ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ
ਹੰਬੜਾਂ, 5 ਅਗਸਤ (ਮੇਜਰ ਹੰਬੜਾਂ)-ਪੰਜਾਬ ਦੇ ਵਿਧਾਨ ਸਭਾ ਸ਼ੈਸ਼ਨ ਦੌਰਾਨ ‘ਅਕਾਲੀ ਦਲ ਵਾਰਿਸ ਪੰਜਾਬ ਦੇ‘ ਸੀਨੀਅਰ ਆਗੂ, ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਪੰਥਕ ਮੁੱਦੇ ਚੁੱਕੇ ਜਾਣਾ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਨੇ ਗੱਲਬਾਤ ਕਰਦਿਆਂ ਕੀਤਾ।
ਲ
ਲੁਧਿਆਣਾ (ਦਿਹਾਤੀ) ਪੁਲਿਸ ਦੇ ਅਧਿਕਾਰੀ ਸੀ.ਏ.ਐੱਸ.ਓ. ਮੁਹਿੰਮ ਦੌਰਾਨ ਪੁਲਿਸ ਪਾਰਟੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹੋਏ। ਤਸਵੀਰ: ਕੁਲਦੀਪ ਸਿੰਘ ਮਾਨ
06-08-2026
ਹੰਬੜਾਂ, 5 ਅਗਸਤ (ਮੇਜਰ ਹੰਬੜਾਂ)-ਪੰਜਾਬ ਦੇ ਵਿਧਾਨ ਸਭਾ ਸ਼ੈਸ਼ਨ ਦੌਰਾਨ ‘ਅਕਾਲੀ ਦਲ ਵਾਰਿਸ ਪੰਜਾਬ ਦੇ‘ ਸੀਨੀਅਰ ਆਗੂ, ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਪੰਥਕ ਮੁੱਦੇ ਚੁੱਕੇ ਜਾਣਾ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕ ਇਯਾਲੀ ਵੱਲੋਂ ਪੰਜਾਬ ਦੇ ਹਿੱਤਾਂ ਦੀ ਗੱਲ ਕਰਦਿਆਂ ਵਿਧਾਨ ਸਭਾ ਸ਼ੈਸ਼ਨ ਦੌਰਾਨ ਪੰਥਕ ਮੁੱਦਿਆਂ ਨੂੰ ਚੁੱਕੇ ਜਾਣ ਨਾਲ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਰਾਹ ਪੱਧਰਾ ਹੋਵੇਗਾ। ਉਨ੍ਹਾਂ ਨੇ ਲੋਕਾਂ ਨੂੰ ਸੂਬੇ ’ ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ।