ਰਾਏਕੋਟ ਬੱਸ ਸਟੈਂਡ ਦੇ ਨੇੜੇ ਬਣੇ ਕੂੜੇ ਦੇ ਡੰਪ ਦੀ ਹਾਲਤ ਬਦ ਤੋਂ ਬਦਤਰ, ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ
ਰਾਏਕੋਟ, 7 ਅਗਸਤ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੇ ਭਾਈ ਨੂਰਾ ਮਾਹੀ ਬੱਸ ਸਟੈਂਡ ਦੀ ਪਿਛਲੀ ਸਾਈਡ ਅਤੇ ਨਾਨਕਸਰ ਠਾਠ ਰੋਡ ਨਾਲ ਜੁੜ੍ਹਦੀ ਸੜਕ ’ਤੇ ਸਥਿਤ ਨਗਰ ਕੌਂਸਲ ਰਾਏਕੋਟ ਦੇ ਕੂੜੇ ਦੇ ਡੰਪ ਦੀ ਹਾਲਤ ਬਦ ਤੋਂ ਬਦਤਰ ਹੋਣ ਕਾਰਨ ਆਸ-ਪਾਸ ਦੇ ਵਸਨੀਕਾਂ, ਸਥਾਨਕ ਦੁਕਾਨਦਾਰਾਂ ਅਤੇ ਇੱਥੋਂ ਲੰਘਣ ਵਾਲੇ ਆਮ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੂੜੇ ਦੇ ਵੱਡੇ ਢੇਰਾਂ ਅਤੇ ਇਸ ਤੋਂ ਉੱਠਦੀ ਬਦਬੂ ਕਾਰਨ ਆਸ-ਪਾਸ ਦੇ ਇਲਾਕੇ ਵਿਚ ਗੰਭੀਰ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ।
ਚ
ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ, ‘ਆਪ’ ਆਗੂ ਗੁਰਸੇਵਕ ਸਿੰਘ ਤੂਰ ਸਵੱਦੀ ਤੇ ਨੰਬਰਦਾਰ ਬਲਜੀਤ ਸਿੰਘ ਤੂਰ।
ਭਾਈ ਨੂਰਾ ਮਾਹੀ ਬੱਸ ਸਟੈਂਡ ਰਾਏਕੋਟ ਦੇ ਪਿਛਲੇ ਪਾਸੇ ਅਤੇ ਨਾਨਕਸਰ ਠਾਠ ਰੋਡ ਨਾਲ ਜੁੜ੍ਹਦੀ ਸੜਕ ’ਤੇ ਕੂੜੇ ਦੇ ਡੰਪ ’ਚ ਫੈਲੀ ਗੰਦਗੀ ਦੀ ਮੂੰਹ ਬੋਲਦੀ ਤਸਵੀਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ
ਸਪਰਿੰਗ ਡਿਊ ਸਕੂਲ ਦੇ ਵਿਦਿਆਰਥੀ ਵੱਖ-ਵੱਖ ਖੇਡਾਂ ਦੇ ਜ਼ੋਨਲ ਮੁਕਾਬਲਿਆਂ ਵਿੱਚ ਚਮਕੇ
08-08-2026
ਰਾਏਕੋਟ, 7 ਅਗਸਤ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੇ ਭਾਈ ਨੂਰਾ ਮਾਹੀ ਬੱਸ ਸਟੈਂਡ ਦੀ ਪਿਛਲੀ ਸਾਈਡ ਅਤੇ ਨਾਨਕਸਰ ਠਾਠ ਰੋਡ ਨਾਲ ਜੁੜ੍ਹਦੀ ਸੜਕ ’ਤੇ ਸਥਿਤ ਨਗਰ ਕੌਂਸਲ ਰਾਏਕੋਟ ਦੇ ਕੂੜੇ ਦੇ ਡੰਪ ਦੀ ਹਾਲਤ ਬਦ ਤੋਂ ਬਦਤਰ ਹੋਣ ਕਾਰਨ ਆਸ-ਪਾਸ ਦੇ ਵਸਨੀਕਾਂ, ਸਥਾਨਕ ਦੁਕਾਨਦਾਰਾਂ ਅਤੇ ਇੱਥੋਂ ਲੰਘਣ ਵਾਲੇ ਆਮ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੂੜੇ ਦੇ ਵੱਡੇ ਢੇਰਾਂ ਅਤੇ ਇਸ ਤੋਂ ਉੱਠਦੀ ਬਦਬੂ ਕਾਰਨ ਆਸ-ਪਾਸ ਦੇ ਇਲਾਕੇ ਵਿਚ ਗੰਭੀਰ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ। ਇਸ ਗੰਭੀਰ ਮੁੱਦੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਸਰਕਲ ਸ਼ਹਿਰੀ ਰਾਏਕੋਟ ਦੇ ਪ੍ਰਧਾਨ ਜਗਦੇਵ ਸਿੰਘ ਸੈਂਭੀ ਨੇ ਨਗਰ ਕੌਂਸਲ ਰਾਏਕੋਟ ਦੀ ਕਾਰਜਪ੍ਰਣਾਲੀ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਆਖਿਆ ਕਿ ਸੂਬੇ ਭਰ ’ਚ ਸਫਾਈ ਸੇਵਕਾਂ ਦੀ ਲੰਮੇ ਸਮੇਂ ਤੱਕ ਚੱਲੀ ਹੜ੍ਹਤਾਲ ਕਾਰਨ ਜਿੱਥੇ ਪਹਿਲਾਂ ਹੀ ਸਫ਼ਾਈ ਪ੍ਰਬੰਧਾਂ ਦਾ ਪੂਰੀ ਤਰ੍ਹਾਂ ਜਨਾਜ਼ਾ ਨਿਕਲ ਚੁੱਕਾ ਹੈ, ਉੱਥੇ ਹੀ ਨਗਰ ਕੌਂਸਲ ਰਾਏਕੋਟ ਸਫ਼ਾਈ ਅਤੇ ਕੂੜਾ ਚੁੱਕਣ ਦੇ ਬਦਲਵੇਂ ਪ੍ਰਬੰਧ ਚਲਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਪ੍ਰਧਾਨ ਜਗਦੇਵ ਸਿੰਘ ਸੈਂਭੀ ਨੇ ਦੱਸਿਆ ਕਿ ਇਹ ਉਕਤ ਸੜਕ ਨਾਨਕਸਰ ਠਾਠ ਧਾਰਮਿਕ ਅਸਥਾਨ ਵੱਲ ਜਾਂਦੀ ਹੈ, ਜਿੱਥੇ ਰੋਜ਼ਾਨਾ ਸੈਂਕੜੇ ਵਾਹਨ ਅਤੇ ਸ਼ਰਧਾਲੂ ਲੰਘਦੇ ਹਨ। ਬੱਸ ਸਟੈਂਡ ਦੇ ਬਿਲਕੁਲ ਨਜ਼ਦੀਕ ਹੋਣ ਕਰਕੇ ਇੱਥੇ ਯਾਤਰੀਆਂ ਅਤੇ ਆਮ ਜਨਤਾ ਦੀ ਹਮੇਸ਼ਾ ਚਹਿਲ-ਪਹਿਲ ਰਹਿੰਦੀ ਹੈ ਪਰ ਡੰਪ ਦੀ ਬਦਹਾਲੀ ਕਾਰਨ ਕੂੜਾ ਹੁਣ ਮੁੱਖ ਸੜਕ ਤੱਕ ਫੈਲਣਾ ਸ਼ੁਰੂ ਹੋ ਗਿਆ ਹੈ, ਜਿਸ ਨਾਲ ਆਵਾਜਾਈ ਵਿਚ ਵਿਘਨ ਪੈ ਰਿਹਾ ਹੈ। ਇਸ ਤੋਂ ਇਲਾਵਾ ਕੂੜੇ ਦੇ ਢੇਰਾਂ ’ਤੇ ਰੋਜ਼ਾਨਾ ਆਵਾਰਾ ਪਸ਼ੂ, ਕੁੱਤੇ ਅਤੇ ਮੱਖੀਆਂ-ਮੱਛਰ ਮੰਡਰਾਉਂਦੇ ਰਹਿੰਦੇ ਹਨ, ਜਿਸ ਨਾਲ ਸੜਕ ’ਤੇ ਦੁਰਘਟਨਾਵਾਂ ਦਾ ਖਤਰਾ ਵੀ ਲਗਾਤਾਰ ਬਣਿਆ ਰਹਿੰਦਾ ਹੈ। ਬਾਰਿਸ਼ ਦੇ ਦਿਨਾਂ ’ਚ ਇਹ ਸਮੱਸਿਆ ਹੋਰ ਵੀ ਵਿਕਰਾਲ ਰੂਪ ਧਾਰਨ ਕਰ ਲੈਂਦੀ ਹੈ, ਕਿਉਂਕਿ ਗੰਦਾ ਪਾਣੀ ਸੜਕ ’ਤੇ ਫੈਲਣ ਨਾਲ ਪੂਰੇ ਇਲਾਕੇ ਵਿਚ ਬਦਬੂ ਫੈਲ ਜਾਂਦੀ ਹੈ। ਆਸ-ਪਾਸ ਦੁਕਾਨਾਂ ਚਲਾ ਰਹੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਗੰਦਗੀ ਅਤੇ ਬਦਬੂ ਕਾਰਨ ਗ੍ਰਾਹਕ ਉਨ੍ਹਾਂ ਦੀਆਂ ਦੁਕਾਨਾਂ ’ਤੇ ਆਉਣ ਤੋਂ ਗੁਰੇਜ਼ ਕਰਨ ਲੱਗੇ ਹਨ। ਯੂਥ ਅਕਾਲੀ ਦਲ ਦੇ ਆਗੂ ਜਗਦੇਵ ਸਿੰਘ ਸੈਂਭੀ ਨੇ ਨਗਰ ਕੌਂਸਲ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਤੋਂ ਮੰਗ ਕੀਤੀ ਹੈ ਕਿ ਬੱਸ ਸਟੈਂਡ ਦੇ ਪਿੱਛੇ ਸਥਿਤ ਇਸ ਕੂੜਾ ਡੰਪ ਦੀ ਤੁਰੰਤ ਸਫਾਈ ਕਰਵਾਈ ਜਾਵੇ ਅਤੇ ਇੱਥੋਂ ਕੂੜੇ ਦੇ ਨਿਪਟਾਰੇ ਲਈ ਸਥਾਈ ਪ੍ਰਬੰਧ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਨਗਰ ਕੌਂਸਲ ਰਾਏਕੋਟ ਨੇ ਜਲਦ ਹੀ ਇਸ ਸਮੱਸਿਆ ਦਾ ਹੱਲ ਨਾ ਕੀਤਾ, ਤਾਂ ਯੂਥ ਅਕਾਲੀ ਦਲ ਇਲਾਕਾ ਨਿਵਾਸੀਆਂ ਨੂੰ ਨਾਲ ਲੈ ਕੇ ਨਗਰ ਕੌਂਸਲ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਨਗਰ ਕੌਂਸਲ ਪ੍ਰਸ਼ਾਸਨ ਦੀ ਹ ੋਵੇਗੀ।