ਸਿੱਖਿਆ ਮੰਤਰੀ ਬੈਂਸ ਨੇ ਕੰਮ ਵਿੱਚ ਤੇਜੀ ਲਿਆਉਣ ਦਾ ਦਿੱਤਾ ਭਰੋਸਾ
ਰਾਏਕੋਟ, 8 ਅਗਸਤ (ਸੁਸ਼ੀਲ) ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਅੱਜ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਰਾਏਕੋਟ ਦੇ ਦੋ ਵੱਖ-ਵੱਖ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੇ ਨਿਰਮਾਣ ਵਿਚ ਹੋ ਰਹੀ ਦੇਰੀ ਦਾ ਮੁੱਦਾ ਚੁੱਕਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਸਕੂਲਾਂ ਦੀ ਉਸਾਰੀ ਜਲਦੀ ਕਰਵਾਈ ਜਾਵੇ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਬੁਰਾ ਅਸਰ ਨਾ ਪਵੇ। ਵਿਧਾਨ ਸਭਾ ’ਚ ਬੋਲਦਿਆਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਵਿਭਾਗ ਵਲੋਂ ਸ਼ਹਿਰ ਦੇ ਡਾ.
ਵ
ਵਿਧਾਨ ਸਭਾ ’ਚ ਸਕੂਲਾਂ ਦੀ ਉਸਾਰੀ ਸਬੰਧੀ ਬੋਲਦੇ ਹੋਏ ਵਿਧਾਇਕ ਹਾਕਮ ਸਿੰਘ ਠੇਕੇਦਾਰ। ਅਜੀਤ ਤਸਵੀਰ
09-08-2026
ਰਾਏਕੋਟ, 8 ਅਗਸਤ (ਸੁਸ਼ੀਲ) ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਅੱਜ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਰਾਏਕੋਟ ਦੇ ਦੋ ਵੱਖ-ਵੱਖ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੇ ਨਿਰਮਾਣ ਵਿਚ ਹੋ ਰਹੀ ਦੇਰੀ ਦਾ ਮੁੱਦਾ ਚੁੱਕਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਸਕੂਲਾਂ ਦੀ ਉਸਾਰੀ ਜਲਦੀ ਕਰਵਾਈ ਜਾਵੇ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਬੁਰਾ ਅਸਰ ਨਾ ਪਵੇ। ਵਿਧਾਨ ਸਭਾ ’ਚ ਬੋਲਦਿਆਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਵਿਭਾਗ ਵਲੋਂ ਸ਼ਹਿਰ ਦੇ ਡਾ. ਦਵਾਰਕਾ ਨਾਥ ਕੰਨਿਆਂ ਸਰਕਾਰੀ ਸੀਨੀ:ਸੈਕੰ: ਸਕੂੂਲ ਦੀ ਇਮਾਰਤ ਦੀ ਖਸਤਾ ਹਾਲਤ ਨੂੰ ਦੇਖਦੇ ਹੋਏ ਇਸ ਇਮਾਰਤ ਨੂੰ ਢਾਹ ਕੇ ਨਵੀਂ ਇਮਾਰਤ ਬਣਾਉਣ ਦਾ ਐਲਾਨ ਕੀਤਾ ਸੀ, ਸਕੂੂਲ ਦੀ ਇਮਾਰਤ ਨੂੰ ਢਾਹ ਤਾਂ ਦਿੱਤਾ ਗਿਆ, ਪ੍ਰੰਤੂ ਕਾਫ਼ੀ ਸਮਾਂ ਬੀਤਣ ਦੇ ਬਾਵਜੂਦ ਇਸ ਸਕੂਲ ਦੀ ਇਮਾਰਤ ਦਾ ਨਵਨਿਰਮਾਣ ਸ਼ੁਰੂ ਨਹੀਂ ਹੋ ਸਕਿਆ ਹੈ। ਜਿਸ ਦੇ ਚੱਲਦਿਆਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਕਿਸੇ ਹੋਰ ਸਕੂਲ ਵਿਚ ਕਲਾਸਾਂ ਲਗਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਇਸੇ ਤਰਾਂ ਸ਼ਹਿਰ ਦੇ ਪ੍ਰਮੁੱਖ ਭਗਵਾਨ ਮਹਾਂਵੀਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਵੀ ਬਣੇ ਕਮਰੇ ਢਾਹ ਕੇ ਨਵੇਂ ਕਮਰਿਆਂ ਦੀ ਉਸਾਰੀ ਕਰਵਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਪ੍ਰੰਤੂ ਇੱਥੇ ਵੀ ਕਮਰਿਆਂ ਦੀ ਉਸਾਰੀ ਦਾ ਕੰਮ ਵੀ ਅੱਧਵਾਟੇ ਹੀ ਪਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਕੂਲਾਂ ਦੀ ਉਸਾਰੀ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸ਼ਾਨ ਨਾ ਹੋਵੇ। ਇਸ ਸਵਾਲ ਦੇ ਜਵਾਬ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 30 ਲੱਖ ਤੋਂ ਹੇਠਾਂ ਰਕਮ ਵਿਚ ਹੋਣ ਵਾਲੇ ਕੰਮ ਸਕੂਲ ਪ੍ਰਬੰਧਕੀ ਕਮੇਟੀ ਵਲੋਂ ਕਰਵਾ ਇਆ ਜਾਂਦਾ ਹੈ, ਪ੍ਰੰਤੂ ਜਦ ਲਾਗਤ 30 ਲੱਖ ਤੋਂ ਵੱਧ ਹੁੰਦੀ ਹੈ ਤਾਂ ਇਹ ਕੰਮ ਲੋਕ ਨਿਰਮਾਣ ਵਿਭਾਗ ਜਾਂ ਮੰਡੀ ਬੋਰਡ ਸਮੇਤ ਹੋਰ ਏਜੰਸੀਆਂ ਰਾਹੀਂ ਕਰਵਾਇਆ ਜਾਂਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਸਬੰਧਿਤ ਵਿਭਾਗਾਂ ਤੋਂ ਜਾਣਕਾਰੀ ਲੈ ਕੇ ਇਸ ਕਾਰਜ ਵਿਚ ਤੇਜ਼ੀ ਲਿਆਉਣ ਦੀ ਹਦਾਇਤ ਕਰਨਗੇ।