06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਅਮਰੀਕਾ ’ਚ ਧਰਮ ਦਾ ਪ੍ਰਚਾਰ ਕਰਕੇ ਵਤਨ ਪਰਤੇ ਸਿੱਖ ਪ੍ਰਚਾਰਕ ਸਰਬਜੀਤ ਸਿੰਘ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਨਤਮਸਤਕ ਹੋਏ

ਰਾਏਕੋਟ, 6 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਦੇਸ਼-ਵਿਦੇਸ਼ ਵਿਚ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਨਿਰੰਤਰ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਮਜ਼ਬੂਤ ਕਰਨ ਲਈ ਮੁੱਖ ਪ੍ਰਚਾਰਕ ਗਿਆਨੀ ਸਰਬਜੀਤ ਸਿੰਘ ਲੁਧਿਆਣਾ ਨੂੰ ਅਮਰੀਕਾ ਦੇ ਇੱਕ ਸਾਲ ਦੇ ਵਿਸ਼ੇਸ਼ ਪ੍ਰਚਾਰ ਦੌਰੇ ’ਤੇ ਭੇਜਿਆ ਗਿਆ ਸੀ।

Ad Position 21
No active advertisement
ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਨਤਮਸਤਕ ਹੋਣ ਪੁੱਜੇ ਪ੍ਰਚਾਰਕ ਸਰਬਜੀਤ ਸਿੰਘ ਲੁਧਿਆਣਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਜਥੇਦਾਰ ਜਗਜੀਤ ਸਿੰਘ ਤਲਵੰਡੀ ਤੇ ਬਿਕਰਮਜੀਤ ਸਿੰਘ ਖ਼ਾਲਸਾ। ਤਸਵੀਰ: ਬਲਵਿੰਦਰ ਸਿੰਘ ਲਿੱਤਰ 07-08-2026
ਰਾਏਕੋਟ, 6 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਦੇਸ਼-ਵਿਦੇਸ਼ ਵਿਚ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਨਿਰੰਤਰ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਮਜ਼ਬੂਤ ਕਰਨ ਲਈ ਮੁੱਖ ਪ੍ਰਚਾਰਕ ਗਿਆਨੀ ਸਰਬਜੀਤ ਸਿੰਘ ਲੁਧਿਆਣਾ ਨੂੰ ਅਮਰੀਕਾ ਦੇ ਇੱਕ ਸਾਲ ਦੇ ਵਿਸ਼ੇਸ਼ ਪ੍ਰਚਾਰ ਦੌਰੇ ’ਤੇ ਭੇਜਿਆ ਗਿਆ ਸੀ। ਅਮਰੀਕਾ ਦੌਰੇ ਦੌਰਾਨ ਗਿਆਨੀ ਜੀ ਨੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅਤੇ ਸੰਗਤੀ ਇਕੱਠਾਂ ਵਿਚ ਰੋਜ਼ਾਨਾ ਪ੍ਰਵਚਨਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਿੱਖੀ ਦਾ ਸੁਨੇਹਾ ਘਰ-ਘਰ ਪਹੁੰਚਾਇਆ ਅਤੇ ਉੱਥੋਂ ਦੀਆਂ ਸੰਗਤਾਂ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜ੍ਹਨ ਦਾ ਬਹੁਤ ਹੀ ਸ਼ਲਾਘਾਯੋਗ ਕਾਰਜ਼ ਕੀਤਾ। ਆਪਣਾ ਅਮਰੀਕਾ ਦੌਰਾ ਸਫ਼ਲਤਾਪੂਰਵਕ ਪੂਰਾ ਕਰਕੇ ਪਰਤੇ ਮੁੱਖ ਪ੍ਰਚਾਰਕ ਗਿਆਨੀ ਸਰਬਜੀਤ ਸਿੰਘ ਲੁਧਿਆਣਾ ਅੱਜ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ ਖ਼ਾਲਸਾ ਵੱਲੋਂ ਗਿਆਨੀ ਸਰਬਜੀਤ ਸਿੰਘ ਲੁਧਿਆਣਾ ਦੀਆਂ ਧਾਰਮਿਕ ਸੇਵਾਵਾਂ ਦੀ ਪ੍ਰਸੰਸਾ ਕੀਤੀ। ਉਨ੍ਹਾਂ ਵੱਲੋਂ ਗਿਆਨੀ ਜੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਗੱਲਬਾਤ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਬਿਕਰਮਜੀਤ ਸਿੰਘ ਖ਼ਾਲਸਾ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਦੇਸ਼-ਵਿਦੇਸ਼ ਵਿਚ ਜਾ ਕੇ ਸਿੱਖੀ ਦੀ ਆਨ-ਬਾਨ ਅਤੇ ਸ਼ਾਨ ਨੂੰ ਉੱਚਾ ਚੁੱਕ ਰਹੇ ਹਨ , ਜੋ ਕਿ ਪੂਰੀ ਕੌਮ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਚਾਰਕਾਂ ਦੇ ਯਤਨਾਂ ਨਾਲ ਹੀ ਅੱਜ ਸਾਡੀ ਨਵੀਂ ਪੀੜ੍ਹੀ ਵਿਦੇਸ਼ਾਂ ਵਿੱਚ ਵੀ ਆਪਣੀਆਂ ਜੜ੍ਹਾਂ ਅਤੇ ਗੁਰਮਤਿ ਰਹਿਣੀ-ਬਹਿਣੀ ਨਾਲ ਜੁੜੀ ਹੋਈ ਹੈ। ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਡਾ.ਜਗਰਾਜ ਸਿੰਘ ਰਾਜਗੜ੍ਹ, ਕਮਲਜੀਤ ਸਿੰਘ ਬਰ੍ਹਮੀ ਸਾਬਕਾ ਮੈਂਬਰ ਬਲਾਕ ਸੰਮਤੀ, ਜਸਪ੍ਰੀਤ ਸਿੰਘ ਸਿੱਧੂ, ਅਕਾਊਟੈਂਟ ਹਰਪ੍ਰੀਤ ਸਿੰਘ ਘੁੰਮਣ, ਖ਼ਜ਼ਾਨਚੀ ਹਰਮਿੰਦਰ ਸਿੰਘ ਭੂੰਦੜੀ, ਗੁਰਜੀਤ ਸਿੰਘ ਗੁੱਜਰਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਲਾ ਲਾਜਪਤ ਰਾਏ ਚੈਰੀਟੇਬਲ ਵੈੱਲਫੇਅਰ ਸੁਸਾਇਟੀ ਜਗਰਾਉਂ ਨੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਦਾ ਕੀਤਾ ਸਨਮਾਨ ਅਗਲੀ ਖ਼ਬਰ ਨੰਬਰਦਾਰ ਮਹਿਲਾਵਾਂ ਨੂੰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਪੰਜਾਬੀ ਵਿਰਸੇ ਦੀ ਪਹਿਚਾਣ ਫ਼ੁੱਲਕਾਰੀਆਂ ਨਾਲ ਸਨਮਾਨਿਤ ਤੀਆਂ ਦ...
Ad Position 24
No active advertisement