗੁਰਬਾਣੀ ਕੰਠ ਮੁਕਾਬਲਾ ਗੁਰਦੁਆਰਾ ਬਾਬੇ ਸ਼ਹੀਦ ਸਿੰਘਾਂ ਪਿੰਡ ਬੱਸੀਆਂ ਵਿਖੇ ਕਰਵਾਇਆ ਗਿਆ। ਜਿਸ ਵਿਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿਚ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਵਰਗਾਂ ’ਚ ਪੁਜੀਸ਼ਨਾਂ ਹਾਸਲ ਕਰਕੇ ਕੁੱਲ 15 ਹਜ਼ਾਰ ਰੁਪਏ ਦੇ ਨਕਦ ਇਨਾਮ ਪ੍ਰਾਪਤ ਕੀਤੇ। ਜੂਨੀਅਰ ਗਰੁੱਪ ਵਿਚ ਹਰਸੀਰਤ ਕੌਰ, ਹਰਸੀਰਤ ਕੌਰ ਸਿੱਧੂ, ਸੁਖਜੀਵਨ ਸਿੰਘ, ਮਿਡਲ ਗਰੁੱਪ ਵਿਚ ਦਰਸ਼ਪ੍ਰੀਤ ਸਿੰਘ, ਜਪੁਜੀ ਕੌਰ, ਅਗਮਪ੍ਰੀਤ ਸਿੰਘ, ਜਪਨੂਰ ਕੌਰ, ਮਹਿਤਾਬ ਸਿੰਘ, ਨਵਜੋਤ ਕੌਰ ਅਤੇ ਸੀਨੀਅਰ ਗਰੁੱਪ ਵਿਚ ਗੁਰਨੂਰ ਕੌਰ ਤੇ ਹਰਪ੍ਰੀਤ ਕੌਰ ਆਦਿ ਬੱਚਿਆਂ ਨੇ ਨਗਦ ਇਨਾਮ ਪ੍ਰਾਪਤ ਕੀਤੇ। ਇਸ ਸਮਾਗਮ ਵਿਚ ਜਗਜੀਤ ਸਿੰਘ ਸੋਨੀ ਮੁੱਖ ਪ੍ਰਬੰਧਕ ਅਮਨ ਉੱਪਲ ਅਕੈਡਮੀ, ਪ੍ਰਬੰਧਕੀ ਕਮੇਟੀ ਤੇ ਹੋਰਨਾਂ ਪੰਥਕ ਸ਼ਖਸੀਅਤਾਂ ਨੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ ਨੇ ਗੁਰਬਾਣੀ ਕੰਠ ਮੁਕਾਬਲਿਆਂ ਦੇ ਮੁੱਖ ਪ੍ਰਬੰਧਕ ਜਗਜੀਤ ਸਿੰਘ ਸੋਨੀ ਦਾ ਧੰਨਵਾਦ ਕੀਤਾ ਅਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਗੁਰਬਾਣੀ ਕੰਠ ਮੁਕਾਬਾਲਿਆਂ ਜ਼ਰੀਏ ਬੱਚਿਆਂ ਨੂੰ ਆਪਣੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਪ੍ਰਾਪਤ ਹੁੰਦੀ ਹੈ, ਜਿਸ ਨਾਲ ਉਹ ਆਪਣੇ ਧਰਮ ਵਿਚ ਪ੍ਰਪੱਕ ਹੁੰਦੇ ਹਨ। ਇਸ ਲਈ ਸੰਸਥਾਵਾਂ ਨੂੰ ਸਮੇਂ-ਸਮੇਂ ’ਤੇ ਅਜਿਹੇ ਪ੍ਰੋਗਰਾਮ ਉਲੀਕਣੇ ਚਾਹੀਦੇ ਹਨ ਤਾਂ ਜੋ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਸਿੱਖ ਇਤਿਹਾਸ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਸਿੱਧੂ, ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ ਨੇ ਜੇਤੂ ਵਿਦਿਆਰਥੀਆਂ ਤੇ ਧਾਰਮਿਕ ਅਧਿਆਪਕਾਂ ਮੈਡਮ ਮਨਪ੍ਰੀਤ ਕੌਰ, ਸੁਖਦੀਪ ਕੌਰ ਤੇ ਰੁਪਿੰਦਰ ਸਿੰਘ ਆਦਿ ਨੂੰ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕਿਊ.ਆਰ ਕੋਡ ਵਾਲੇ ਸਮਾਰਟ ਰਾਸ਼ਨ ਕਾਰਡ ਲੋੜਵੰਦ ਪਰਿਵਾਰਾਂ ਲਈ ਸਹਾਈ ਬਣੇ- ਚੇਅਰਮੈਨ ਗਿੱਲ ਕਿਹਾ, ਈ-20 ਪੈਟਰੋਲ ਲਾਜ਼ਮੀ ਸ... ਅਗਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਹਰਜੋਤ ਸਿੰਘ ਨੂੰ ਕੈਨੇਡਾ ਦਾ ਵਿਜ਼ਟਰ ਵੀਜ਼ਾ ਮਿਲਿਆ
Ad Position 24
No active advertisement