ਸਾਬਕਾ ਸਰਪੰਚ ਉਜਾਗਰ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਲੀਪੁਰ ਕਲਾਂ ’ਚ ਸਟੇਸ਼ਨਰੀ ਤੇ ਹੋਰ ਸਮੱਗਰੀ ਵੰਡੀ
ਹੰਬੜਾਂ, 7 ਅਗਸਤ (ਮੇਜਰ ਹੰਬੜਾਂ)-ਸਾਬਕਾ ਸਰਪੰਚ ਉਜਾਗਰ ਸਿੰਘ ਵਲੀਪੁਰ ਕਲਾਂ ਵਲੋਂ ਆਪਣੇ ਪੋਤਰੇ ਜਸਨੂਰ ਸਿੰਘ ਪੁੱਤਰ ਅਮਰੀਕ ਸਿੰਘ ਦੇ ਜਨਮ ਦਿਨ ਦੀ ਖੁਸ਼ੀ ’ਚ ਸਰਕਾਰੀ ਪ੍ਰਾਇਮਰੀ ਸਕੂਲ ਵਲੀਪੁਰ ਕਲਾਂ ਤੇ ਆਗਣਵਾੜੀ ਦੇ ਸਾਰੇ ਵਿਦਿਆਰਥੀਆਂ ਨੂੰ ਕਾਪੀਆਂ, ਬੈਗ ਸਮੇਤ ਹੋਰ ਪੜ੍ਹਾਈ ਸਬੰਧੀ ਸਮੱਗਰੀ ਦੀ ਵੰਡ ਕੀਤੀ ਗਈ। ਇਸ ਮੌਕੇ ਸਰਪੰਚ ਹਰਦਿਆਲ ਸਿੰਘ ਗੋਲਾ, ਸਾਬਕਾ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ, ਮੈਂਬਰ ਭਗਵੰਤ ਸਿੰਘ ਹਾਂਸ, ਨੰਬਰਦਾਰ ਗੁਰਚਰਨ ਸਿੰਘ, ਸਾਬਕਾ ਪੰਚ ਜਗਜੀਤ ਸਿੰਘ ਵਲੀਪੁਰ ਨੇ ਕਿਹਾ ਕਿ ਪ੍ਰਵਾਸੀ ਭਾਰਤੀ ਸਾਬਕਾ ਸਰਪੰਚ ਉਜਾਗਰ ਸਿੰਘ, ਪਰਮਜੀਤ ਕੌਰ ਕੈਨੇਡਾ, ਅਮਰੀਕ ਸਿੰਘ ਅਤੇ ਜਗਰੂਪ ਸਿੰਘ ਦੇ ਪਰਿਵਾਰ ਦਾ ਹਮੇਸ਼ਾਂ ਹੀ ਲੋੜਵੰਦਾਂ ਦੀ ਮੱਦਦ ਕਰਨ ’ਚ ਵੱਡਾ ਯੋਗਦਾਨ ਰਿਹਾ ਹੈ ਤੇ ਅੱਜ ਪਰਿਵਾਰ ਵਲੋਂ ਮੁੜ ਸਕੂਲੀ ਵਿਦਿਆਰਥੀਆਂ ਨੂੰ ਪੜ੍ਹਾਈ ਸਬੰਧੀ ਸਮੱਗਰੀ ਅਤੇ ਸਕੂਲ਼ ਤੇ ਆਗਣਵਾੜੀ ਸੈਂਟਰ ਨੂੰ ਰਜਿਸਟਰਾਂ ਸਮੇਤ ਹੋਰ ਲੋੜੀਂਦੀ ਸਮੱਗਰੀ ਦੀ ਵੰਡ ਕੀਤੇ ਜਾਣਾ ਸ਼ਲਾਘਾਯੋਗ ਹੈ।
ਹੰਬੜਾਂ, 7 ਅਗਸਤ (ਮੇਜਰ ਹੰਬੜਾਂ)-ਸਾਬਕਾ ਸਰਪੰਚ ਉਜਾਗਰ ਸਿੰਘ ਵਲੀਪੁਰ ਕਲਾਂ ਵਲੋਂ ਆਪਣੇ ਪੋਤਰੇ ਜਸਨੂਰ ਸਿੰਘ ਪੁੱਤਰ ਅਮਰੀਕ ਸਿੰਘ ਦੇ ਜਨਮ ਦਿਨ ਦੀ ਖੁਸ਼ੀ ’ਚ ਸਰਕਾਰੀ ਪ੍ਰਾਇਮਰੀ ਸਕੂਲ ਵਲੀਪੁਰ ਕਲਾਂ ਤੇ ਆਗਣਵਾੜੀ ਦੇ ਸਾਰੇ ਵਿਦਿਆਰਥੀਆਂ ਨੂੰ ਕਾਪੀਆਂ, ਬੈਗ ਸਮੇਤ ਹੋਰ ਪੜ੍ਹਾਈ ਸਬੰਧੀ ਸਮੱਗਰੀ ਦੀ ਵੰਡ ਕੀਤੀ ਗਈ। ਇਸ ਮੌਕੇ ਸਰਪੰਚ ਹਰਦਿਆਲ ਸਿੰਘ ਗੋਲਾ, ਸਾਬਕਾ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ, ਮੈਂਬਰ ਭਗਵੰਤ ਸਿੰਘ ਹਾਂਸ, ਨੰਬਰਦਾਰ ਗੁਰਚਰਨ ਸਿੰਘ, ਸਾਬਕਾ ਪੰਚ ਜਗਜੀਤ ਸਿੰਘ ਵਲੀਪੁਰ ਨੇ ਕਿਹਾ ਕਿ ਪ੍ਰਵਾਸੀ ਭਾਰਤੀ ਸਾਬਕਾ ਸਰਪੰਚ ਉਜਾਗਰ ਸਿੰਘ, ਪਰਮਜੀਤ ਕੌਰ ਕੈਨੇਡਾ, ਅਮਰੀਕ ਸਿੰਘ ਅਤੇ ਜਗਰੂਪ ਸਿੰਘ ਦੇ ਪਰਿਵਾਰ ਦਾ ਹਮੇਸ਼ਾਂ ਹੀ ਲੋੜਵੰਦਾਂ ਦੀ ਮੱਦਦ ਕਰਨ ’ਚ ਵੱਡਾ ਯੋਗਦਾਨ ਰਿਹਾ ਹੈ ਤੇ ਅੱਜ ਪਰਿਵਾਰ ਵਲੋਂ ਮੁੜ ਸਕੂਲੀ ਵਿਦਿਆਰਥੀਆਂ ਨੂੰ ਪੜ੍ਹਾਈ ਸਬੰਧੀ ਸਮੱਗਰੀ ਅਤੇ ਸਕੂਲ਼ ਤੇ ਆਗਣਵਾੜੀ ਸੈਂਟਰ ਨੂੰ ਰਜਿਸਟਰਾਂ ਸਮੇਤ ਹੋਰ ਲੋੜੀਂਦੀ ਸਮੱਗਰੀ ਦੀ ਵੰਡ ਕੀਤੇ ਜਾਣਾ ਸ਼ਲਾਘਾਯੋਗ ਹੈ। ਸਕੂਲ ਦੇ ਮੁੱਖ ਅਧਿਆਪਕਾ ਮੈਡਮ ਮੁਸਕਾਨ ਅਤੇ ਆਗਣਵਾੜੀ ਵਰਕਰ ਮੈਡਮ ਜਸਵੀਰ ਕੌਰ ਨੇ ਸਾਬਕਾ ਸਰਪੰਚ ਉਜਾਗਰ ਸਿੰਘ, ਪਰਮਜੀਤ ਕੌਰ ਪਰਿਵਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਪਰਿਵਾਰ ਵਲੋਂ ਹਮੇਸ਼ਾਂ ਹੀ ਬੱਚਿਆਂ ਦੀ ਪੜ੍ਹਾਈ ਸਬੰਧੀ ਜ਼ਰੂਰਤਾਂ ਨੂੰ ਪੂਰਾ ਕੀਤੇ ਜਾਣ ’ਚ ਅਹਿਮ ਯੋਗਦਾਨ ਰਿਹਾ ਹੈ। ਇਸ ਮੌਕੇ ਦੁੱਧ ਸਭਾ ਵਲੀਪੁਰ ਕਲਾਂ ਦੇ ਸਕੱਤਰ ਦਵਿੰਦਰ ਸਿੰਘ ਅਹੂਜਾ, ਪੰਚ ਜਗਦੀਸ਼ ਸਿੰਘ ਅਹੂਜਾ, ਗੁਰਮੁੱਖ ਸਿੰਘ, ਸਾਬਕਾ ਪੰਚ ਜਗਜੀਤ ਸਿੰਘ ਵਲੀਪੁਰ, ਜੱਗਾ ਸਿੰਘ, ਪੰਚ ਨਿਰਮਲ ਸਿੰਘ ਸੰਧੀ, ਮੁਨਸ਼ੀ ਸਿੰਘ ਅਹੂਜਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।