ਸਫ਼ਾਈ ਸੇਵਕ ਯੂਨੀਅਨ ਵਲੋਂ ਵਿਜੇ ਦਾਨਵ ਦਾ ਜਗਰਾਉਂ ਪਹੁੰਚਣ ’ਤੇ ਸਨਮਾਨ
ਜਗਰਾਉਂ, 6 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਦਲਿਤ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਵਿਜੇ ਦਾਨਵ ਦੀ ਜਗਰਾਉਂ ਫੇਰੀ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਸੂਬਾਈ ਆਗੂ ਅਰੁਣ ਗਿੱਲ ਦੀ ਅਗਵਾਈ ’ਚ ਸਫ਼ਾਈ ਸੇਵਕਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਦਿਆਂ ਉਮੀਦ ਜਤਾਈ ਕਿ ਉਹ ਦਲਿਤ ਭਾਈਚਾਰੇ ਅਤੇ ਸਫ਼ਾਈ ਸੇਵਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣਗੇ।
ਜਗਰਾਉਂ, 6 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਦਲਿਤ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਵਿਜੇ ਦਾਨਵ ਦੀ ਜਗਰਾਉਂ ਫੇਰੀ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਸੂਬਾਈ ਆਗੂ ਅਰੁਣ ਗਿੱਲ ਦੀ ਅਗਵਾਈ ’ਚ ਸਫ਼ਾਈ ਸੇਵਕਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਦਿਆਂ ਉਮੀਦ ਜਤਾਈ ਕਿ ਉਹ ਦਲਿਤ ਭਾਈਚਾਰੇ ਅਤੇ ਸਫ਼ਾਈ ਸੇਵਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣਗੇ। ਇਸ ਮੌਕੇ ਵਿਜੇ ਦਾਨਵ ਨੇ ਕਿਹਾ ਕਿ ਦਲਿਤ ਭਾਈਚਾਰੇ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਬੋਰਡ ਪੂਰੀ ਵਚਨਬੱਧਤਾ ਨਾਲ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਇਨਸਾਫ਼ ਅਤੇ ਬਰਾਬਰ ਦੇ ਮੌਕੇ ਮਿਲਣੇ ਚਾਹੀਦੇ ਹਨ ਅਤੇ ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਅਰੁਣ ਗਿੱਲ ਨੇ ਆਖਿਆ ਕਿ ਜਗਰਾਉਂ ਦੇ ਸਮੂਹ ਸਫਾਈ ਸੇਵਕ ਵਿਜੇ ਦਾਨਵ ਦੇ ਮੋਢੇ ਨਾਲ ਮੋਢਾ ਜੋੜਕੇ ਖੜ੍ਹੇ ਹਨ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਆਗੂ ਗੋਪੀ ਸ਼ਰਮਾ ਵੀ ਮੌਜੂਦ ਸਨ।