ਸੀ.ਏ.ਐੱਸ.ਓ. ਚੈੱਕਿੰਗ ਦੌਰਾਨ ਪੁਲਿਸ ਦੀ ਵੱਡੀ ਕਾਰਵਾਈ, ਐੱਨ.ਡੀ.ਪੀ.ਐੱਸ ਐਕਟ ਦੇ 4 ਅਤੇ ਐਕਸਾਈਜ਼ ਐਕਟ ਦੇ 3 ਮਾਮਲੇ ਦਰਜ
ਭੂੰਦੜੀ, 5 ਅਗਸਤ (ਕੁਲਦੀਪ ਸਿੰਘ ਮਾਨ)-ਸੀਨੀਅਰ ਕਪਤਾਨ ਪੁਲਿਸ ਲੁਧਿਆਣਾ (ਦਿਹਾਤੀ) ਅੰਕੁਰ ਗੁਪਤਾ, ਆਈ. ਪੀ.
ਭੂੰਦੜੀ, 5 ਅਗਸਤ (ਕੁਲਦੀਪ ਸਿੰਘ ਮਾਨ)-ਸੀਨੀਅਰ ਕਪਤਾਨ ਪੁਲਿਸ ਲੁਧਿਆਣਾ (ਦਿਹਾਤੀ) ਅੰਕੁਰ ਗੁਪਤਾ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਪਤਾਨ ਪੁਲਿਸ (ਆਈ) ਰਾਜਨ ਸ਼ਰਮਾ, ਪੀ.ਪੀ.ਐੱਸ ਦੀ ਰਹਿਨੁਮਾਈ ਹੇਠ ਉਪ ਕਪਤਾਨ ਪੁਲਿਸ ਜਗਰਾਉਂ ਜਸਵਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਿਚ ਸਮੂਹ ਥਾਣਾ ਮੁਖੀਆਂ ਅਤੇ ਪੁਲਿਸ ਪਾਰਟੀਆਂ ਵਲੋਂ ਸੀ.ਏ.ਐੱਸ.ਓ. (ਕੋਰਡਨ ਐਂਡ ਸਰਚ ਆਪ੍ਰੇਸ਼ਨ) ਤਹਿਤ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ ਪੁਲਿਸ ਨੇ ਐੱਨ.ਡੀ.ਪੀ.ਐੱਸ ਐਕਟ ਅਧੀਨ 4 ਅਤੇ ਐਕਸਾਈਜ਼ ਐਕਟ ਅਧੀਨ 3 ਕੇਸ ਦਰਜ ਕੀਤੇ। ਕਾਰਵਾਈ ਦੌਰਾਨ 6 ਗ੍ਰਾਮ ਹੈਰੋਇਨ, 207 ਬੋਤਲਾਂ ਨਾਜਾਇਜ਼ ਸ਼ਰਾਬ, ਇਕ ਸਵਿੱਫਟ ਕਾਰ, ਇਕ ਮੋਟਰਸਾਈਕਲ ਅਤੇ 10 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਇਹ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ।