07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਲਾਲਾ ਲਾਜਪਤ ਰਾਏ ਚੈਰੀਟੇਬਲ ਵੈੱਲਫੇਅਰ ਸੁਸਾਇਟੀ ਜਗਰਾਉਂ ਨੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਦਾ ਕੀਤਾ ਸਨਮਾਨ

ਜਗਰਾਉਂ, 6 ਅਗਸਤ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਲਾਲਾ ਲਾਜਪਤ ਰਾਏ ਚੈਰੀਟੇਬਲ ਵੈੱਲਫੇਅਰ ਸੁਸਾਇਟੀ (ਰਜਿ.) ਜਗਰਾਉਂ ਵਲੋਂ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐੱਸ.

Ad Position 21
No active advertisement
ਅਜੀਤ ਡੈਸਕ 07-08-2026
ਜਗਰਾਉਂ, 6 ਅਗਸਤ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਲਾਲਾ ਲਾਜਪਤ ਰਾਏ ਚੈਰੀਟੇਬਲ ਵੈੱਲਫੇਅਰ ਸੁਸਾਇਟੀ (ਰਜਿ.) ਜਗਰਾਉਂ ਵਲੋਂ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਦਾ ਉਨ੍ਹਾਂ ਦੀਆਂ ਸ਼ਲਾਘਾਯੋਗ ਸੇਵਾਵਾਂ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਜਰਨਲ ਸਕੱਤਰ ਕਮਲਦੀਪ ਬਾਂਸਲ ਨੇ ਕਿਹਾ ਕਿ ਐੱਸ.ਐੱਸ.ਪੀ. ਡਾ. ਗੁਪਤਾ ਨੇ ਹਮੇਸ਼ਾ ਲੋਕਾਂ ਦੀ ਸੁਰੱਖਿਆ ਨੂੰ ਆਪਣੀ ਪਹਿਲ ਦਿੱਤੀ ਹੈ ਅਤੇ ਆਪਣੇ ਦਫ਼ਤਰ ਵਿੱਚ ਆਉਣ ਵਾਲੇ ਹਰ ਪੀੜਤ ਵਿਅਕਤੀ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਸੁਣ ਕੇ ਉਸ ਦਾ ਹੱਲ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਪ੍ਰਤੀ ਸਮਰਪਿਤ ਅਧਿਕਾਰੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਨੇ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ ਅਤੇ ਲੋਕਾਂ ਦੇ ਆਪਸੀ ਸਹਿਯੋਗ ਨਾਲ ਹੀ ਅਪਰਾਧਾਂ ’ਤੇ ਪਾਇਆ ਜਾ ਸਕਦਾ ਹੈ। ਇਸ ਮੌਕੇ ਸੰਸਥਾ ਦੇ ਵਾਈਸ ਪ੍ਰਧਾਨ ਅੰਕੁਸ਼ ਮਿੱਤਲ, ਖਜ਼ਾਨਚੀ ਮੋਹਿਤ ਗੋਇਲ, ਸਕਸ਼ਮ ਜੈਨ, ਰਿਸ਼ੀ ਮਾਰਿਆ, ਰੋਹਿਤ ਗੋਇਲ, ਸਮਾਜ ਸੇਵੀ ਕੈਪਟਨ ਨਰੇਸ਼ ਵਰਮਾ, ਸਤਪਾਲ ਸਿੰਘ ਦੇਹੜਕਾ, ਸੋਨੀ ਮੱਕੜ, ਸਾਹਿਲ ਗੁਪਤਾ ਅਤੇ ਰਜਿੰਦਰ ਜੈਨ ਕਾਕਾ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਵਲੋਂ ਵਿਜੇ ਦਾਨਵ ਦਾ ਜਗਰਾਉਂ ਪਹੁੰਚਣ ’ਤੇ ਸਨਮਾਨ ਅਗਲੀ ਖ਼ਬਰ ਅਮਰੀਕਾ ’ਚ ਧਰਮ ਦਾ ਪ੍ਰਚਾਰ ਕਰਕੇ ਵਤਨ ਪਰਤੇ ਸਿੱਖ ਪ੍ਰਚਾਰਕ ਸਰਬਜੀਤ ਸਿੰਘ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਨਤਮਸਤਕ ਹ...
Ad Position 24
No active advertisement