06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਨੰਬਰਦਾਰ ਮਹਿਲਾਵਾਂ ਨੂੰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਪੰਜਾਬੀ ਵਿਰਸੇ ਦੀ ਪਹਿਚਾਣ ਫ਼ੁੱਲਕਾਰੀਆਂ ਨਾਲ ਸਨਮਾਨਿਤ ਤੀਆਂ ਦਾ ਤਿਉਹਾਰ ਔਰਤਾਂ ਦੀ ਖੁਸ਼ੀ , ਏਕਤਾ ਤੇ ਸੱਭਿਆਚਾਰ ਨਾਲ ਗੂੜ੍ਹਾ ਸਬੰਧ ਰੱਖਦਾ ਹੈ - ਨੰਬਰਦਾਰ ਕੁਲਵੰਤ ਕੌਰ ਰੱਤੋਵਾਲ

ਰਾਏਕੋਟ, 6 ਅਗਸਤ (ਬਲਵਿੰਦਰ ਸਿੰਘ ਲਿੱਤਰ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਅਹਿਮ ਨਿਯੁਕਤੀ ਕੀਤੀ ਗਈ ਹੈ। ਪਾਰਟੀ ਹਾਈਕਮਾਂਡ ਵਲੋਂ ਅਮਨਦੀਪ ਸਿੰਘ ਹਸਨਪੁਰ ਨੂੰ ਜ਼ਿਲ੍ਹਾ ਲੁਧਿਆਣਾ ਦਿਹਾਤੀ (ਜਗਰਾਉਂ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਹਸਨਪੁਰ ਪੰਜਾਬ ਤਹਿਸੀਲ ਯੂਨੀਅਨ ਤਹਿਸੀਲ ਰਾਏਕੋਟ ਨਾਲ ਸੰਬੰਧਿਤ ਨੰਬਰਦਾਰ ਮਹਿਲਾਵਾਂ ਨੂੰ ਫੁੱਲਕਾਰੀਆਂ ਦੇ ਕੇ ਸਨਮਾਨਿਤ ਕਰਨ ਸਮੇਂ ਦੀ ਤਸਵੀਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ 07-08-2026
ਰਾਏਕੋਟ, 6 ਅਗਸਤ (ਬਲਵਿੰਦਰ ਸਿੰਘ ਲਿੱਤਰ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਅਹਿਮ ਨਿਯੁਕਤੀ ਕੀਤੀ ਗਈ ਹੈ। ਪਾਰਟੀ ਹਾਈਕਮਾਂਡ ਵਲੋਂ ਅਮਨਦੀਪ ਸਿੰਘ ਹਸਨਪੁਰ ਨੂੰ ਜ਼ਿਲ੍ਹਾ ਲੁਧਿਆਣਾ ਦਿਹਾਤੀ (ਜਗਰਾਉਂ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਰਜਕਾਰੀ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਅਮਨਦੀਪ ਸਿੰਘ ਹਸਨਪੁਰ ਨੂੰ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਤਹਿ ਦਿਲੋਂ ਮੁਬਾਰਕਬਾਦ ਦਿੱਤੀ। ਉਨ੍ਹਾਂ ਆਖਿਆ ਕਿ ਅਮਨਦੀਪ ਸਿੰਘ ਹਸਨਪੁਰ ਦੀ ਨਿਯੁਕਤੀ ਨਾਲ ਜ਼ਿਲ੍ਹੇ ਭਰ ’ਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਵਰਕਰਾਂ ਵਿਚ ਇੱਕ ਨਵਾਂ ਉਤਸ਼ਾਹ ਦੇਖਣ ਨੂੰ ਮਿਲੇਗਾ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਹਸਨਪੁਰ ਵੱਲੋਂ ਪਾਰਟੀ ਪ੍ਰਧਾਨ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ, ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਸਕੱਤਰ ਜਨਰਲ ਮਨਦੀਪ ਸਿੰਘ ਸਿੱਧੂ, ਹਲਕਾ ਦਾਖਾ ਤੋਂ ਵਿਧਾਇਕ ਤੇ ਜ਼ੋਨਲ ਇੰਚਾਰਜ ਮਨਪ੍ਰੀਤ ਸਿੰਘ ਇਆਲੀ, ਸਾਂਸਦ ਭਾਈ ਸਰਬਜੀਤ ਸਿੰਘ ਖ਼ਾਲਸਾ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ।