ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ ਰਾਜੇਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਸਕੂਲ ਦੇ ਪ੍ਰਿੰਸੀਪਲ ਅਲਪਨਾ ਮਹਾਜਨ ਦੀ ਅਗਵਾਈ ਹੇਠ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਤੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਪ੍ਰਿੰਸੀਪਲ ਮਹਾਜਨ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਡਾ ਪੰਜਾਬੀ ਵਿਰਸਾ ਇੱਕ ਅਮੀਰ ਵਿਰਸਾ ਹੈ ਅਤੇ ਸਾਡੇ ਇਸ ਵਿਰਸੇ ’ਚ ਤੀਆਂ ਦੇ ਤਿਉਹਾਰ ਦੀ ਵਿਸ਼ੇਸ਼ ਮਹੱਤਤਾ ਹੈ।
ਖੰਨਾ, 7 ਅਗਸਤ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਸਕੂਲ ਦੇ ਪ੍ਰਿੰਸੀਪਲ ਅਲਪਨਾ ਮਹਾਜਨ ਦੀ ਅਗਵਾਈ ਹੇਠ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਤੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ।ਪ੍ਰਿੰਸੀਪਲ ਮਹਾਜਨ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਡਾ ਪੰਜਾਬੀ ਵਿਰਸਾ ਇੱਕ ਅਮੀਰ ਵਿਰਸਾ ਹੈ ਅਤੇ ਸਾਡੇ ਇਸ ਵਿਰਸੇ ’ਚ ਤੀਆਂ ਦੇ ਤਿਉਹਾਰ ਦੀ ਵਿਸ਼ੇਸ਼ ਮਹੱਤਤਾ ਹੈ। ਇਹ ਤਿਉਹਾਰ ਸਾਉਣ ਦੀ ਹਰਿਆਵਲੀ, ਖੁਸ਼ਹਾਲੀ ਅਤੇ ਔਰਤਾਂ ਦੇ ਆਪਸੀ ਪਿਆਰ ਤੇ ਸਾਂਝ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਵਿਦਿਆਰਥਣਾਂ ਵੱਲੋਂ ਗਿੱਧਾ ਅਤੇ ਭੰਗੜੇ ਤੋਂ ਇਲਾਵਾ ਹੋਰ ਵੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ 12ਵੀਂ ਕਾਮਰਸ ਦੀ ਵਿਦਿਆਰਥਣ ਜੋਬਨਪ੍ਰੀਤ ਕੌਰ ਅਤੇ ਤੀਜੀ ਜਮਾਤ ਦੀ ਵਿਦਿਆਰਥਣ ਗੁਰਲੀਨ ਨੂੰ ਮਿਸ ਤੀਜ ਚੁਣਿਆ ਗਿਆ। ਬਾਰਵੀਂ ਸਾਇੰਸ ਦੀ ਵਿਦਿਆਰਥਣ ਗੁਰਲੀਨ ਕੌਰ ਅਤੇ ਚੌਥੀ ਜਮਾਤ ਦੀ ਵਿਦਿਆਰਥਣ ਅਨੁਰੀਤ ਕੌਰ ਨੂੰ ਗਿੱਧਿਆਂ ਦੀ ਰਾਣੀ ਚੁਣਿਆ ਗਿਆ। ਬੈਸਟ ਡਾਂਸਰ ਬਾਰਵੀਂ ਜਮਾਤ ਦੀ ਵਿਦਿਆਰਥਣ ਸਿਮਰਨ ਕੌਰ ਐਂਡ ਪਾਰਟੀ ਤੇ ਚੌਥੀ ਜਮਾਤ ਦੀ ਵਿਦਿਆਰਥਣ ਲਵਲੀਨ ਕੌਰ ਨੂੰ ਚੁਣਿਆ ਗਿਆ। ਬਾਰਵੀਂ ਸਾਇੰਸ ਦੀ ਵਿਦਿਆਰਥਣ ਹਰਲੀਨ ਕੌਰ ਨੂੰ ਫੱਬਦਾ ਸੂਟ ਚੁਣਿਆ ਗਿਆ। ਬਾਰਵੀਂ ਸਾਇੰਸ ਦੀ ਵਿਦਿਆਰਥਣ ਅਮਨਜੋਤ ਕੌਰ ਅਤੇ ਸੱਤਵੀਂ ਜਮਾਤ ਦੀ ਵਿਦਿਆਰਥਣ ਗੁਰਨੂਰ ਕੌਰ ਨੂੰ ਮਿਸ ਪੰਜਾਬਣ ਚੁਣਿਆ ਗਿਆ। ਸਾਰੇ ਬੱਚਿਆਂ ਨੇ ਇਸ ਪ੍ਰੋਗਰਾਮ ਦਾ ਖੂਬ ਆਨੰਦ ਮਾਣਿਆ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਸਕੂਲ ਦੇ ਟਰੱਸਟ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਸਮੂਹ ਸ ਟਾਫ ਦੇ ਯਤਨਾਂ ਦੀ ਸਲਾਂਘਾ ਕੀਤੀ ਅਤੇ ਕਿਹਾ ਕਿ ਅੱਜ ਦੇ ਆਧੁਨਿਕ ਦੌਰ ’ਚ ਤੀਆਂ ਦੀ ਰਵਾਇਤ ਨੂੰ ਜਿਉਂਦਾ ਰੱਖਣਾ ਬਹੁਤ ਜਰੂਰੀ ਹੈ। ਕਿਉਂਕਿ ਇਸ ਨਾਲ ਨਵੀਂ ਪੀੜੀ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਿਆ ਜਾ ਸਕਦਾ ਹੈ।