ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦਿਆਂ ਪਿੰਡ ਮੁਹੰਮਦਪੁਰਾ ਵਿਖੇ ਮੀਟਿੰਗ
ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਵੱਲੋਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦਿਆਂ ਨਜ਼ਦੀਕੀ ਪਿੰਡ ਮੁਹੰਮਦਪੁਰਾ ਵਿਖੇ ਮੀਟਿੰਗ ਕੀਤੀ ਗਈ, ਜਿਸ ’ਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਖ਼ਾਲਸਾ ਨੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਮਹਿਜ਼ ਇੱਕ ਰਾਜਨੀਤਿਕ ਪਾਰਟੀ ਨਹੀਂ, ਸਗੋਂ ਇਹ ਲੋਕ ਹਿੱਤਾਂ, ਪੰਥ ਦੀ ਚੜ੍ਹਦੀ ਕਲਾ ਅਤੇ ਸਮਾਜਿਕ ਭਲਾਈ ਲਈ ਵਚਨਬੱਧ ਇੱਕ ਸੱਚੀ ਆਵਾਜ਼ ਹੈ।
ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਵੱਲੋਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦਿਆਂ ਨਜ਼ਦੀਕੀ ਪਿੰਡ ਮੁਹੰਮਦਪੁਰਾ ਵਿਖੇ ਮੀਟਿੰਗ ਕੀਤੀ ਗਈ, ਜਿਸ ’ਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਖ਼ਾਲਸਾ ਨੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਮਹਿਜ਼ ਇੱਕ ਰਾਜਨੀਤਿਕ ਪਾਰਟੀ ਨਹੀਂ, ਸਗੋਂ ਇਹ ਲੋਕ ਹਿੱਤਾਂ, ਪੰਥ ਦੀ ਚੜ੍ਹਦੀ ਕਲਾ ਅਤੇ ਸਮਾਜਿਕ ਭਲਾਈ ਲਈ ਵਚਨਬੱਧ ਇੱਕ ਸੱਚੀ ਆਵਾਜ਼ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦਾ ਮੁੱਖ ਮਕਸਦ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਕਰਨਾ, ਵਿਕਾਸ ਕਾਰਜਾਂ ਨੂੰ ਪਹਿਲ ਦੇਣਾ ਅਤੇ ਆਮ ਜਨਤਾ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਥ ਅਤੇ ਪੰਜਾਬ ਦੀ ਭਲਾਈ ਲਈ ਇਸ ਪਾਰਟੀ ਦਾ ਡੱਟ ਕੇ ਸਾਥ ਦੇਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਸਹਿਯੋਗ ਦੇਣ। ਇਸ ਮੌਕੇ ਪਿੰਡ ਮੁਹੰੰਮਦਪੁਰਾ ਵਾਸੀਆਂ ਨੇ ਜਗਰੂਪ ਸਿੰਘ ਖਾਲਸਾ ਦੇ ਵਿਚਾਰਾਂ ਨਾਲ ਪੂਰੀ ਸਹਿਮਤੀ ਪ੍ਰਗਟਾਈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਚੱਟਾਨ ਵਾਂਗ ਖੜ੍ਹੇ ਹਨ ਅਤੇ ਆਉਣ ਵਾਲੇ ਸਮੇਂ ’ਚ ਪਾਰਟੀ ਦੇ ਸਰਗਰਮ ਹਿੱਸਾ ਬਣ ਕੇ ਵੱਧ ਤੋਂ ਵੱਧ ਸਹਿਯੋਗ ਦੇਣਗੇ । ਇਸ ਮੌਕੇ ਬਿੰਦਰ ਸਿੰਘ, ਤਰਸੇਮ ਸਿੰਘ, ਬਲਵੀਰ ਸਿੰਘ, ਹਰਮਨਦੀਪ ਸਿੰਘ, ਅਰਮਾਨ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਭਗਵੰਤ ਸਿੰਘ, ਗੁਰਮੁੱਖ ਸਿੰਘ, ਗੁਰਵਿੰਦਰ ਸਿੰਘ, ਗੁਰਮੁੱਖ ਸਿੰਘ ਸੰਧੂ, ਇਕਬਾਲ ਸਿੰਘ ਹੇਅਰ, ਮਨਜੀਤ ਸਿੰਘ ਫੌਜੀ, ਦਰਸ਼ਨ ਸਿੰਘ, ਸਵਰਨ ਸਿੰਘ ਆਦਿ ਹਾਜ਼ਰ ਸਨ।