07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਲੋਕ ਸੇਵਾ ਸੁਸਾਇਟੀ ਨੇ ਦੋ ਸਕੂਲਾਂ ਨੂੰ ਜ਼ਰੂਰਤ ਦਾ ਸਾਮਾਨ ਤੇ ਕੁਰੀਸੀਆਂ ਦਿੱਤੀਆਂ

ਜਗਰਾਉਂ, 6 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਲੋਕ ਸੇਵਾ ਸੁਸਾਇਟੀ ਵਲੋਂ ਜਗਰਾਉਂ ਦੇ ਦੋ ਸਕੂਲਾਂ ਨੂੰ 32 ਕੁਰਸੀਆਂ ਦਿੱਤੀਆਂ ਗਈਆਂ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਦਨ ਲਾਲ ਅਰੋੜਾ, ਸੈਕਟਰੀ ਡਾ: ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਵਿੱਚ ਜਗਰਾਉਂ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਾਉਣ ਦੀ ਲੜੀ ਤਹਿਤ ਅੱਜ ਆਰ.

Ad Position 21
No active advertisement
ਅਜੀਤ ਡੈਸਕ 07-08-2026
ਜਗਰਾਉਂ, 6 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਲੋਕ ਸੇਵਾ ਸੁਸਾਇਟੀ ਵਲੋਂ ਜਗਰਾਉਂ ਦੇ ਦੋ ਸਕੂਲਾਂ ਨੂੰ 32 ਕੁਰਸੀਆਂ ਦਿੱਤੀਆਂ ਗਈਆਂ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਦਨ ਲਾਲ ਅਰੋੜਾ, ਸੈਕਟਰੀ ਡਾ: ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਵਿੱਚ ਜਗਰਾਉਂ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਾਉਣ ਦੀ ਲੜੀ ਤਹਿਤ ਅੱਜ ਆਰ.ਕੇ. ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਕਰਵਾਏ ਸਮਾਗਮ ਸਮੇਂ ਆਰ.ਕੇ. ਸਕੂਲ ਅਤੇ ਸਿੱਖ ਗਰਲਜ਼ ਸੀਨੀਅਰ ਸੈਕੰਡਡਰੀ ਸਕੂਲ ਜਗਰਾਉਂ ਨੂੰ 16-16 ਕੁਰਸੀਆਂ ਦਾਨ ਵਜੋਂ ਦਿੱਤੀਆਂ ਗਈਆਂ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਲੋਕ ਸੇਵਾ ਸੁਸਾਇਟੀ ਵੱਲੋਂ ਵਿੱਦਿਅਕ ਸੰਸਥਾਵਾਂ ਨੂੰ ਦਿੱਤੇ ਜਾ ਰਹੇ ਲੋੜੀਂਦੇ ਸਮਾਨ ਲਈ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਨੇ ਕਿਹਾ ਕਿ ਸੁਸਾਇਟੀ ਵੱਲੋਂ ਪਿਛਲੇ 31 ਸਾਲਾਂ ਤੋਂ ਸਮਾਜ ਸੇਵਾ ਦੇ ਕੰਮਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਲਗਾਤਾਰ ਸਮਾਜ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਪ੍ਰਿੰਸੀਪਲ ਸੀਮਾ ਸ਼ਰਮਾ, ਕੈਪਟਨ ਨਰੇਸ਼ ਵਰਮਾ, ਸੁਨੀਲ ਮੱਕੜ, ਸੁਮਨ ਰਾਣੀ, ਵਿਜੇ ਕੁਮਾਰੀ, ਬੇਅੰਤ ਕੌਰ, ਰਜਿੰਦਰ ਜੈਨ ਕਾਕਾ, ਕੰਵਲ ਕੱਕੜ, ਸਤੀਸ਼ ਕਟਾਰੀਆ, ਕਪਿਲ ਸ਼ਰਮਾ, ਜਸਵੰਤ ਸਿੰਘ, ਅਨਿਲ ਮਲਹੋਤਰਾ, ਗੋਪਾਲ ਗੁਪਤਾ, ਬਿਕਰਮ ਬਾਂਸਲ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗਰੀਨ ਪੰਜਾਬ ਮਿਸ਼ਨ ਟੀਮ ਤੇ ਵੱਟਰੁੱਖ ਫੈੱਡਰੇਸ਼ਨ ਨੇ ਪਿੰਡ ਗਾਲਿਬ ਕਲਾਂ ’ਚ ਵਿਰਾਸਤੀ ਬੂਟੇ ਲਗਾਏ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਵਲੋਂ ਵਿਜੇ ਦਾਨਵ ਦਾ ਜਗਰਾਉਂ ਪਹੁੰਚਣ ’ਤੇ ਸਨਮਾਨ
Ad Position 24
No active advertisement