ਥਾਣਾ ਸੁਧਾਰ ਮੁਖੀ ਕੁਲਵਿੰਦਰ ਸਿੰਘ ਦਾ ਸਾਬਕਾ ਸਰਪੰਚ ਦਿਓਲ ਵਲੋਂ ਸਨਮਾਨ
ਗੁਰੂਸਰ ਸੁਧਾਰ, 6 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਬੋਪਾਰਾਏ ਕਲਾਂ ਦੇ ਸਾਬਕਾ ਸਰਪੰਚ ਇੰਦਰਜੀਤ ਸਿੰਘ ਦਿਓਲ ਵਲੋਂ ਥਾਣਾ ਸੁਧਾਰ ਦੇ ਨਵੇਂ ਮੁਖੀ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਬਤੌਰ ਐੱਸ. ਐੱਚ.
ਗੁਰੂਸਰ ਸੁਧਾਰ, 6 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਬੋਪਾਰਾਏ ਕਲਾਂ ਦੇ ਸਾਬਕਾ ਸਰਪੰਚ ਇੰਦਰਜੀਤ ਸਿੰਘ ਦਿਓਲ ਵਲੋਂ ਥਾਣਾ ਸੁਧਾਰ ਦੇ ਨਵੇਂ ਮੁਖੀ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਬਤੌਰ ਐੱਸ.ਐੱਚ.ਓ. ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ ਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਸ: ਇੰਦਰਜੀਤ ਸਿੰਘ ਦਿਓਲ ਨੇ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਅਤੇ ਕਿਹਾ ਕਿ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਆਪਣੀ ਸਰਵਿਸ ਦੌਰਾਨ ਇਮਾਨਦਾਰੀ, ਨਿਰਪੱਖਤਾ ਅਤੇ ਬੇਦਾਗ਼ ਕਾਰਗੁਜ਼ਾਰੀ ਨਾਲ ਲੋਕਾਂ ਦਾ ਭਰੋਸਾ ਜਿੱਤਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਥਾਣਾ ਸੁਧਾਰ ਦੀ ਕਾਰਗੁਜ਼ਾਰੀ ਹੋਰ ਵੀ ਪ੍ਰਭਾਵਸ਼ਾਲੀ ਬਣੇਗੀ ਅਤੇ ਲੋਕਾਂ ਨੂੰ ਨਿਰਪੱਖ ਇਨਸਾਫ਼ ਮਿਲੇਗਾ। ਥਾਣਾ ਮੁਖੀ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਸਾਬਕਾ ਸਰਪੰਚ ਇੰਦਰਜੀਤ ਸਿੰਘ ਦਿਓਲ ਦਾ ਧੰਨਵਾਦ ਕੀਤਾ ਤੇ ਸਮਾਜ ਦੇ ਹਰ ਵਰਗ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਦਕਾ ਹੀ ਅਪਰਾਧ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕਦਾ ਹੈ। ਇਸ ਮੌਕੇ ਨਵਰਾਜ ਸਿੰਘ ਦਿਓਲ ਵੀ ਹਾਜ਼ਰ ਸਨ।