06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ 3 ਏ.ਐੱਸ.ਆਈ. ਸਬ-ਇੰਸਪੈਕਟਰ ਤੇ 7 ਹੈੱਡ ਕਾਂਸਟੇਬਲ ਤਰੱਕੀ ਪਾ ਕੇ ਏ.ਐੱਸ.ਆਈ. ਬਣੇ

ਜਗਰਾਉਂ, 6 ਅਗਸਤ (ਗਾਲਿਬ, ਮਲਕ)-ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪੁਲਿਸ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ 10 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਰੱਕੀ ਦਿੱਤੀ ਹੈ। ਇੰਨ੍ਹਾਂ ਵਿੱਚ ਤਿੰਨ ਅਧਿਕਾਰੀਆਂ ਨੂੰ ਸਬ-ਇੰਸਪੈਕਟਰ (ਐੱਸ.

Ad Position 21
No active advertisement
ਅਜੀਤ ਡੈਸਕ 07-08-2026
ਜਗਰਾਉਂ, 6 ਅਗਸਤ (ਗਾਲਿਬ, ਮਲਕ)-ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪੁਲਿਸ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ 10 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਰੱਕੀ ਦਿੱਤੀ ਹੈ। ਇੰਨ੍ਹਾਂ ਵਿੱਚ ਤਿੰਨ ਅਧਿਕਾਰੀਆਂ ਨੂੰ ਸਬ-ਇੰਸਪੈਕਟਰ (ਐੱਸ.ਆਈ.) ਅਤੇ ਸੱਤ ਹੈੱਡ ਕਾਂਸਟੇਬਲਾਂ ਨੂੰ ਤਰੱਕੀ ਦੇ ਕੇ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਬਣਾਇਆ ਗਿਆ ਹੈ। ਤਰੱਕੀ ਤੋਂ ਬਾਅਦ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਨੇ ਸਾਰੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਟਾਰ ਲਾਏ। ਸਬ-ਇੰਸਪੈਕਟਰ ਦੇ ਅਹੁਦੇ ’ਤੇ ਤਰੱਕੀ ਪਾਉਣ ਵਾਲੇ ਅਧਿਕਾਰੀਆਂ ਵਿੱਚ ਰਾਜਵੀਰ ਸਿੰਘ, ਰਣਧੀਰ ਸਿੰਘ ਅਤੇ ਸੁਖਵਿੰਦਰ ਸਿੰਘ ਸ਼ਾਮਿਲ ਹਨ। ਇਸ ਤਰ੍ਹਾਂ ਹੈੱਡ ਕਾਂਸਟੇਬਲ ਤੋਂ ਏ.ਐੱਸ.ਆਈ. ਬਣੇ ਅਧਿਕਾਰੀਆਂ ਵਿੱਚ ਉਪਕਾਰ ਸਿੰਘ, ਪਵਨਦੀਪ ਸਿੰਘ, ਸੁਖਦੇਵ ਸਿੰਘ, ਜਸਪ੍ਰੀਤ ਸਿੰਘ, ਸੁਖਦੇਵ ਸਿੰਘ, ਜਸਵਿੰਦਰ ਸਿੰਘ ਅਤੇ ਕਮਲਜੀਤ ਸਿੰਘ ਸ਼ਾਮਿਲ ਹਨ। ਤਰੱਕੀ ਪਾਉਣ ਵਾਲਿਆਂ ਵਿੱਚ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਦੇ ਰੀਡਰ ਉਪਕਾਰ ਸਿੰਘ ਵੀ ਸ਼ਾਮਿਮਲ ਹਨ। ਉਪਕਾਰ ਸਿੰਘ ਨੇ ਹਾਲ ਹੀ ਵਿੱਚ ਪੀਏਪੀ ਅਕੈਡਮੀ ਫਿਲੌਰ ਤੋਂ ਤਿੰਨ ਮਹੀਨੇ ਦਾ ਪ੍ਰੋਫੈਸ਼ਨਲ ਟ੍ਰੇਨਿੰਗ ਕੋਰਸ ਪੂਰਾ ਕਰਕੇ ਵਾਪਸੀ ਕੀਤੀ ਹੈ। ਟ੍ਰੇਨਿੰਗ ਪੂਰੀ ਕਰਨ ਤੋਂ ਕੁਝ ਹੀ ਸਮੇਂ ਬਾਅਦ ਉਨ੍ਹਾਂ ਨੂੰ ਤਰੱਕੀ ਮਿਲਣ ਨਾਲ ਉਨ੍ਹਾਂ ਦੇ ਪਰਿਵਾਰ, ਸਹਿਕਰਮੀਆਂ ਅਤੇ ਸ਼ੁਭਚਿੰਤਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਨੇ ਖੁਦ ਉਨ੍ਹਾਂ ਦੇ ਮੋਢਿਆਂ ’ਤੇ ਸਟਾਰ ਲਗਾ ਕੇ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਹਲਕਾ ਦਾਖਾ ’ ਚ ‘ ਹਰ ਬੂਥ ਕਾਂਗਰਸ ਮਜ਼ਬੂਤ ’ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਸਫ਼ਲ ਰਿਹਾ ਅਗਲੀ ਖ਼ਬਰ ਦੇਤਵਾਲ ’ਚ ਤੀਆਂ ਤੀਜ ਪ੍ਰੋਗਰਾਮ ’ਤੇ ਕੁੜੀਆਂ-ਮੁਟਿਆਰਾਂ ਨੇ ਗਿੱਧੇ ਦੀ ਧਮਾਲ ਪਾਈ
Ad Position 24
No active advertisement