05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ਼੍ਰੋਮਣੀ ਕਮੇਟੀ ਦੀ ਪ੍ਰਚਾਰ ਵਹੀਰ ਵਲੋਂ ਮਾਣੂੰਕੇ ’ਚ 10 ਰੋਜ਼ਾ ਧਾਰਮਿਕ ਕੈਂਪ ਆਰੰਭ

ਹਠੂਰ, 5 ਅਗਸਤ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਚਾਰ ਵਹੀਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸੰਦੇਸ਼ ਅਤੇ ਗੁਰੂਆਂ ਦੇ ਉਪਦੇਸ਼ ਨੂੰ ਘਰ-ਘਰ ਅਤੇ ਪਿੰਡ-ਪਿੰਡ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਜਗਰਾਉਂ ਹਲਕੇ ਵਿਚ ਕੀਤੇ ਜਾਣ ਵਾਲੇ ਇਹਨਾ ਸਮਾਗਮਾਂ ਦੀ ਅਰੰਭਤਾ ਪਿੰਡ ਮਾਣੂੰਕੇ ਤੋਂ ਹੋਈ। ਇਤਿਹਾਸਕ ਪਿੰਡ ਮਾਣੂੰਕੇ ਦੇ ਗੁਰਦੁਆਰਾ ਜੌੜੀਆਂ ਸਾਹਿਬ ਪਾਤਿਸ਼ਾਹੀ ਦਸਵੀਂ ਵਿਖੇ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਪ੍ਰਚਾਰ ਵਹੀਰ ਦੇ ਜੱਥਿਆਂ ਵਲੋਂ ਅਰਦਾਸ ਬੇਨਤੀ ਕਰਕੇ ਅਰੰਭਤਾ ਕੀਤੀ ਗਈ ਜਿਸ ਵਿਚ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਅਤੇ ਸਟਾਫ਼ ਨੇ ਵੀ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 06-08-2026
ਹਠੂਰ, 5 ਅਗਸਤ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਚਾਰ ਵਹੀਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸੰਦੇਸ਼ ਅਤੇ ਗੁਰੂਆਂ ਦੇ ਉਪਦੇਸ਼ ਨੂੰ ਘਰ-ਘਰ ਅਤੇ ਪਿੰਡ-ਪਿੰਡ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਜਗਰਾਉਂ ਹਲਕੇ ਵਿਚ ਕੀਤੇ ਜਾਣ ਵਾਲੇ ਇਹਨਾ ਸਮਾਗਮਾਂ ਦੀ ਅਰੰਭਤਾ ਪਿੰਡ ਮਾਣੂੰਕੇ ਤੋਂ ਹੋਈ। ਇਤਿਹਾਸਕ ਪਿੰਡ ਮਾਣੂੰਕੇ ਦੇ ਗੁਰਦੁਆਰਾ ਜੌੜੀਆਂ ਸਾਹਿਬ ਪਾਤਿਸ਼ਾਹੀ ਦਸਵੀਂ ਵਿਖੇ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਪ੍ਰਚਾਰ ਵਹੀਰ ਦੇ ਜੱਥਿਆਂ ਵਲੋਂ ਅਰਦਾਸ ਬੇਨਤੀ ਕਰਕੇ ਅਰੰਭਤਾ ਕੀਤੀ ਗਈ ਜਿਸ ਵਿਚ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਅਤੇ ਸਟਾਫ਼ ਨੇ ਵੀ ਹਿੱਸਾ ਲਿਆ। ਇਸ ਮੌਕੇ ਭਾਈ ਗਰੇਵਾਲ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਮੇਸ਼ਾ ਸਿੱਖੀ ਦੇ ਪ੍ਰਚਾਰ ਹਿੱਤ ਸ਼ਲਾਘਾਯੋਗ ਉਦਮ ਕੀਤੇ ਜਾਂਦੇ ਹਨ ਅਤੇ ਉਹ ਸ਼੍ਰੋਮਣੀ ਕਮੇਟੀ ਵਲੋਂ ਚਲਦੇ ਸਿੱਖ ਮਿਸ਼ਨਰੀ ਕਾਲਜ਼ ਦੇ ਸਿੱਖਿਆ ਪ੍ਰਾਪਤ ਕਰ ਚੁੱਕੇ ਵਿਦਿਆਰਥੀਆਂ ਸੇਵਾਦਾਰਾਂ ਦੇ ਜੱਥੇ ਤਿਆਰ ਕੀਤੇ ਹਨ ਜੋ ਪਿੰਡ ਪਿੰਡ ਜਾ ਕੇ ਸਿੱਖੀ ਦੇ ਪ੍ਰਚਾਰ ਵਿਚ ਵਡਮੁੱਲਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੱਸਿਆ ਕਿ ਦੋ ਜੱਥੇ ਹਲਕਾ ਜਗਰਾਉਂ ਨੂੰ ਮਿਲੇ ਹਨ, ਜਿਸ ਵਿਚ ਰਾਗੀ ਜੱਥੇ, ਕਥਾ ਵਾਚਕ, ਪ੍ਰਚਾਰਕ ਸ਼ਾਮਿਲ ਹਨ ਅਤੇ ਇਨ੍ਹਾਂ ਵਲੋਂ 10 ਰੋਜ਼ਾ ਧਾਰਮਿਕ ਕੈਂਪ ਦੀ ਸ਼ੁਰੂਆਤ ਅੱਜ ਪਿੰਡ ਮਾਣੂੰਕੇ ਦੇ ਇਤਿਹਾਸਕ ਗੁਰਦੁਆਰਾ ਜੌੜੀਆਂ ਸਾਹ ਿਬ ਤੋਂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਉਕਤ ਜੱਥਿਆਂ ਵਿਚੋਂ ਇਕ ਜੱਥਾ ਇਸੇ ਅਸਥਾਨ ’ਤੇ 10 ਦਿਨ ਰਹੇਗਾ। ਜਿੱਥੇ ਇਹ ਜੱਥੇ ਅੰਮ੍ਰਿਤ ਵੇਲੇ ਆਸਾ ਜੀ ਦੀ ਵਾਰ ਦੇ ਕੀਰਤਨ ਦੁਆਰਾ ਹਰ ਰੋਜ਼ ਹਾਜ਼ਰੀ ਭਰੇਗਾ ਅਤੇ ਫਿਰ ਵੱਖ ਵੱਖ ਪਿੰਡਾਂ ’ਚ ਪ੍ਰਚਾਰ ਹਿੱਤ ਕੈਂਪ ਲਾਵੇਗਾ। ਕੈਂਪ ਦੌਰਾਨ ਬੱਚਿਆਂ ਅਤੇ ਨੌਜਵਾਨਾਂ ਨੂੰ ਗੁਰਮਤਿ ਸਿਧਾਂਤਾਂ, ਗੁਰਬਾਣੀ, ਸਿੱਖ ਇਤਿਹਾਸ, ਰਹਿਤ-ਮਰਿਯਾਦਾ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾਵੇਗਾ ਤਾਂ ਜੋ ਨਵੀਂ ਪੀੜ੍ਹੀ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਹੋਰ ਮਜ਼ਬੂਤੀ ਨਾਲ ਜੋੜਿਆ ਜਾ ਸਕੇ। ਇਸੇ ਤਰ੍ਹਾਂ ਦੂਜਾ ਜੱਥਾ ਵੀ ਜਗਰਾਉਂ ਦੇ ਵੱਖ ਵੱਖ ਪਿੰਡਾਂ ’ਚ ਜਾਵੇਗਾ। ਉਨ੍ਹਾਂ ਨੇ ਜੱਥੇ ’ਚ ਸ਼ਾਮਿਲ ਸਮੂਹ ਨੌਜਵਾਨ ਸਿੰਘਾਂ ਨੂੰ ਜੀ ਆਇਆਂ ਕਿਹਾ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਇਸ ਮਹਾਨ ਕਾਰਜ ’ ਚ ਹਮੇਸ਼ਾ ਉਨ੍ਹਾਂ ਨਾਲ ਖੜੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਗਿਆਨੀ ਸਰਬਜੀਤ ਸਿੰਘ ਲੁਧਿਆਣਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗੁਰਦੀਪ ਸਿੰਘ ਗ੍ਰੰਥੀ, ਰੇਸ਼ਮ ਸਿੰਘ ਸਾਬਕਾ ਸਰਪੰਚ, ਚਮਕੌਰ ਸਿੰਘ, ਮਨਜੀਤ ਸਿੰਘ, ਸਤਪਾਲ ਸਿੰਘ, ਜਸਵੀਰ ਸਿੰਘ ਖ਼ਾਲਸਾ, ਅਵਤਾਰ ਸਿੰਘ, ਜੋਰਾ ਸਿੰਘ, ਪ੍ਰਿੰਸੀਪਲ ਰੁਪਿੰਦਰ ਕੌਰ, ਜੈਸਮੀਨ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੱਦੋਵਾਲ ’ਚ ਜ਼ੋਰਾ ਸਿੰਘ ਗਰੇਵਾਲ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ
Ad Position 24
No active advertisement