06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ‘ ਆਪ ’ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਬੇਨਕਾਬ - ਜ਼ਿਲ੍ਹਾ ਪ੍ਰਧਾਨ ਸ਼ਰਮਾ

ਜਗਰਾਉਂ, 6 ਅਗਸਤ (ਵਿਨੋਦ ਕੁਮਾਰ)-ਭਾਜਪਾ ਜ਼ਿਲ੍ਹਾ ਜਗਰਾਉਂ ਦੇ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਕ ਅਤੇ ਸਰਕਾਰੀ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਅਦਾਲਤ ਨੇ ਮਹਿੰਗਾਈ ਭੱਤੇ (ਡੀ.

Ad Position 21
No active advertisement
ਅਜੀਤ ਡੈਸਕ 07-08-2026
ਜਗਰਾਉਂ, 6 ਅਗਸਤ (ਵਿਨੋਦ ਕੁਮਾਰ)-ਭਾਜਪਾ ਜ਼ਿਲ੍ਹਾ ਜਗਰਾਉਂ ਦੇ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਕ ਅਤੇ ਸਰਕਾਰੀ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਅਦਾਲਤ ਨੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਰੋਕਣ ਲਈ ਸਰਕਾਰ ਵੱਲੋਂ ਦਿੱਤੀ ਹਰ ਦਲੀਲ ਨੂੰ ਰੱਦ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਅਦਾਲਤ ਵਿੱਚ ਹਾਰ ਤੋਂ ਬਾਅਦ ਵੀ ਪੰਜਾਬ ਸਰਕਾਰ ਉਹੀ ਪੁਰਾਣੀਆਂ ਦਲੀਲਾਂ ਦੁਹਰਾ ਕੇ ਮੁਲਾਜ਼ਮਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਡਾ: ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ‘ਆਪ’ ਸਰਕਾਰ ਦੀਆਂ ਗਲਤ ਤਰਜੀਹਾਂ ਅਤੇ ਬੇਰੁਖੀ ਦਾ ਸ਼ਿਕਾਰ ਬਣੇ ਹੋਏ ਹਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ ਪੱਧਰ ’ਤੇ ਝੂਠੀ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਣਦਾ ਹੱਕ ਦੇਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਮਹਿਲਾਵਾਂ ਨੂੰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਪੰਜਾਬੀ ਵਿਰਸੇ ਦੀ ਪਹਿਚਾਣ ਫ਼ੁੱਲਕਾਰੀਆਂ ਨਾਲ ਸਨਮਾਨਿਤ ਤੀਆਂ ਦ... ਅਗਲੀ ਖ਼ਬਰ ਮਠਾੜੂ ਵਲੋਂ ਗਊਸ਼ਾਲਾ ਦੇ ਬਿਜਲੀ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਦਾ ਸਵਾਗਤ
Ad Position 24
No active advertisement