7 ਅਗਸਤ ਦੀ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਮਹਾਂ ਰੈਲੀ ਪੰਜਾਬ ਸਰਕਾਰ ਦੇ ਅੰਤ ਦਾ ਮੁੱਢ ਬੰਨ੍ਹੇਗੀ- ਤਲਵੰਡੀ,ਬਾਸੀਆਂ
ਚੌਂਕੀਮਾਨ, 5 ਅਗਸਤ (ਤੇਜਿੰਦਰ ਸਿੰਘ ਚੱਢਾ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਮੁਲਾਜ਼ਮ ਤਾਲਮੇਲ ਕਮੇਟੀ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਦੀਆਂ ਤਿਆਰੀਆਂ ਸਬੰਧੀ ਬਲਾਕ ਸਿੱਧਵਾਂ ਬੇਟ 2 ਦੀਆ ਅਧਿਆਪਕ ਜੱਥੇਬੰਦੀਆਂ ਦੀ ਮੀਟਿੰਗ ਜਤਿੰਦਰਪਾਲ ਸਿੰਘ ਤਲਵੰਡੀ ਤੇ ਬਲਵੀਰ ਸਿੰਘ ਬਾਸੀਆਂ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਦੌਰਾਨ ਜੱਥੇਬੰਦੀ ਦੇ ਆਗੂਆਂ ਨੇ ਜਿੱਥੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੁਆਰਾ 18 ਪ੍ਰਤੀਸ਼ਤ ਡੀ.
ਚੌਂਕੀਮਾਨ, 5 ਅਗਸਤ (ਤੇਜਿੰਦਰ ਸਿੰਘ ਚੱਢਾ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਮੁਲਾਜ਼ਮ ਤਾਲਮੇਲ ਕਮੇਟੀ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਦੀਆਂ ਤਿਆਰੀਆਂ ਸਬੰਧੀ ਬਲਾਕ ਸਿੱਧਵਾਂ ਬੇਟ 2 ਦੀਆ ਅਧਿਆਪਕ ਜੱਥੇਬੰਦੀਆਂ ਦੀ ਮੀਟਿੰਗ ਜਤਿੰਦਰਪਾਲ ਸਿੰਘ ਤਲਵੰਡੀ ਤੇ ਬਲਵੀਰ ਸਿੰਘ ਬਾਸੀਆਂ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਦੌਰਾਨ ਜੱਥੇਬੰਦੀ ਦੇ ਆਗੂਆਂ ਨੇ ਜਿੱਥੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੁਆਰਾ 18 ਪ੍ਰਤੀਸ਼ਤ ਡੀ.ਏ. ਸਬੰਧੀ ਦਿੱਤੇ ਫ਼ੈਸਲੇ ਦਾ ਸਵਾਗਤ ਕੀਤਾ, ਉੱਥੇ ਹੀ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦੁਆਰਾ ਦਿੱਤੇ ਬਿਆਨ ਕਿ ਸਰਕਾਰ ਇਸ ਦੀ ਸਮੀਖਿਆ ਕਰਵਾਏਗੀ, ਦੀ ਸਖਤ ਸ਼ਬਦਾਂ ਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ, ਕੱਟੇ ਭੱਤੇ ਜਿਨ੍ਹਾਂ ਵਿਚ ਮੁੱਖ ਪੇਂਡੂ ਏਰੀਆ ਭੱਤਾ ਅਤੇ 18 ਪ੍ਰਤੀਸ਼ਤ ਡੀ.ਏ. ਦੀ ਮੰਗ ਨੂੰ ਲੈ ਕੇ ਸੰਘਰਸ਼ ਦੇ ਰਾਹ ਪਏ ਹੋਏ ਹਨ, ਪਰ ਸਰਕਾਰ ਲਾਰੇ-ਲੱਪੇ ਲਾ ਕੇ ਡੰਗ ਟਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ’ਤੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜੇ ਰਹੀ ਮਹਾਂ ਰੈਲੀ, ਜਿਸ ਵਿਚ ਹਜਾਰਾਂ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਮੁਹਾਲੀ ਵੱਲ ਕੂਚ ਕਰਨਗੇ। ਇਸ ਸਬੰਧੀ ਵੱਖ ਵੱਖ ਯੂਨੀਅਨ ਪੱਧਰ ’ਤੇ ਗਰੁੱਪ ਬਣਾ ਕੇ ਸਕੂਲਾਂ/ਦਫ਼ਤਰਾਂ ਵਿਚ ਲਾਮਬੰਦੀ ਕੀਤੀ ਜਾ ਰਹੀ ਹੈ ਤੇ ਮੁਲਾਜ਼ਮਾਂ ਵਿਚ ਇਸ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਪਾਲ ਸਿੰਘ ਸੈਂਟਰ ਹੈੱਡ ਟੀਚਰ, ਜਰਨੈਲ ਸਿੰਘ ਪੁੜੈਣ, ਹਰਪ੍ਰਤਾਪ ਸਿੰਘ ਸਵੱਦੀ, ਹਰਪ੍ਰੀਤ ਸਿੰਘ ਪਮਾਲੀ ਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ।