08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦਾ ਪੂਰਾ ਸਿਸਟਮ ਖੋਖਲਾ ਬਣਾ ਦਿੱਤਾ-ਜਸਕਰਨ ਸਿੰਘ ਦਿਓਲ

ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਅੱਜ ਵਰ੍ਹਦੇ ਮੀਂਹ ਦੌਰਾਨ ਅੱਧੀ ਦਰਜਨ ਪਿੰਡਾਂ ’ਚ ਮੀਟਿੰਗਾਂ ਕੀਤੀਆਂ। ਸੁਖਬੀਰ ਸਿੰਘ ਬਾਦਲ ਦੀ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਭਾਜਪਾ ਨਾਲ ਆਗਾਮੀ ਚੋਣਾਂ ’ਚ ਗਠਜੋੜ ਬਾਰੇ ਕਿਸੇ ਸੰਕੇਤ ਦੇ ਸਵਾਲ ’ਚ ਦਿਓਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਦਫ਼ਤਰ ਨਰਿੰਦਰ ਮੋਦੀ ਅਤੇ ਸੁਖਬੀਰ ਸਿੰਘ ਬਾਦਲ ਵਿਚਕਾਰ ਮੀਟਿੰਗ ਸਿਰਫ਼ ਰਸਮੀ ਸੀ।

Ad Position 21
No active advertisement
ਅਜੀਤ ਡੈਸਕ 09-08-2026
ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਅੱਜ ਵਰ੍ਹਦੇ ਮੀਂਹ ਦੌਰਾਨ ਅੱਧੀ ਦਰਜਨ ਪਿੰਡਾਂ ’ਚ ਮੀਟਿੰਗਾਂ ਕੀਤੀਆਂ। ਸੁਖਬੀਰ ਸਿੰਘ ਬਾਦਲ ਦੀ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਭਾਜਪਾ ਨਾਲ ਆਗਾਮੀ ਚੋਣਾਂ ’ਚ ਗਠਜੋੜ ਬਾਰੇ ਕਿਸੇ ਸੰਕੇਤ ਦੇ ਸਵਾਲ ’ਚ ਦਿਓਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਦਫ਼ਤਰ ਨਰਿੰਦਰ ਮੋਦੀ ਅਤੇ ਸੁਖਬੀਰ ਸਿੰਘ ਬਾਦਲ ਵਿਚਕਾਰ ਮੀਟਿੰਗ ਸਿਰਫ਼ ਰਸਮੀ ਸੀ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਵਿਚਕਾਰ ਪਹਿਲਾਂ ਢਾਈ ਦਹਾਕੇ ਗਠਜੋੜ ਰਿਹਾ, ਮੁੜ ਗਠਜੋੜ ਦੇ ਸੰਕੇਤ ਬਣ ਸਕਦੇ ਹਨ। ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ’ਚ ਵਿਗੜੀ ਅਮਨ ਕਾਨੂੰਨ ਵਿਵਸਥਾ ਦੇ ਨਾਲ ਯੁੱਧ ਨਸ਼ਿਆਂ ਵਿਰੁੱਧ ਚੱਲਦੀ ਮੁਹਿੰਮ ਬਾਅਦ ਵੀ ਨਸ਼ੇ ਜਿਉਂ ਦੇ ਤਿਉਂ ਹਨ, ਪੰਜਾਬ ਸਰਕਾਰ ਨੂੰ ਸਿੱਖਿਆ, ਸਿਹਤ ਸੇਵਾਵਾਂ ਸਬੰਧੀ ਕੋਈ ਬਹੁਤੀ ਫਿਕਰ ਨਹੀਂ। ਦਿਓਲ ਨੇ ਕਿਹਾ ਕਿ ਪੰਜਾਬ ਦਾ ਪੂਰਾ ਸਿਸਟਮ ਹੀ ਆਪ ਦੀ ਸਰਕਾਰ ਨੇ ਖੋਖਲਾ ਬਣਾ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਆਗਾਮੀ ਚੋਣਾਂ ਲਈ ਪੂਰੀ ਤਰ੍ਹਾਂ ਤਕੜਾ ਅਤੇ ਜਿੱਤ ਲਈ ਆਸਾਵੰਦ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਅਕਾਲੀ ਗੁਰਦੀਪ ਸਿੰਘ ਫੱਲੇਵਾਲ, ਸਵਰਨ ਸਿੰਘ ਛੱਜਾਵਾਲ, ਬਲਦੇਵ ਸਿੰਘ ਬੀੜ ਗਗੜਾ, ਸੁਰਜੀਤ ਸਿੰਘ ਕੋਠੇ ਹਾਂਸ, ਅਮਨਦੀਪ ਸਿੰਘ ਅਮਨਾ ਸਵੱਦੀ, ਹਰਿੰਦਰ ਸਿੰਘ ਈਸੇਵਾਲ, ਗੁਰਿੰਦਰ ਸਿੰਘ ਸੇਖੋਂ, ਅੰਮ੍ਰਿਤਪਾਲ ਸਿੰਘ ਖੰਡੂਰ, ਗੁਰਿੰਦਰਜੀਤ ਸਿੰਘ ਰੂੰਮੀ, ਜਗਦੀਪ ਸਿੰਘ ਮੋਹੀ, ਸੁਰਿੰਦਰ ਸਿੰਘ ਲਤਾਲਾ, ਸ਼ੁਸ਼ੀਲ ਵਿੱਕੀ ਚੌਧਰੀ, ਸੁਰਜੀਤ ਸਿੰਘ ਆਲੀਵਾਲ, ਗੁਰਦੀਪ ਸਿੰਘ ਸਵੱਦੀ, ਜਸਵਿੰ ਦਰ ਸਿੰਘ ਛੀਨਾ ਅਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੈਂਟ ਫ਼ਿਰੋਜ਼ਪੁਰ ’ਚ ਸਿਲੰਡਰ ਚੋਰੀ ਦੇ ਸ਼ੱਕ ਨੂੰ ਲੈ ਕੇ ਵਿਵਾਦ, ਨੌਜਵਾਨ ਅਤੇ ਉਸ ਦੀ ਮਾਂ ਨਾਲ ਕੁੱਟਮਾਰ ਪੁਲਿਸ ਨੇ 6 ਵਿਅ... ਅਗਲੀ ਖ਼ਬਰ ਕਾਸ਼ੀ ਤੋਂ ਲਿਆਂਦੀ ਗਈ ਪਵਿੱਤਰ ਮਿੱਟੀ ਤੇ ਕਲਸ਼ ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣ ਲਈ ਸ਼ੋਭਾ ਯਾਤਰਾ ਦੀ ਸ਼ੁਰਆਤ
Ad Position 24