06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪਾਵਰਕਾਮ ਡਵੀਜ਼ਨ ਅੱਡਾ ਦਾਖਾ ਵਿਖੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਮੁੱਲਾਂਪੁਰ-ਦਾਖਾ, 6 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪਾਵਰਕਾਮ ਡਵੀਜ਼ਨ ਅੱਡਾ ਦਾਖਾ ਪੈਨਸ਼ਨਰਜ਼ ਐਸੋਸ਼ੀਏਸ਼ਨ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਜਗਤਾਰ ਸਿੰਘ ਸੇਖੂਪੁਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਡਵੀਜ਼ਨ ਸਕੱਤਰ ਚਰਨ ਸਿੰਘ ਸੁਧਾਰ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਮਾਨਯੋਗ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (ਡੀ.

Ad Position 21
No active advertisement
ਅਜੀਤ ਡੈਸਕ 07-08-2026
ਮੁੱਲਾਂਪੁਰ-ਦਾਖਾ, 6 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪਾਵਰਕਾਮ ਡਵੀਜ਼ਨ ਅੱਡਾ ਦਾਖਾ ਪੈਨਸ਼ਨਰਜ਼ ਐਸੋਸ਼ੀਏਸ਼ਨ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਜਗਤਾਰ ਸਿੰਘ ਸੇਖੂਪੁਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਡਵੀਜ਼ਨ ਸਕੱਤਰ ਚਰਨ ਸਿੰਘ ਸੁਧਾਰ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਮਾਨਯੋਗ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (ਡੀ.ਏ.) ਦੀ ਕਿਸ਼ਤ ਅਤੇ ਬਕਾਇਆ ਜਾਰੀ ਕਰਨ ਦੇ ਦਿੱਤੇ ਫ਼ੈਸਲੇ ਦਾ ਭਰਵਾਂ ਸਵਾਗਤ ਕੀਤਾ ਗਿਆ। ਸਮੁੱਚੇ ਪੈਨਸ਼ਨਰਾਂ ਨੇ ਐਲਾਨ ਕੀਤਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਡੀ.ਏ. ਜਾਰੀ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲੀ ਅਤੇ ਹੋਰ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਹੋ ਰਹੀ ਸੂਬਾ ਪੱਧਰੀ ਰੈਲੀ ਵਿੱਚ ਦਾਖਾ ਡਵੀਜ਼ਨ ਤੋਂ ਵੱਡੀ ਗਿਣਤੀ ਵਿੱਚ ਪੈਨਸ਼ਨਰ ਸ਼ਾਮਿਲ ਹੋਣਗੇ। ਮੀਟਿੰਗ ਦੌਰਾਨ ਸੀਨੀਅਰ ਆਗੂ ਕੰਵਲਜੀਤ ਖੰਨਾ ਨੇ ਪੈਨਸ਼ਨਰ ਸਾਥੀਆਂ ਨੂੰ 12 ਅਗਸਤ ਨੂੰ ਮਹਿਲ ਕਲਾਂ ਵਿਖੇ ਹੋਣ ਵਾਲੇ ਸ਼ਹੀਦ ਕਿਰਨਜੀਤ ਕੌਰ ਯਾਦਗਾਰੀ ਸਮਾਗਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਐਸੋਸੀਏਸ਼ਨ ਵਲੋਂ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਇਸ ਸਮਾਗਮ ਵਿੱਚ ਵੀ ਭਰਵੀਂ ਸ਼ਿਰਕਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੀਟਿੰਗ ਵਿੱਚ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਬਾਰੇ ਵੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਜਥੇਬੰਦੀ ਦੇ ਆਗੂਆਂ ਨੇ ਇਸ ਸਮਝੌਤੇ ਨੂੰ ਦੇਸ਼ ਦੀ ਆਰਥਿਕ ਗੁਲਾਮੀ ਦਾ ਦਸਤਾਵੇਜ਼ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ। ਇਸ ਮੌਕੇ ਭੁਪਿੰਦਰ ਸਿੰਘ ਮੋਹੀ, ਦਰਸ਼ਨ ਸਿੰਘ ਸਹੌਲੀ, ਸੁਰੇਸ਼ ਕੁਮਾਰ, ਗੁਰਮੀਤ ਸਿੰਘ, ਬਲਬੀਰ ਸਿੰਘ ਟੂਸਾ, ਸੁਰਜੀਤ ਸਿੰਘ ਬੁਢੇਲ, ਰਾਧੇ ਸ਼ਿਆਮ ਹੋਰ ਮੌਜੂਦ ਸਨ। ਕੈਪਸ਼ਨ: ਪਾਵਰਕਾਮ ਡਵੀਜ਼ਨ ਅੱਡਾ ਦਾਖਾ ਪੈਨਸ਼ਨਰਜ਼ ਐਸੋਸ਼ੀਏਸ਼ਨ ਦੀ ਮੀਟਿੰਗ ਸਮੇਂ ਪ੍ਰਧਾਨ ਜਗਤਾਰ ਸਿੰਘ ਸੇਖੂਪੁਰਾ, ਕੰਵਲਜੀਤ ਖੰਨਾ, ਹੋਰ। ਤਸਵੀਰ: ਕ੍ਰਿਪਾਲ ਹੰਬੜਾਂ
Ad Position 22
No active advertisement
ਪਿਛਲੀ ਖ਼ਬਰ ਰਾਊਵਾਲ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਨਗਰ ਕੌਂਸਲ ਜਗਰਾਉਂ ਦੀ ਹਾਊਸ ਮੀਟਿੰਗ
Ad Position 24
No active advertisement