ਉਨ੍ਹਾਂ ਪਾਰਟੀ ਹਾਈਕਮਾਂਡ ਅਤੇ ਸਮੁੱਚੇ ਵਰਕਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਦੀ ਰਾਖੀ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਵਰਕਰਾਂ ਨੂੰ ਨਾਲ ਲੈ ਕੇ ਹਰ ਪਿੰਡ ਤੇ ਸ਼ਹਿਰ ਵਿੱਚ ਪਾਰਟੀ ਦਾ ਸੁਨੇਹਾ ਪਹੁੰਚਾਉਣਗੇ। ਇਸ ਮੌਕੇ ਸਤਵੰਤ ਸਿੰਘ ਹਿੱਸੋਵਾਲ, ਰਣਜੋਧ ਸਿੰਘ ਬੁਢੇਲ, ਭਵਦੀਪ ਸਿੰਘ ਘੁਮਾਣ, ਦਲਜੀਤ ਸਿੰਘ ਅੱਬੂਵਾਲ, ਮਨਰਾਜ ਸਿੰਘ ਡਾਂਗੋ, ਜਥੇਦਾਰ ਗੁਰਦੀਪ ਸਿੰਘ ਬਸਰਾਉਂ, ਪ੍ਰਦੀਪ ਸਿੰਘ ਦਿਉਲ, ਡਾਇਰੈਕਟਰ ਜਗਤਾਰ ਸਿੰਘ ਭੈਣੀ ਬੜਿੰਗਾ, ਪ੍ਰਧਾਨ ਹਰਪਾਲ ਸਿੰਘ ਧਾਲੀਆਂ, ਰਣਜੀਤ ਸਿੰਘ ਤੁਗਲ, ਜਸ਼ਨਦੀਪ ਸਿੰਘ ਹੇਰਾਂ, ਅੰਮ੍ਰਿਤਪਾਲ ਸਿੰਘ ਬੁੱਟਰ, ਰਣਜੀਤ ਸਿੰਘ ਸ਼ਾਹਜਹਾਨਪੁਰ, ਗੁਰਪ੍ਰੀਤ ਸਿੰਘ ਸਹਿਬਾਜ਼ਪੁਰਾ, ਗੁਰਚਰਨ ਸਿੰਘ ਬੁਰਜ ਹਰੀ ਸਿੰਘ, ਸਾਬਕਾ ਸਰਪੰਚ ਗੁਰਬੰਤ ਸਿੰਘ ਰਛੀਨ, ਪਾਲੀ ਸਿੰਘ ਬਿੰਜਲ, ਚਰਨਜੀਤ ਸਿੰਘ ਰਾਏਕੋਟ, ਟਿੰਮਾ ਖਾਂ ਅੱਚਰਵਾਲ, ਜਗਦੇਵ ਸਿੰਘ ਝੋਰੜਾਂ, ਪਵਨਦੀਪ ਸਿੰਘ ਬੱਸੀਆਂ, ਜਸਵੰਤ ਸਿੰਘ, ਜੁਗਰਾਜ ਸਿੰਘ, ਹਰਜੋਤ ਸਿੰਘ ਕੈਲੇ, ਦੀਪਰਾਜ ਸਿੰਘ, ਅੰਮ੍ਰਿਤਪਾਲ ਸਿੰਘ ਹਲਵਾਰਾ, ਰਾਜੂ ਸਿੰਘ ਬਰ੍ਹਮੀ, ਕਰਨ ਸਿੰਘ ਹਲਵਾਰਾ ਆਦਿ ਵੱਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਹਸਨਪੁਰ ਨੂੰ ਮੁਬਾਰਕਵਾਦ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ’ਚ ਧਰਮ ਦਾ ਪ੍ਰਚਾਰ ਕਰਕੇ ਵਤਨ ਪਰਤੇ ਸਿੱਖ ਪ੍ਰਚਾਰਕ ਸਰਬਜੀਤ ਸਿੰਘ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਨਤਮਸਤਕ ਹ... ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ‘ ਆਪ ’ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਬੇਨਕਾਬ - ਜ਼ਿਲ੍ਹਾ ਪ੍ਰਧਾਨ ਸ਼ਰਮਾ
Ad Position 24
No active advertisement