06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਨਾਨਕਸਰ ਵਿਖੇ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ 9 ਨੂੰ

ਜਗਰਾਉਂ, 5 ਅਗਸਤ (ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਪੰਜ ਰੋਜ਼ਾ ਸਮਾਗਮ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ 25 ਅਗਸਤ ਤੋਂ ਸ਼ੁਰੂ ਹੋ ਰਹੇ ਹਨ। ਬਰਸੀ ਸਮਾਗਮ ਨੂੰ ਲੈ ਕੇ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 06-08-2026
ਜਗਰਾਉਂ, 5 ਅਗਸਤ (ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਪੰਜ ਰੋਜ਼ਾ ਸਮਾਗਮ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ 25 ਅਗਸਤ ਤੋਂ ਸ਼ੁਰੂ ਹੋ ਰਹੇ ਹਨ। ਬਰਸੀ ਸਮਾਗਮ ਨੂੰ ਲੈ ਕੇ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਈ ਗੇਜਾ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਬਿੰਦੀ ਨੇ ਦੱਸਿਆ ਕਿ 9 ਅਗਸਤ ਨੂੰ ਸਵੇਰੇ 8 ਵਜੇ ਨਾਨਕਸਰ ਵਿਖੇ ਸਰੋਵਰ ਦੀ ਸਫ਼ਾਈ ਹੋਵੇਗੀ। ਇਹ ਸਫ਼ਾਈ ਕਾਰ ਸੇਵਾ ਰਾਹੀਂ ਕੀਤੀ ਜਾਵੇਗੀ। ਇਹ ਕਾਰ ਸੇਵਾ ਸਾਰੇ ਮਹਾਂਪੁਰਖਾਂ ਦਾ ਸਹਿਯੋਗ ਲੈ ਕੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਸੰਗਤਾਂ ਕਰਨਗੀਆਂ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਰ ਸੇਵਾ ਵਿਚ ਆਪਣਾ ਬਣਦਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਦੀ ਫੇਰੀ ਮੌਕੇ ਹੰਬੜਾਂ ਤੋਂ ਕਾਂਗਰਸੀ ਵਰਕਰ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ-ਪ੍ਰਧਾਨ ਹੰਬੜਾਂ ਅਗਲੀ ਖ਼ਬਰ ਸੀ.ਏ.ਐੱਸ.ਓ. ਚੈੱਕਿੰਗ ਦੌਰਾਨ ਪੁਲਿਸ ਦੀ ਵੱਡੀ ਕਾਰਵਾਈ, ਐੱਨ.ਡੀ.ਪੀ.ਐੱਸ ਐਕਟ ਦੇ 4 ਅਤੇ ਐਕਸਾਈਜ਼ ਐਕਟ ਦੇ 3 ਮਾਮਲੇ ਦਰ...
Ad Position 24
No active advertisement