ਬਲੌਜ਼ਮ ਕਾਨਵੈਂਟ ਸਕੂਲ ਵਿਖੇ ਤੀਆਂ ਤੀਜ ਦਾ ਤਿਉਹਾਰ ਮਨਾਇਆ
ਜਗਰਾਉਂ, 8 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਅੱਜ ਧੀਆਂ ਦਾ ਤਿਉਹਾਰ ‘ਤੀਜ’ ਉਤਸ਼ਾਹ, ਖੁਸ਼ੀ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਲੋਕ-ਰਵਾਇਤਾਂ ਨੂੰ ਦਰਸਾਉਂਦਾ ਹੋਇਆਂ ਖੂਬਸੂਰਤ ਪੰਜਾਬੀ ਪਹਿਰਾਵਾ ਪਹਿਨ ਕੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ।
ਜਗਰਾਉਂ, 8 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਅੱਜ ਧੀਆਂ ਦਾ ਤਿਉਹਾਰ ‘ਤੀਜ’ ਉਤਸ਼ਾਹ, ਖੁਸ਼ੀ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਲੋਕ-ਰਵਾਇਤਾਂ ਨੂੰ ਦਰਸਾਉਂਦਾ ਹੋਇਆਂ ਖੂਬਸੂਰਤ ਪੰਜਾਬੀ ਪਹਿਰਾਵਾ ਪਹਿਨ ਕੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਪੂਰਾ ਸਕੂਲ ਪੰਜਾਬੀ ਸੱਭਿਆਚਾਰ ਦੀਆਂ ਰੰਗ-ਬਿਰੰਗੀਆਂ ਝਲਕੀਆਂ ਨਾਲ ਰੰਗਿਆ ਹੋਇਆ ਸੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮਿਸ ਕਿਰਨਦੀਪ ਕੌਰ ਇੰਚਾਰਜ ਸਾਈਬਰ ਸੈੱਲ ਜਗਰਾਉਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਮਿਸ ਅਮਨਦੀਪ ਕੌਰ ਵੀ ਵਿਸ਼ੇਸ਼ ਤੌਰ ’ਤੇ ਸਮਾਗਮ ਵਿੱਚ ਪਹੁੰਚੇ। ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਵੱਲੋਂ ਦੋਵੇਂ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਤੀਜ ਦੇ ਇਸ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਅਤੇ ਮੁਕਾਬਲੇ ਕਰਵਾਏ ਗਏ। ਵਿਦਿਆਰਥਣਾਂ ਨੇ ਲੋਕ ਗੀਤ, ਪੰਜਾਬੀ ਸੱਭਿਆਚਾਰਕ ਭੋਜਨ, ਮਿਸ ਤੀਜ ਅਤੇ ਗਿੱਧਾ ਆਦਿ ਰਾਹੀਂ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਦੀ ਸੁੰਦਰ ਪੇਸ਼ਕਾਰੀ ਕੀਤੀ। ‘ਮਿਸ ਤੀਜ’ ਮੁਕਾਬਲੇ ਦੌਰਾਨ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ, ਸੱਭਿਆਚਾਰਕ ਗਿਆਨ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਮਹਿਮਾਨਾਂ ਅਤੇ ਸਕੂਲ ਪ੍ਰਬੰਧਨ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਕਵਾਨਾਂ ਅਤੇ ਸੱਭਿਆਚਾਰਕ ਵਸਤੂਆਂ ਰਾਹੀਂ ਪੰਜਾਬੀ ਵਿਰਸੇ ਦੀ ਝਲਕ ਵੀ ਪੇਸ਼ ਕੀਤੀ। ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਮੁੱਖ ਮਹਿਮਾਨ ਦਾ ਸਕੂਲ ਪਹੁੰਚਣ ’ਤੇ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਪਣੀ ਭਾਸ਼ਾ, ਪਹਿਰਾਵੇ, ਲੋਕ-ਗੀਤਾਂ ਅਤੇ ਰਵਾਇਤਾਂ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਜੇਕਰ ਅਸੀਂ ਆਪਣੇ ਬੱਚਿਆਂ ਨੂੰ ਆਪਣੇ ਵਿਰਸੇ, ਰਵਾਇਤਾਂ ਅਤੇ ਸੱਭਿਆਚਾਰ ਨਾਲ ਜੋੜ ਕੇ ਰੱਖਾਂਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਤੱਕ ਵੀ ਇਹ ਅਨਮੋਲ ਵਿਰਾਸਤ ਸੁਰੱਖਿਅਤ ਢੰਗ ਨਾਲ ਪਹੁੰਚਾਈ ਜਾ ਸਕੇਗੀ।