ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਚੌਂਕੀਮਾਨ, 8 ਅਗਸਤ (ਤੇਜਿੰਦਰ ਸਿੰਘ ਚੱਢਾ) ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਦੀ ਰਹਿਨੁਮਾਈ ਹੇਠ ਤੀਆਂ ਦਾ ਤਿਉਹਾਰ ਆਯੋਜਿਤ ਕੀਤਾ ਗਿਆ।
ਹ
ਹਲਵਾਰਾ ਏਅਰਪੋਰਟ ’ਤੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਤਲਵੰਡੀ। ਤਸਵੀਰ: ਮਨਦੀਪ ਸਿੰਘ ਉੱਭੀ
09-08-2026
ਚੌਂਕੀਮਾਨ, 8 ਅਗਸਤ (ਤੇਜਿੰਦਰ ਸਿੰਘ ਚੱਢਾ) ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਦੀ ਰਹਿਨੁਮਾਈ ਹੇਠ ਤੀਆਂ ਦਾ ਤਿਉਹਾਰ ਆਯੋਜਿਤ ਕੀਤਾ ਗਿਆ। ਜਿਸ ਵਿਚ ਕਾਲਜ ਦੀਆਂ ਵਿਦਿਆਰਥਣਾਂ ਪੰਜਾਬੀ ਪਹਿਰਾਵੇ ਵਿਚ ਸੱਜ-ਧੱਜ ਕੇ ਆਈਆਂ ਅਤੇ ਮਾਹੌਲ ਨੂੰ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗ ਦਿੱਤਾ। ਸਮਾਗਮ ਦੀ ਸ਼ੁਰੂਆਤ ਕਾਲਜ ਸ਼ਬਦ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਨਾਲ ਹੋਈ। ਇਸ ਸੱਭਿਆਚਾਰਕ ਸਮਾਗਮ ਵਿਚ ਕਾਲਜ ਦੇ ਐਲੂਮਨੀ ਮੈਡਮ ਰਾਜਿੰਦਰਪਾਲ ਕੌਰ ਛੀਨਾ ਐੱਮ.ਐੱਲ.ਏ. (ਲੁਧਿਆਣਾ ਦੱਖਣੀ) ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੇ ਆਏ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ। ਸਮਾਗਮ ਵਿਚ ਅਮਨਪ੍ਰੀਤ ਕੌਰ ਮਰਵਾਹਾ ਅਮਨਾਜ਼ ਬੂਟੀਕ (ਲੁਧਿਆਣਾ) ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਵਿਦਿਆਰਥਣ ਅੰਜਲੀ ਨੇ ਤੀਆਂ ਦੇ ਤਿਉਹਾਰ ਦੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਸੱਭਿਆਚਾਰਕ ਵੰਨਗੀਆਂ ਜਿਵੇਂ ਗਰੁਪ ਡਾਂਸ, ਗੀਤ ਅਤੇ ਗਿੱਧੇ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਤੀਜ ਦੇ ਵਿਚ ਦੂਜੀ ਰਨਰ ਅੱਪ ਅੰਜਲੀ ਸ਼ਰਮਾ, ਪਹਿਲੀ ਰਨਰ ਅੱਪ, ਅੰਸ਼ਦੀਪ ਕੌਰ ਅਤੇ ਮਿਸ ਤੀਜ ਦਾ ਖਿਤਾਬ ਗੁਰੀਤ ਕੌਰ ਨੇ ਹਾਸਲ ਕੀਤਾ। ਮੁੱਖ ਮਹਿਮਾਨ ਮੈਡਮ ਰਾਜਿੰਦਰਪਾਲ ਕੌਰ ਵੱਲੋਂ ਵਿਦਿਆਰਥਣਾਂ ਨੂੰ ਮੁਖਾਤਿਬ ਹੁੰਦਿਆਂ ਤੀਆਂ ਦੇ ਤਿਉਹਾਰ ਦੀ ਧਾਰਮਿਕ ਅਤੇ ਸੱਭਿਆਚਾਰਕ ਮਹੱਤਤਾ ਅਤੇ ਪਿਛੋਕੜ ਨੂੰ ਸਾਂਝਾ ਕੀਤਾ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੇ ਸੱਭਿਆਚਾਰਕ ਕਮੇਟੀ ਦੇ ਇੰਚਾਰਜ ਡਾ. ਗਗਨਦੀਪ ਧਾਰਨੀ, ਡਾ. ਇੰਦਰਜੀਤ ਕੌਰ ਅਤੇ ਸਮੂਹ ਸਟਾਫ ਦੇ ਯਤਨਾਂ ਦੀ ਸ਼ਲਾਘਾ ਕੀਤੀ। ਸੰਸਥਾਂ ਦੀਆਂ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਨੂੰ ਦਰਸਾਉਂਦੀ ਹੋਈ ਪ੍ਰਦਰਸ਼ਨੀ ਅਤੇ ਸਟਾਲਾਂ ਵੀ ਲਗਾਈਆਂ ਗਈਆਂ। ਇਸ ਸਮਾਗਮ ਵਿਚ ਤੀਜ ਦੇ ਜੱਜਾਂ ਦੀ ਭੂਮਿਕਾ ਡਾ. ਬਲਵਿੰਦਰ ਕ ੌਰ, ਡਾ. ਪਰਮਜੀਤ ਕੌਰ, ਤੇ ਡਾ. ਜਸਪ੍ਰੀਤ ਕੌਰ ਅਤੇ ਪ੍ਰੋ. ਅਸ਼ਵਨੀ ਜੈਨ ਨੇ ਨਿਭਾਈ। ਸੰਸਥਾ ਵਲੋਂ ਆਏ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਸਟੇਜ਼ ਸੰਚਾਲਕ ਦੀ ਭੂਮਿਕਾ ਵਿਦਿਆਰਥਣ ਬੀ.ਐੱਸ.ਸੀ. ਬੀ/ਐੱਡ ਭਾਗ ਦੂਜਾ ਦੀਆਂ ਵਿਦਿਆਰਥਣਾਂ ਮੁਸਕਾਨ ਗਾਬਾ ਅਤੇ ਏਕਸਪ੍ਰੀਤ ਕੌਰ ਨੇ ਬਾਖੂਬੀ ਨਿਭਾਈ। ਡਾ. ਗਗਨਦੀਪ ਧਾਰਨੀ ਦੇ ਵਲੋਂ ਪ੍ਰਬੰਧਕੀ ਕਮੇਟੀ, ਸੰਸਥਾ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦਾ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀ ਹੋਈ ਪ੍ਰਦਰਸ਼ਨੀ ਅਤੇ ਸਟਾਲ ਲਗਾਏ ਗਏ।