ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦੇ ਵਿਦਿਆਰਥੀਆਂ ਨੇ ਪੀ.ਐੱਸ.ਈ.ਬੀ. ਦੀਆਂ ਬੈਡਮਿੰਟਨ ਖੇਡਾਂ ’ਚ ਮਾਰੀਆਂ ਮੱਲਾਂ
ਜਗਰਾਉਂ, 7 ਅਗਸਤ (ਵਿਨੋਦ ਕੁਮਾਰ)-ਸਪਰਿੰਗ ਡਿਊ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਿੰਡ ਰਾਮਗੜ੍ਹ ਭੁੱਲਰ, ਗਿੱਦੜਵਿੰਡੀ ਅਤੇ ਭੰਮੀਪੁਰਾ ਵਿਖੇ ਕਰਵਾਏ ਗਏ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਲੜਕਿਆਂ ਅਤੇ ਲੜਕੀਆਂ ਦੀਆਂ ਖੋ-ਖੋ, ਵਾਲੀਬਾਲ ਅਤੇ ਫੁੱਟਬਾਲ ਟੀਮਾਂ ਨੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲਿਆ ਅਤੇ ਕਈ ਮੁਕਾਬਲਿਆਂ ਵਿੱਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ।
ਸ
ਸਪਰਿੰਗ ਡਿਊ ਸਕੂਲ ਦੇ ਵਿਦਿਆਰਥੀ ਵੱਖ-ਵੱਖ ਖੇਡਾਂ ਦੇ ਜ਼ੋਨਲ ਮੁਕਾਬਲਿਆਂ ਵਿੱਚ ਚਮਕੇ
ਪੀ.ਐੱਸ.ਈ.ਬੀ. ਬੈਡਮਿੰਟਨ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦੇ ਜੇਤੂ ਖਿਡਾਰੀ ਨਾਲ ਡੀ.ਪੀ.ਈ. ਅਧਿਆਪਕ। ਤਸਵੀਰ: ਕੁਲਦੀਪ ਸਿੰਘ ਮਾਨ
08-08-2026
ਜਗਰਾਉਂ, 7 ਅਗਸਤ (ਵਿਨੋਦ ਕੁਮਾਰ)-ਸਪਰਿੰਗ ਡਿਊ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਿੰਡ ਰਾਮਗੜ੍ਹ ਭੁੱਲਰ, ਗਿੱਦੜਵਿੰਡੀ ਅਤੇ ਭੰਮੀਪੁਰਾ ਵਿਖੇ ਕਰਵਾਏ ਗਏ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਲੜਕਿਆਂ ਅਤੇ ਲੜਕੀਆਂ ਦੀਆਂ ਖੋ-ਖੋ, ਵਾਲੀਬਾਲ ਅਤੇ ਫੁੱਟਬਾਲ ਟੀਮਾਂ ਨੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲਿਆ ਅਤੇ ਕਈ ਮੁਕਾਬਲਿਆਂ ਵਿੱਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ। ਅੰਡਰ-14 ਲੜਕੀਆਂ ਦੀ ਫੁੱਟਬਾਲ ਟੀਮ ਨੇ ਤੀਜਾ ਸਥਾਨ, ਅੰਡਰ-19 ਲੜਕੀਆਂ ਦੀ ਫੁੱਟਬਾਲ ਟੀਮ ਨੇ ਦੂਜਾ ਸਥਾਨ, ਅੰਡਰ-19 ਲੜਕੀਆਂ ਦੀ ਖੋ-ਖੋ ਟੀਮ ਨੇ ਦੂਜਾ ਸਥਾਨ ਅਤੇ ਅੰਡਰ-14 ਲੜਕੀਆਂ ਦੀ ਵਾਲੀਬਾਲ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਚਮਕਾਇਆ। ਸਕੂਲ ਦੇ ਖੇਡ ਅਧਿਆਪਕਾਂ ਜਗਦੀਪ ਸਿੰਘ, ਲਖਵੀਰ ਸਿੰਘ ਅਤੇ ਕੁਲਜੀਤ ਕੌਰ ਦੀ ਅਗਵਾਈ ਅਤੇ ਲਗਾਤਾਰ ਅਭਿਆਸ ਸਦਕਾ ਵਿਦਿਆਰਥੀਆਂ ਨੇ ਇਹ ਉਪਲੱਬਧੀਆਂ ਹਾਸਲ ਕੀਤੀਆਂ। ਸਕੂਲ ਪ੍ਰਬੰਧਕਾਂ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਹੋਰ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ। ਪ੍ਰਿੰਸੀਪਲ ਸ਼੍ਰੀਮਤੀ ਰੀਨਾ ਜੈਦਕਾ ਅਤੇ ਵਾਈਸ ਪ੍ਰਿੰਸੀਪਲ ਬੇਅੰਤ ਬਾਵਾ ਨੇ ਕਿਹਾ ਕਿ ਸਪਰਿੰਗ ਡਿਊ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਜੇਤੂ ਟੀਮਾਂ, ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਮਿਹਨਤ, ਅਨੁਸ਼ਾਸਨ ਅਤੇ ਟੀਮ ਵਰਕ ਦਾ ਨਤੀਜਾ ਹੈ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਵਿਦਿਆਰਥੀ ਆਉਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਇਸ ਮੌਕੇ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦੁਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੱਧੂ ਯੂ.ਐੱਸ.ਏ. ਹਾਜ਼ਰ ਸਨ।