05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਸਰਕਾਰ ਅਤੇ ਮੰਡੀ ਬੋਰਡ ਵੱਲੋਂ ਕੀੜੀ ਸੜਕ ਦਾ ਨਿਰਮਾਣ ਸ਼ੁਰੂ ਹੈਪੀ ਭੁਮਾਲ ਨੇ ਕਰਵਾਈ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ

ਭੂੰਦੜੀ, 5 ਅਗਸਤ (ਕੁਲਦੀਪ ਸਿੰਘ ਮਾਨ)-ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਪੰਜਾਬ ਮੰਡੀ ਬੋਰਡ ਵੱਲੋਂ ਪਿੰਡ ਕੀੜੀ ਨੂੰ ਜਾਂਦੀ ਕਰੀਬ ਡੇਢ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਜ਼ਿਲ੍ਹਾ ਜੁਆਇੰਟ ਸੈਕਟਰੀ ਜਸਦੀਪ ਸਿੰਘ ਹੈਪੀ ਭੁਮਾਲ ਵੱਲੋਂ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 06-08-2026
ਭੂੰਦੜੀ, 5 ਅਗਸਤ (ਕੁਲਦੀਪ ਸਿੰਘ ਮਾਨ)-ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਪੰਜਾਬ ਮੰਡੀ ਬੋਰਡ ਵੱਲੋਂ ਪਿੰਡ ਕੀੜੀ ਨੂੰ ਜਾਂਦੀ ਕਰੀਬ ਡੇਢ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਜ਼ਿਲ੍ਹਾ ਜੁਆਇੰਟ ਸੈਕਟਰੀ ਜਸਦੀਪ ਸਿੰਘ ਹੈਪੀ ਭੁਮਾਲ ਵੱਲੋਂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ। ਐੱਸ.ਡੀ.ਓ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਤਿਆਰ ਕੀਤੀ ਜਾ ਰਹੀ ਇਸ ਕਰੀਬ ਡੇਢ ਕਿਲੋਮੀਟਰ ਲੰਬੀ ਸੜਕ ’ਤੇ ਲਗਭਗ 27 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ। ਇਸ ਮੌਕੇ ਯੂਥ ਪ੍ਰਧਾਨ ਹਲਕਾ ਦਾਖਾ ਜਸਵੀਰ ਚੌਂਕੀਮਾਨ, ਸਰਪੰਚ ਦਲਜੀਤ ਸਿੰਘ ਕੀੜੀ, ਵੀ.ਡੀ.ਸੀ. ਬਲਾਕ ਪ੍ਰਧਾਨ ਜਤਿੰਦਰ ਸਿੰਘ, ਮੈਂਬਰ ਜਗਮੀਤ ਸਿੰਘ, ਬਰਿੰਦਰਪਾਲ ਸਿੰਘ, ਮੰਤਰੀ ਭੂੰਦੜੀ, ਜੇ.ਈ. ਜਸਦੀਪ ਸਿੰਘ, ਹਰਮਨਦੀਪ ਭੁਮਾਲ, ਜਗਰੂਪ ਸਿੰਘ, ਜਸਵਿੰਦਰ ਸਿੰਘ, ਕਰਮਜੀਤ ਕੰਮਾ, ਫੂਲਾ ਸਿੰਘ, ਜਸਵਿੰਦ ਸਿੱਧੂ, ਸੋਹਣਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦੇ ਭਲੇ ਲਈ ਸੁਧਾਰ ਦੀਆਂ ਸੰਗਤਾਂ ਵਲੋਂ ਮਿੱਠੇ ਚੌਲਾਂ ਦਾ ਯੱਗ ਅਗਲੀ ਖ਼ਬਰ ਅਨੁਵਰਤ ਸਕੂਲ ਦਾ ਕੁਸ਼ਤੀ ਖਿਡਾਰੀ ਸੁਖਚੈਨਜੋਤ ਸਿੰਘ ਜ਼ੋਨਲ ਖੇਡਾਂ ਵਿੱਚ ਰਿਹਾ ਅੱਵਲ
Ad Position 24
No active advertisement