ਐਤੀਆਣਾ ਦੀਆਂ ਮੋਟਰਾਂ ਦੇ ਬਿਜਲੀ ਕੁਨੈਕਸ਼ਨਾਂ ਦਾ ਮੁੱਦਾ ਵਿਧਾਨ ਸਭਾ ਵਿਚ ਗੂੰਜਿਆ
ਹਲਵਾਰਾ, 7 ਅਗਸਤ (ਮਨਦੀਪ ਸਿੰਘ ਉੱਭੀ) ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪਿੰਡ ਐਤੀਆਣਾ ਵਾਸੀਆਂ ਨਾਲ ਜੁੜਿਆ ਲੰਬੇ ਸਮੇਂ ਤੋਂ ਲਟਕਿਆ ਟਿਊਬਵੈੱਲਾਂ ਦੇ ਬਿਜਲੀ ਕਨੈਕਸ਼ਨਾਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਸਰਕਾਰ ਦਾ ਧਿਆਨ ਇਸ ਵੱਲ ਖਿੱਚਿਆ। ਉਨ੍ਹਾਂ ਹਲਵਾਰਾ ਸਿਵਲ ਏਅਰਪੋਰਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਕਾਰਨ ਪ੍ਰਭਾਵਿਤ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਸਦਨ ਨੂੰ ਜਾਣੂ ਕਰਵਾਇਆ।
ਵ
ਵਿਧਾਨ ਸਭਾ ’ਚ ਵੱਖ-ਵੱਖ ਮੁੱਦਿਆਂ ਦੇ ਸਬੰਧ ’ਚ ਬੋਲਦੇ ਹੋਏ ਵਿਧਾਇਕ ਹਾਕਮ ਸਿੰਘ ਠੇਕੇਦਾਰ। ਅਜੀਤ ਤਸਵੀਰ
08-08-2026
ਹਲਵਾਰਾ, 7 ਅਗਸਤ (ਮਨਦੀਪ ਸਿੰਘ ਉੱਭੀ) ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪਿੰਡ ਐਤੀਆਣਾ ਵਾਸੀਆਂ ਨਾਲ ਜੁੜਿਆ ਲੰਬੇ ਸਮੇਂ ਤੋਂ ਲਟਕਿਆ ਟਿਊਬਵੈੱਲਾਂ ਦੇ ਬਿਜਲੀ ਕਨੈਕਸ਼ਨਾਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਸਰਕਾਰ ਦਾ ਧਿਆਨ ਇਸ ਵੱਲ ਖਿੱਚਿਆ। ਉਨ੍ਹਾਂ ਹਲਵਾਰਾ ਸਿਵਲ ਏਅਰਪੋਰਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਕਾਰਨ ਪ੍ਰਭਾਵਿਤ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਸਦਨ ਨੂੰ ਜਾਣੂ ਕਰਵਾਇਆ। ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਦੱਸਿਆ ਕਿ ਹਲਵਾਰਾ ਸਿਵਲ ਏਅਰਪੋਰਟ ਲਈ 161 ਏਕੜ ਜ਼ਮੀਨ ਐਕਵਇਰ ਕੀਤੀ ਗਈ ਸੀ। ਇਸ ਦੌਰਾਨ ਪ੍ਰਭਾਵਿਤ ਟਿਊਬਵੈੱਲਾਂ ਦੇ ਬਿਜਲੀ ਕਨੈਕਸ਼ਨਾਂ ਦੀ ਬਦਲੀ ਦਾ ਕੰਮ ਤਾਂ ਕੀਤਾ ਗਿਆ, ਪਰ ਕੁਝ ਟਿਊਬਵੈੱਲਾਂ ਦੇ ਬਿਜਲੀ ਕਨੈਕਸ਼ਨ ਅਜੇ ਵੀ ਬਦਲੇ ਜਾਣ ਤੋਂ ਰਹਿ ਗਏ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਉਪਰੰਤ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਬੰਧਿਤ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੂੰ ਜਵਾਬ ਦੇਣ ਲਈ ਕਿਹਾ। ਮੰਤਰੀ ਨੇ ਸਦਨ ਵਿੱਚ ਭਰੋਸਾ ਦਿਵਾਇਆ ਕਿ ਬਾਕੀ ਰਹਿੰਦੇ ਟਿਊਬਵੈੱਲਾਂ ਦੇ ਬਿਜਲੀ ਕਨੈਕਸ਼ਨਾਂ ਦੀ ਬਦਲੀ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇਗਾ। ਇਸ ਭਰੋਸੇ ਤੋਂ ਬਾਅਦ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਸਰਕਾਰ ਦਾ ਧੰਨਵਾਦ ਕੀਤਾ। ਵਿਧਾਨ ਸਭਾ ਵਿਚ ਇਹ ਮੁੱਦਾ ਗੂੰਜਣ ਤੋਂ ਬਾਅਦ ਪਿੰਡ ਐਤੀਆਣਾ ਦੇ ਸਾਬਕਾ ਸਰਪੰਚ ਲਖਵੀਰ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ ਗਿੱਲ, ਸੁਸਾਇਟੀ ਪ੍ਰਧਾਨ ਇੰਦਰਜੀਤ ਸਿੰਘ ਸਿੱਧੂ ਅਤੇ ਸਮੂਹ ਨਗਰ ਨਿਵਾਸੀਆਂ ਨੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਹੁਣ ਇਹ ਲੰਬੇ ਸਮੇਂ ਤੋਂ ਲਟਕਿਆ ਮਸਲਾ ਜਲਦੀ ਹੱਲ ਹੋ ਜਾਵੇਗਾ। ਰਾਏਕੋਟ ’ਚ ਅਦਾਲਤੀ ਕੰਪਲੈਕਸ ਦੀ ਉਸਾਰੀ ਤੁਰੰਤ ਸ਼ੁਰੂ ਕਰਨ ਦੀ ਕੀਤੀ ਮੰਗ ਰਾਏਕੋਟ, (ਸੁਸ਼ੀਲ) ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਅੱਜ ਰਾਏਕੋਟ ਵਿਖੇ ਬਣਨ ਵਾਲੇ ਅਦਾਲਤੀ ਕੰਪਲੈਕਸ ਦੀ ਉਸਾਰੀ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਸਰਕਾਰ ਦੇ ਧਿਆਨ ਵਿਚ ਲਿਆਂਉਦੇ ਹੋਏ ਇਸ ਦੀ ਉਸਾਰੀ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ। ਵਿਧਾਨ ਸਭਾ ’ਚ ਬੋਲਦਿਆਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਆਖਿਆ ਕਿ ਰਾਏਕੋਟ ਵਿਖੇ ਅਦਾਲਤੀ ਕੰਪਲੈਕਸ ਦੀ ਉਸਾਰੀ ਦਾ ਪ੍ਰੋਜੈਕਟ ਲੰਬੇ ਸਮੇਂ ਤੋਂ ਅਧੂਰਾ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਅਦਾਲਤੀ ਕੰਪਲੈਕਸ ਲਈ ਪੌਣੇ ਤਿੰਨ ਏਕੜ ਜ਼ਮੀਨ ਮੁਹੱਈਆ ਕਰਵਾਈ ਜਾ ਚੁੱਕੀ ਹੈ, ਜੇਕਰ ਹੋਰ ਜ਼ਮੀਨ ਦੀ ਲੋੜ ਹੋਵੇਗੀ ਤਾਂ ਉਹ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜੁਡੀਸ਼ੀਅਲ ਕੰਪਲੈਕਸ ਲਈ ਨਿਸ਼ਾਨਦੇਹੀ ਅਤੇ ਜ਼ਮੀਨ ਨਾਲ ਸਬੰਧਤ ਬਾਕੀ ਰਹਿੰਦੀਆਂ ਸਰਕਾਰੀ ਪ੍ਰਕਿਰਿਆਵਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਪ੍ਰੋਜੈਕਟ ਦੀ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾ ਸਕੇ। ਵਿਧਾਇਕ ਦੇ ਇਸ ਸਵਾਲ ਦਾ ਜਵਾਬ ਦਿੰਦੇ ਹੋਏ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਜ਼ਮੀਨ ਪ੍ਰਾਪਤੀ ਦੀ ਕਾਰਵਾਈ ਮੁਕੰਮਲ ਹੋਣ ਉਪਰੰਤ ਅਦਾਲਤੀ ਕੰਪਲੈਕਸ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।